BREAKING NEWS
Search

ਪੰਜਾਬ ਚ ਇਥੇ ਹੋਈ ਬੇਅਦਬੀ ਦੀ ਘਟਨਾ , ਸਿੱਖ ਸੰਗਤ ਚ ਗੁੱਸੇ ਦੀ ਲਹਿਰ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਬੇਅਦਬੀ ਨਾਲ ਸਬੰਧਤ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ । ਹਰ ਰੋਜ਼ ਹੀ ਪੰਜਾਬ ਦੇ ਵੱਖੋ ਵੱਖਰੇ ਥਾਵਾਂ ਉਪਰ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਹਨ । ਜਿਸ ਦੇ ਚੱਲਦੇ ਹੁਣ ਲੋਕਾਂ ਦਾ ਗੁੱਸਾ ਵੀ ਲਗਾਤਾਰ ਵਧ ਰਿਹਾ ਹੈ ਤੇ ਉਨ੍ਹਾਂ ਦੇ ਵੱਲੋਂ ਸਰਕਾਰ ਤੇ ਪ੍ਰਸ਼ਾਸਨ ਦੇ ਕਈ ਤਰ੍ਹਾਂ ਦੇ ਸਵਾਲ ਚੁੱਕੇ ਜਾ ਰਹੇ ਹਨ । ਇਸੇ ਵਿਚਕਾਰ ਇਕ ਹੋਰ ਬੇਅਦਬੀ ਨਾਲ ਸਬੰਧਤ ਮਾਮਲਾ ਸਾਹਮਣੇ ਆਇਆ ਹੈ। ਪੰਜਾਬ ਦੇ ਜ਼ਿਲਾ ਬਟਾਲਾ ਦੇ ਪਿੰਡ ਤਲਵੰਡੀ ਪਰਥ ਚ ਇਕ ਵਿਅਕਤੀ ਦੇ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ ਕੀਤੀ ਗਈ। ਜਿਸ ਤੋਂ ਬਾਅਦ ਇਲਾਕਾ ਵਾਸੀਆਂ ਦੇ ਵੱਲੋਂ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਮੌਕੇ ਤੇ ਹੀ ਕਾਬੂ ਕਰ ਲਿਆ ਗਿਆ ਤੇ ਉਸ ਨੂੰ ਪੁਲੀਸ ਹਵਾਲੇ ਕਰ ਦਿੱਤਾ ਗਿਆ ।

ਉਥੇ ਹੀ ਘਟਨਾ ਦੀ ਸੂਚਨਾ ਮਿਲਦੇ ਸਾਰ ਪੁਲੀਸ ਵੀ ਮੌਕੇ ਤੇ ਪਹੁੰਚ ਗਈ । ਪੁਲੀਸ ਨੂੰ ਪਿੰਡ ਦੇ ਕੁਝ ਲੋਕਾਂ ਵੱਲੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਜਗਤਾਰ ਸਿੰਘ ਦੀ ਸਵੇਰਸਾਰ ਗੁਟਕਾ ਸਾਹਿਬ ਦੀ ਬੇਅਦਬੀ ਕੀਤੀ ਤੇ ਗੁਟਕਾ ਸਾਹਿਬ ਦੇ ਅੰਗ ਫੜ ਕੇ ਪਿੰਡ ਦੇ ਲੋਕਾਂ ਨੂੰ ਵਿਖਾਉਂਦਾ ਰਿਹਾ । ਉਨ੍ਹਾਂ ਦੱਸਿਆ ਕਿ ਇਸ ਗੱਲ ਦਾ ਜਦ ਪਤਾ ਉਨ੍ਹਾਂ ਨੂੰ ਲੱਗਾ ਤਾਂ ਉਨ੍ਹਾਂ ਨੇ ਉਕਤ ਮਾਮਲੇ ਸਬੰਧੀ ਸਤਿਕਾਰ ਕਮੇਟੀ ਤੇ ਪੁਲਿਸ ਦੇ ਧਿਆਨ ਵਿੱਚ ਇਹ ਪੂਰਾ ਬੇਅਦਬੀ ਦਾ ਮਾਮਲਾ ਲਿਆਂਦਾ ਗਿਆ । ਜਿਸ ਦੇ ਚਲਦੇ ਸਤਿਕਾਰ ਪੁਲਿਸ ਨੇ ਦੋਸ਼ੀ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਬੇਅਦਬੀ ਵਾਲੇ ਗੁਟਕਾ ਸਾਹਿਬ ਨੂੰ ਸਤਿਕਾਰ ਦੇ ਨਾਲ ਰੱਖ ਦਿੱਤਾ ।

ਉਥੇ ਹੀ ਮੌਕੇ ਤੇ ਪਹੁੰਚੇ ਸਤਿਕਾਰ ਕਮੇਟੀ ਦੇ ਮੈਬਰਾਂ ਨੇ ਕਿਹਾ ਕਿ ਦੋਸ਼ੀ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਤੇ ਨਾ ਹੀ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਪਡ਼ਤਾਲ ਹੋਵੇ ਤੇ ਦੋਸ਼ੀ ਨੂੰ ਜਿੰਨੀ ਹੋ ਸਕੇ , ਨਾਲ ਹੀ ਸਖ਼ਤ ਸਜ਼ਾ ਦਿੱਤੀ ਜਾਵੇ ਤਾਂ ਜੋ ਹੋਰ ਵਿਅਕਤੀ ਜੋ ਵੀ ਬੇਅਦਬੀ ਕਰਨ ਬਾਰੇ ਸੋਚੇ ਉਸ ਦੀ ਰੂਹ ਕੰਬ ਉੱਠੇ ।

ਉਧਰ ਪੁਲੀਸ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ । ਉਨ੍ਹਾਂ ਵੱਲੋਂ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਗਿਆ ਹੈ ਕਿ ਉਹ ਜਲਦ ਹੀ ਇਸ ਮਾਮਲੇ ਤੇ ਕਾਰਵਾਈ ਕਰ ਕੇ ਦੋਸ਼ੀ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨਗੇ ।



error: Content is protected !!