ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਵਧ ਰਹੀਆ ਅਪਰਾਧਿਕ ਘਟਨਾਵਾਂ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ ਉਥੇ ਹੀ ਆਏ ਦਿਨ ਅਜਿਹੇ ਹਾਦਸੇ ਸਾਹਮਣੇ ਆਉਂਦੇ ਹਨ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ। ਅਜਿਹੇ ਭਿਆਨਕ ਸੜਕ ਹਾਦਸਿਆਂ ਅਤੇ ਹੋਰ ਵਾਪਰਨ ਵਾਲੀਆਂ ਘਟਨਾਵਾਂ ਬਾਰੇ ਲੋਕਾਂ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ। ਕਰੋਨਾ ਦੇ ਦੌਰ ਵਿੱਚ ਜਿੱਥੇ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਕਰੋਨਾ ਕਾਰਨ ਕੀਤੀ ਗਈ ਤਾਲਾਬੰਦੀ ਦੇ ਵਿੱਚ ਚਲੇ ਗਏ ਸਨ। ਜਿੱਥੇ ਕਈ ਲੋਕਾਂ ਵੱਲੋਂ ਬਹੁਤ ਸਾਰੀਆਂ ਆਰਥਿਕ ਮੁਸੀਬਤਾਂ ਦਾ ਸਾਹਮਣਾ ਕੀਤਾ ਗਿਆ। ਉੱਥੇ ਹੀ ਇਸ ਆਰਥਿਕ ਮੰਦੀ ਦੇ ਚਲਦਿਆਂ ਹੋਇਆਂ ਕਈ ਪਰਿਵਾਰਾਂ ਵਿੱਚ ਕਈ ਲੋਕਾਂ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਸੀ ਉਥੇ ਹੀ ਕੁਝ ਲੋਕਾਂ ਵੱਲੋਂ ਪਰਿਵਾਰਿਕ ਵਿਵਾਦ ਦੇ ਚਲਦਿਆਂ ਹੋਇਆ ਵੀ ਅਜਿਹੀਆਂ ਅਪਰਾਧਿਕ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ।
ਪੰਜਾਬ ਵਿੱਚ ਹੁਣ ਸੁੱਤੀ ਹੋਈ ਪਤਨੀ ਦਾ ਕਤਲ ਕਰ ਕੇ ਪਤੀ ਵੱਲੋਂ ਖੁਦ ਨੂੰ ਵੀ ਗੋਲੀ ਮਾਰੀ ਗਈ ਹੈ ਜਿਸ ਕਾਰਨ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਜਾਣਕਾਰੀ ਅਨੁਸਾਰ ਇਹ ਮਾਮਲਾ ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਣ ਵਾਲੇ ਪਿੰਡ ਕੋਟ ਦਾਤਾ ਤੋਂ ਸਾਹਮਣੇ ਆਇਆ ਹੈ। ਜਿੱਥੇ ਅੱਠ ਸਾਲ ਪਹਿਲਾਂ ਪਰਮਜੀਤ ਕੌਰ ਅਤੇ ਇੰਦਰਜੀਤ ਸਿੰਘ ਦਾ ਵਿਆਹ ਹੋਇਆ ਸੀ। ਪਰਿਵਾਰਕ ਵਿਵਾਦ ਦੇ ਚਲਦਿਆਂ ਹੋਇਆਂ ਪਤਨੀ ਜਿਥੇ ਪਿਛਲੇ ਇੱਕ ਸਾਲ ਤੋਂ ਆਪਣੇ ਪੇਕੇ ਪਰਿਵਾਰ ਨਾਲ ਆਪਣੀ ਧੀ ਨੂੰ ਲੈ ਕੇ ਰਹਿ ਰਹੀ ਸੀ।
ਇਥੇ ਇਕ ਪਤੀ ਵੱਲੋਂ ਪਰਿਵਾਰਕ ਵਿਵਾਦ ਦੇ ਚਲਦਿਆਂ ਹੋਇਆਂ ਆਪਣੇ ਸਹੁਰੇ ਘਰ ਜਾ ਕੇ ਆਪਣੇ ਸੌਂ ਰਹੀ ਪਤਨੀ ਉੱਪਰ ਗੋਲੀ ਚਲਾ ਦਿੱਤੀ ਗਈ। ਇਸ ਹਾਦਸੇ ਕਾਰਨ ਉਸ ਦੀ ਪਤਨੀ ਪਰਮਜੀਤ ਕੌਰ ਦੀ ਮੌਕੇ ਤੇ ਹੀ ਮੌਤ ਹੋ ਗਈ। ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਜਿੱਥੇ ਦੋਸ਼ੀ ਇੰਦਰਜੀਤ ਸਿੰਘ ਵੱਲੋਂ ਆਪਣੇ ਗੋਲੀ ਮਾਰ ਲਈ ਗਈ ਅਤੇ ਜਿਸ ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ ਅਤੇ ਇਸ ਸਮੇਂ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।
ਮ੍ਰਿਤਕਾ ਦੇ ਪਰਿਵਾਰ ਵੱਲੋਂ ਆਖਿਆ ਗਿਆ ਹੈ ਕਿ ਪਤੀ ਵੱਲੋਂ ਜਿੱਥੇ ਉਨ੍ਹਾਂ ਦੀ ਬੇਟੀ ਉਪਰ ਕਿਸੇ ਨਾਲ ਨਾਜਾਇਜ਼ ਸਬੰਧ ਹੋਣ ਦੇ ਇਲਜ਼ਾਮ ਲਗਾਏ ਜਾ ਰਹੇ ਸਨ ਇਸੇ ਹੀ ਸ਼ੱਕ ਨੂੰ ਲੈ ਕੇ ਉਨ੍ਹਾਂ ਦੀ ਬੇਟੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਉਨ੍ਹਾਂ ਵੱਲੋਂ ਦੋਸ਼ੀ ਨੂੰ ਸਖ਼ਤ ਸਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਇਨਸਾਫ ਦੀ ਗੁਹਾਰ ਲਗਾਈ ਗਈ ਹੈ।
Home ਤਾਜਾ ਜਾਣਕਾਰੀ ਪੰਜਾਬ ਚ ਇਥੇ ਸੁੱਤੀ ਹੋਈ ਪਤਨੀ ਦਾ ਕਤਲ ਕਰ ਪਤੀ ਨੇ ਖੁਦ ਨੂੰ ਵੀ ਮਾਰੀ ਗੋਲੀ, ਇਲਾਕੇ ਚ ਪਈ ਦਹਿਸ਼ਤ

ਤਾਜਾ ਜਾਣਕਾਰੀ