ਆਈ ਤਾਜ਼ਾ ਵੱਡੀ ਖਬਰ
ਪੰਜਾਬ ਅੰਦਰ ਇਸ ਸਮੇਂ ਜਿਥੇ ਤਿਉਹਾਰਾਂ ਦਾ ਸੀਜ਼ਨ ਚੱਲ ਰਿਹਾ ਹੈ ਉਥੇ ਹੀ ਵੱਖ-ਵੱਖ ਤਿਉਹਾਰਾਂ ਦੇ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਵੀ ਲਗਾਤਾਰ ਸਾਹਮਣੇ ਆ ਰਹੀਆਂ ਹਨ ਅਤੇ ਇਸ ਦੇ ਵਿਚ ਇਕ ਤੋਂ ਬਾਅਦ ਇਕ ਤਿਉਹਾਰਾਂ ਦੇ ਆਉਣ ਦਾ ਸਿਲਸਿਲਾ ਜਾਰੀ ਹੈ। ਲੋਕਾਂ ਵੱਲੋਂ ਜਿਥੇ ਆਪਸੀ ਪਿਆਰ ਅਤੇ ਮਿਲਵਰਤਨ ਦੇ ਨਾਲ ਇਹਨਾਂ ਧਾਰਮਿਕ ਤਿਉਹਾਰਾਂ ਨੂੰ ਮਿਲ ਕੇ ਮਨਾਇਆ ਜਾਂਦਾ ਹੈ। ਉੱਥੇ ਹੀ ਇਨ੍ਹਾਂ ਤਿਉਹਾਰਾਂ ਦੇ ਨਾਲ ਵੱਖ-ਵੱਖ ਧਰਮਾਂ ਦੇ ਲੋਕਾਂ ਦੀਆਂ ਬਹੁਤ ਸਾਰੀਆਂ ਧਾਰਮਿਕ ਭਾਵਨਾਵਾਂ ਵੀ ਜੁੜੀਆਂ ਹੋਈਆਂ ਹਨ। ਜਿਸ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੇ ਸ਼ਲਾਘਾਯੋਗ ਕਦਮ ਚੁੱਕੇ ਜਾ ਰਹੇ ਹਨ।
ਜਿਸ ਬਾਬਤ ਸਮੇਂ-ਸਮੇਂ ਤੇ ਸਰਕਾਰ ਵੱਲੋਂ ਇਸ ਬਾਰੇ ਕੋਈ ਨਾ ਕੋਈ ਐਲਾਨ ਵੀ ਕਰ ਦਿੱਤਾ ਜਾਂਦਾ ਹੈ। ਹੁਣ ਪੰਜਾਬ ਚ ਇਥੇ 11 ਅਕਤੂਬਰ ਨੂੰ ਛੁੱਟੀ ਦਾ ਕੀਤਾ ਗਿਆ ਐਲਾਨ,ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਦੇ ਮੌਕੇ ਤੇ ਛੁੱਟੀ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋ ਛੁੱਟੀ ਅੰਮ੍ਰਿਤਸਰ ਜ਼ਿਲ੍ਹੇ ਦੇ ਵਿੱਚ 11 ਅਕਤੂਬਰ, 2022 ਨੂੰ ਐਲਾਨੀ ਗਈ ਹੈ। ਅੰਮ੍ਰਿਤਸਰ ਜ਼ਿਲ੍ਹੇ ‘ਚ ਜਿੱਥੇ ਸਥਾਨਕ ਛੁੱਟੀ ਐਲਾਨੀ ਗਈ ਹੈ।
ਉੱਥੇ ਹੀ ਇਸ ਦਿਨ ਮੰਗਲਵਾਰ 11 ਅਕਤੂਬਰ 2022 ਨੂੰ ਜਾਰੀ ਕੀਤੀ ਗਈ ਇਸ ਛੁੱਟੀ ਦੇ ਤਹਿਤ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿਚ ਐਲਾਨੀ ਗਈ ਇਹ ਛੁੱਟੀ ਜਾਰੀ ਕੀਤੀ ਗਈ ਹੈ। ਜਿਸ ਦੀ ਜਾਣਕਾਰੀ ਦਿੰਦੇ ਹੋਏ ਸਰਕਾਰੀ ਬੁਲਾਰੇ ਵੱਲੋਂ ਦੱਸਿਆ ਗਿਆ ਹੈ ਕਿ ਇਸ ਛੁੱਟੀ ਬਾਰੇ ਪ੍ਰਸੋਨਲ ਵਿਭਾਗ ਵਲੋਂ ਇਸ ਸੰਬੰਧੀ ਨੋਟੀਫ਼ਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।
ਜਿਸ ਸਦਕਾ ਹੁਣ 11 ਅਕਤੂਬਰ 2022 ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਨੂੰ ਮੱਦੇਨਜ਼ਰ ਰੱਖਦੇ ਹੋਏ ਇਹ ਛੁੱਟੀ ਕੀਤੀ ਗਈ ਹੈ। ਜਿਸ ਸਦਕਾ ਅੰਮ੍ਰਿਤਸਰ ਜ਼ਿਲੇ ਦੇ ਸਾਰੇ ਲੋਕ ਗੁਰੂ ਘਰ ਵਿੱਚ ਜਾ ਕੇ ਇਨ੍ਹਾਂ ਖੁਸ਼ੀਆਂ ਦਾ ਆਨੰਦ ਮਾਣ ਸਕਦੇ ਹਨ। ਅੰਮ੍ਰਿਤਸਰ ਜ਼ਿਲੇ ਤੋਂ ਇਲਾਵਾ ਇਹ ਹੋਰ ਕਿਸੇ ਵੀ ਜ਼ਿਲ੍ਹੇ ਵਿੱਚ ਲਾਗੂ ਨਹੀਂ ਕੀਤੀ ਗਈ ਹੈ।
ਤਾਜਾ ਜਾਣਕਾਰੀ