ਆਈ ਤਾਜ਼ਾ ਵੱਡੀ ਖਬਰ

ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿਥੇ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ। ਉਥੇ ਹੀ ਲੋਕਾਂ ਨੂੰ ਲਾਗੂ ਕੀਤੇ ਗਏ ਇਨ੍ਹਾਂ ਨਿਯਮਾਂ ਦੀ ਪਾਲਣਾ ਵੀ ਇਮਾਨਦਾਰੀ ਨਾਲ ਕਰਨ ਦੇ ਆਦੇਸ਼ ਦਿੱਤੇ ਜਾਂਦੇ ਹਨ ਤਾਂ ਜੋ ਵਾਪਰਨ ਵਾਲੇ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ। ਦੇਸ਼ ਅੰਦਰ ਸੜਕੀ ਆਵਾਜਾਈ ਦੇ ਵਧਣ ਕਾਰਨ, ਹੋਣ ਵਾਲੇ ਸੜਕ ਹਾਦਸਿਆਂ ਵਿੱਚ ਵੀ ਵਾਧਾ ਦਰਜ ਕੀਤਾ ਜਾ ਰਿਹਾ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਵਾਪਰਨ ਵਾਲੇ ਬਹੁਤ ਸਾਰੇ ਹਾਦਸੇ ਲੋਕਾਂ ਦੀ ਜਾਨ ਜਾਣ ਦਾ ਕਾਰਨ ਬਣ ਰਹੇ ਹਨ। ਜਿੱਥੇ ਸਰਕਾਰ ਵੱਲੋਂ ਲੋਕਾਂ ਨੂੰ ਸਮੇਂ ਸਮੇਂ ਤੇ ਜਾਗਰੂਕ ਕੀਤਾ ਜਾਂਦਾ ਹੈ।

ਉਥੇ ਹੀ ਕੁਝ ਲੋਕਾਂ ਵੱਲੋਂ ਅਜਿਹੇ ਹਾਦਸੇ ਅਚਾਨਕ ਵਾਪਰ ਜਾਂਦੇ ਹਨ ਅਤੇ ਕੁਝ ਲੋਕਾਂ ਵੱਲੋਂ ਵਰਤੀ ਜਾਂਦੀ ਅਣਗਹਿਲੀ ਕਾਰਨ ਵਾਪਰ ਜਾਂਦੇ ਹਨ। ਕੁਝ ਹਾਦਸਿਆਂ ਦਾ ਸ਼ਿਕਾਰ ਮਾਸੂਮ ਲੋਕਾਂ ਨੂੰ ਬਿਨਾਂ ਵਜ੍ਹਾ ਹੋਣਾ ਪੈਂਦਾ ਹੈ। ਵਾਪਰਨ ਵਾਲੇ ਅਜਿਹੇ ਸੜਕ ਹਾਦਸਿਆਂ ਦੇ ਵਿਚ ਇਸ ਫਾਨੀ ਸੰਸਾਰ ਤੋਂ ਜਾਣ ਵਾਲੇ ਲੋਕਾਂ ਦੇ ਪਰਿਵਾਰਾਂ ਵਿਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਪੰਜਾਬ ਵਿੱਚ ਵਾਪਰੇ ਇੱਥੇ ਭਿਆਨਕ ਹਾਦਸੇ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

ਜਿਸ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਫਗਵਾੜਾ ਦੇ ਭੁੱਲਾਰਾਈ ਬਾਈਪਾਸ ਦੇ ਨਜ਼ਦੀਕ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਇਹ ਭਿਆਨਕ ਸੜਕ ਹਾਦਸਾ ਉਸ ਸਮੇਂ ਹੋਇਆ ਜਦੋਂ ਇਕ ਮੋਟਰਸਾਈਕਲ ਦੀ ਕਾਰ ਨਾਲ ਟੱਕਰ ਹੋ ਗਈ। ਕਾਰ ਵੱਲੋਂ ਮੋਟਰਸਾਈਕਲ ਨੂੰ ਮਾਰੀ ਗਈ ਇਹ ਟੱਕਰ ਇੰਨੀ ਭਿਆਨਕ ਸੀ ਕਿ ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੋਕੇ ਤੇ ਹੀ ਮੌਤ ਹੋ ਗਈ। ਉਥੇ ਹੀ ਮੋਟਰਸਾਈਕਲ ਚਾਲਕ ਵੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ।

ਜਿਸ ਵੱਲੋਂ ਮਦਦ ਵਾਸਤੇ ਅਤੇ ਪੁਲਿਸ ਨੂੰ ਸੂਚਿਤ ਕਰਨ ਦੀ ਕੋਸ਼ਿਸ਼ ਕੀਤੀ ਗਈ। ਪਰ ਕਿਸੇ ਵੱਲੋਂ ਵੀ ਸਮੇਂ ਸਿਰ ਫੋਨ ਨਹੀਂ ਚੁੱਕਿਆ ਗਿਆ । ਰਾਹਗੀਰਾਂ ਵੱਲੋਂ ਵੀ ਜ਼ਖਮੀ ਵਿਅਕਤੀ ਨੂੰ ਕਾਰ ਵਿੱਚ ਪਾ ਕੇ ਸਿਵਲ ਹਸਪਤਾਲ ਇਲਾਜ ਵਾਸਤੇ ਦਾਖ਼ਲ ਕਰਾਇਆ ਗਿਆ ਹੈ। ਉੱਥੇ ਹੀ ਕਾਰ ਵਿਚ ਸਵਾਰ ਲੋਕਾਂ ਦੇ ਵੀ ਸੱਟਾਂ ਲੱਗੀਆਂ ਹੋਈਆਂ ਦੱਸੀਆਂ ਗਈਆਂ ਹਨ।


ਤਾਜਾ ਜਾਣਕਾਰੀ


