=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਸੈਲਫੀ ਲੈਣ ਦੇ ਚੱਕਰ ਚ ਵਾਪਰਿਆ ਇਹ ਕਹਿਰ , ਇਲਾਕੇ ਚ ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਅੱਜਕਲ੍ਹ ਸੋਸ਼ਲ ਮੀਡੀਆ ਤੇ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਜਾਂਦੇ ਹਨ ਜਿਨ੍ਹਾਂ ਨੂੰ ਸੁਣ ਕੇ ਹੈਰਾਨੀ ਹੁੰਦੀ ਹੈ। ਕਿਉਂਕਿ ਬਹੁਤ ਸਾਰੇ ਲੋਕਾਂ ਵੱਲੋਂ ਅਜਿਹੀਆਂ ਹਰਕਤਾਂ ਕਰ ਲਈਆਂ ਜਾਂਦੀਆਂ ਹਨ ਜੋ ਉਨ੍ਹਾਂ ਦੀ ਜ਼ਿੰਦਗੀ ਖਤਮ ਕਰ ਦਿੰਦੀਆਂ ਹਨ। ਇਸ ਲਈ ਸਿਆਣੇ ਕਹਿੰਦੇ ਹਨ ਕਿ ਜੋਸ਼ ਦੇ ਨਾਲ ਹੋਸ਼ ਦਾ ਹੋਣਾ ਵੀ ਬਹੁਤ ਜ਼ਰੂਰੀ ਹੈ। ਇਨਸਾਨ ਦੀ ਇਕ ਛੋਟੀ ਜਿਹੀ ਗਲਤੀ ਉਸਦੀ ਜ਼ਿੰਦਗੀ ਖਤਮ ਕਰ ਦਿੰਦੀ ਹੈ। ਜਿਸ ਦਾ ਖਮਿਆਜ਼ਾ ਪਿਛੋਂ ਸਾਰੇ ਪਰਵਾਰ ਨੂੰ ਭੁਗਤਣਾ ਪੈਂਦਾ ਹੈ। ਬਹੁਤ ਸਾਰੇ ਇਨਸਾਨ ਦੁਨੀਆਂ ਵਿਚ ਜਿਥੇ ਕੁਦਰਤੀ ਮੌਤ ਮਰਦੇ ਹਨ ਉਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਆਪਣੀ ਗਲਤੀ ਸਦਕਾ ਮੌਤ ਨੂੰ ਚੁਣ ਲਿਆ ਜਾਂਦਾ ਹੈ।

ਪੰਜਾਬ ਵਿਚ ਹੁਣ ਸੈਲਫੀ ਲੈਣ ਦੇ ਚੱਕਰ ਵਿੱਚ ਇੱਕ ਹਾਦਸਾ ਵਾਪਰ ਗਿਆ ਹੈ ਜਿਸ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਪਠਾਨਕੋਟ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ 20 ਸਾਲਾ ਨੌਜਵਾਨ ਦੀ ਉਸ ਸਮੇਂ ਮੌਤ ਹੋ ਗਈ ਜਦੋਂ ਉਸ ਵੱਲੋਂ ਸੈਲਫੀ ਲਈ ਜਾ ਰਹੀ ਸੀ। ਦੱਸਿਆ ਗਿਆ ਹੈ ਕਿ ਇਹ ਨੌਜਵਾਨ ਆਪਣੇ ਪਰਿਵਾਰਕ ਮੈਂਬਰਾਂ ਅਤੇ ਦੋਸਤਾਂ ਦੇ ਨਾਲ ਚਮਰੋੜ ਸਥਿਤ ਰਣਜੀਤ ਸਾਗਰ ਝੀਲ ਵੇਖਣ ਲਈ ਆਇਆ ਹੋਇਆ ਸੀ।

ਉੱਥੇ ਹੀ ਇਸ ਨੌਜਵਾਨ ਨਾਲ ਇਹ ਹਾਦਸਾ ਵਾਪਰ ਗਿਆ ਹੈ। ਜਿਸ ਸਮੇਂ ਇਹ ਨੌਜਵਾਨ ਆਪਣੀ ਸੈਲਫੀ ਲੈ ਰਿਹਾ ਸੀ ਤਾਂ ਉਸ ਸਮੇਂ ਇਸ ਦਾ ਪੈਰ ਅਚਾਨਕ ਹੀ ਤਿਲਕ ਗਿਆ ਜਿਸ ਕਾਰਨ ਇਹ ਹਾਦਸਾ ਵਾਪਰ ਗਿਆ ,ਤੇ ਇਹ ਨੌਜਵਾਨ ਰਣਜੀਤ ਸਾਗਰ ਝੀਲ ਵਿੱਚ ਡਿੱਗ ਗਿਆ। ਇਸ ਨੌਜਵਾਨ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ ਗਈ ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ ਕਿਉਂਕਿ ਇਸ ਦੀ ਡੂੰਘਾਈ ਬਹੁਤ ਜ਼ਿਆਦਾ ਸੀ। ਜਿਸ ਸਮੇਂ ਇਹ ਹਾਦਸਾ ਵਾਪਰਿਆ ਉਸ ਸਮੇਂ ਇਹ ਨੌਜਵਾਨ ਝੀਲ ਦੇ ਕਿਨਾਰੇ ਤੇ ਖੜ੍ਹਾ ਹੋ ਕੇ ਸੈਲਫੀ ਲੈ ਰਿਹਾ ਸੀ। ਇਸ ਨੌਜਵਾਨ ਦੀ ਪਹਿਚਾਣ ਰਿਤਿਕ ਸੈਣੀ ਵਜੋਂ ਹੋਈ ਹੈ।

ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਡੀਐਸਪੀ ਦਵਿੰਦਰ ਸਿੰਘ ਵੱਲੋਂ ਮੌਕੇ ਤੇ ਪਹੁੰਚ ਕੀਤੀ ਗਈ ਹੈ ਅਤੇ ਇਹ ਸਾਰਾ ਮਾਮਲਾ ਦਰਜ ਕੀਤਾ ਗਿਆ ਹੈ। ਉਥੇ ਹੀ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸੈਲਫੀ ਲੈਣ ਦੇ ਚੱਕਰ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਚੁੱਕੀ ਹੈ।




error: Content is protected !!