BREAKING NEWS
Search

ਪੰਜਾਬ ਚ ਇਥੇ 1 ਦਰਜਨ ਤੋਂ ਵੱਧ ਪਸ਼ੂਆਂ ਦੀ ਮਿਲੀਆਂ ਲਾਸ਼ਾਂ, ਇਲਾਕੇ ਚ ਫੈਲੀ ਸਨਸਨੀ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਬਹੁਤ ਸਾਰੇ ਅਜਿਹੇ ਗੈਰ-ਸਮਾਜਿਕ ਅਨਸਰ ਹਨ ਜਿਨ੍ਹਾਂ ਵੱਲੋਂ ਜਲਦ ਹੀ ਅਮੀਰ ਹੋਣ ਦੇ ਚੱਕਰ ਵਿੱਚ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ ਉਨ੍ਹਾਂ ਬਾਰੇ ਕਿਸੇ ਵੱਲੋਂ ਵੀ ਸੋਚਿਆ ਨਹੀਂ ਜਾ ਸਕਦਾ। ਬਹੁਤ ਸਾਰੇ ਲੋਕਾਂ ਵੱਲੋਂ ਜਿੱਥੇ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਕੀਤੀ ਜਾਂਦੀ ਹੈ ਉੱਥੇ ਹੀ ਕਈ ਲੋਕਾਂ ਵੱਲੋਂ ਪਸ਼ੂਆਂ ਦੀ ਤਸਕਰੀ ਵੀ ਕੀਤੀ ਜਾਂਦੀ ਹੈ ਅਤੇ ਮਾਰ ਕੇ ਉਨ੍ਹਾਂ ਦੇ ਅੰਗਾਂ ਦਾ ਵਪਾਰ ਵੀ ਕੀਤਾ ਜਾਂਦਾ ਹੈ। ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਦੇ ਹਨ ਕਿ ਉਹ ਲੋਕਾਂ ਦੇ ਰੋਂਗਟੇ ਖੜ੍ਹੇ ਕਰ ਦਿੰਦੇ ਹਨ ਜਿਥੇ ਇਨ੍ਹਾਂ ਬੇਕਸੂਰ ਜਾਨਵਰਾਂ ਦੇ ਨਾਲ ਅਜਿਹਾ ਵਿਵਹਾਰ ਕੀਤਾ ਜਾਂਦਾ ਹੈ।

ਹੁਣ ਪੰਜਾਬ ਵਿੱਚ ਇੱਥੇ ਇੱਕ ਦਰਜਨ ਤੋਂ ਵੱਧ ਪਸ਼ੂਆਂ ਦੀਆਂ ਲਾਸ਼ਾਂ ਮਿਲੀਆਂ ਹਨ ਜਿਥੇ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਨਾਭਾ ਤੋਂ ਸਾਹਮਣੇ ਆਇਆ ਹੈ ਜਿੱਥੇ ਨਾਭਾ ਜੌੜੇ ਪੁਲ ਸੜਕ ਦੇ ਉੱਪਰ ਦਰਜਨ ਦੇ ਕਰੀਬ ਢੱਠਿਆਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਜਿੱਥੇ ਇਨ੍ਹਾਂ ਗਊ ਜਾਇਆ ਦੀਆਂ ਲਾਸ਼ਾਂ ਸੜਕ ਦੇ ਉੱਪਰ ਦੂਰ ਦੂਰ ਤੱਕ ਖਿਲਰੀਆਂ ਹੋਈਆਂ ਮਿਲੀਆਂ ਹਨ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਦੋਸ਼ੀਆਂ ਦੇ ਖਿਲਾਫ ਸਖਤ ਕਾਰਵਾਈ ਕੀਤੇ ਜਾਣ ਦੀ ਮੰਗ ਵੀ ਲੋਕਾਂ ਵੱਲੋਂ ਕੀਤੀ ਜਾ ਰਹੀ ਹੈ।

ਇਸ ਦੀ ਜਾਣਕਾਰੀ ਮਿਲਣ ਤੇ ਜਿਥੇ ਪਟਿਆਲਾ ਦੇ ਐਸ ਐਸ ਪੀ ਦੀਪਕ ਪਾਰੇਖ ਅਤੇ ਸ਼ਿਵ ਸੈਨਾ ਬਾਲ ਠਾਕਰੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਹਰੀਸ਼ ਸਿੰਗਲਾ ਵੱਲੋਂ ਮੌਕੇ ਤੇ ਪਹੁੰਚ ਕੀਤੀ ਗਈ ਹੈ। ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਗਊ ਤਸਕਰਾਂ ਦੇ ਖਿਲਾਫ ਸਖਤ ਕਾਰਵਾਈ ਕਰਨ ਵਾਸਤੇ ਪੱਤਰ ਵੀ ਸਰਕਾਰ ਨੂੰ ਭੇਜ ਦਿਤਾ ਗਿਆ ਹੈ। ਉਥੇ ਹੀ ਜਾਰੀ ਕੀਤੇ ਗਏ ਇਸ ਨੋਟੀਫਿਕੇਸ਼ਨ ਦੇ ਵਿਚ ਦੋਸ਼ੀਆਂ ਦੇ ਖਿਲਾਫ ਸਖਤ ਕਾਰਵਾਈ ਕੀਤੇ ਜਾਣ ਦੀ ਬੇਨਤੀ ਵੀ ਮਾਨ ਸਰਕਾਰ ਨੂੰ ਕੀਤੀ ਗਈ ਹੈ, ਪਰ ਸਰਕਾਰ ਵੱਲੋਂ ਅਜੇ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ।

ਜਿੱਥੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਦਾ ਪਤਾ ਲਗਾਉਣ ਵਾਸਤੇ ਇਸ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ ਤਾਂ ਜੋ ਦੋਸ਼ੀਆਂ ਨੂੰ ਜਲਦ ਕਾਬੂ ਕੀਤਾ ਜਾ ਸਕੇ ਅਤੇ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾ ਸਕੇ।



error: Content is protected !!