ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਜਿਥੇ ਸੂਬਾ ਸਰਕਾਰ, ਪੁਲਿਸ ਪ੍ਰਸ਼ਾਸਨ ਅਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਅਹਿਮ ਰੱਖਦੇ ਹੋਏ ਕਈ ਤਰ੍ਹਾਂ ਦੇ ਕਦਮ ਚੁੱਕੇ ਜਾਂਦੇ ਹਨ। ਸਰਕਾਰ ਵੱਲੋਂ ਜਿਥੇ ਪੰਜਾਬ ਵਿੱਚ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਇਆ ਜਾਂਦਾ ਹੈ ਉਥੇ ਹੀ ਘਟਨਾਵਾਂ ਨੂੰ ਰੋਕਣ ਲਈ ਕਈ ਠੋਸ ਕਦਮ ਚੁੱਕੇ ਜਾਂਦੇ ਹਨ। ਪਰ ਕੁਝ ਲੋਕਾਂ ਵੱਲੋਂ ਵਰਤੀ ਅਣਗਹਿਲੀ ਦੇ ਕਾਰਨ ਅਜਿਹੇ ਹਾਦਸੇ ਵਾਪਰ ਜਾਂਦੇ ਹਨ। ਵੱਖ-ਵੱਖ ਹਾਦਸਿਆਂ ਵਿੱਚ ਜਦੋਂ ਬੱਚਿਆਂ ਦਾ ਜ਼ਿਕਰ ਆਉਂਦਾ ਹੈ ਤਾਂ ਹਰ ਮਾਂ-ਬਾਪ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਿੱਚ ਪੈ ਜਾਂਦਾ ਹੈ। ਜਿੱਥੇ ਸੜਕ ਹਾਦਸਿਆਂ ਵਿੱਚ ਵੀ ਬੱਚੇ ਅਜਿਹੀਆਂ ਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ ਉੱਥੇ ਹੀ ਕਈ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਜਿਥੇ ਕਈ ਬੱਚਿਆਂ ਦੀ ਜਾਨ ਜਾ ਚੁਕੀ ਹੈ। ਆਏ ਦਿਨ ਪੰਜਾਬ ਵਿੱਚ ਵੀ ਵਾਪਰਨ ਵਾਲੀਆਂ ਵੱਖ-ਵੱਖ ਘਟਨਾਵਾਂ ਦੇ ਸਾਹਮਣੇ ਆਉਣ ਨਾਲ ਲੋਕਾਂ ਦੇ ਰੋਂਗਟੇ ਖੜੇ ਹੋ ਜਾਂਦੇ ਹਨ।

ਹੁਣ ਪੰਜਾਬ ਵਿੱਚ ਇੱਥੇ 2 ਸਾਲਾ ਬੱਚੇ ਨੂੰ ਇਸ ਤਰ੍ਹਾਂ ਦਰਦਨਾਕ ਮੌਤ ਮਿਲੀ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਉਤਰੀ ਅਧੀਨ ਆਉਂਦੇ ਮਜੀਠਾ ਰੋਡ ਤੇ ਪੈਂਦੇ ਰਾਮ ਨਗਰ ਤੋਂ ਸਾਹਮਣੇ ਆਈ ਹੈ। ਜਿੱਥੇ ਉਸ ਸਮੇਂ ਮਾਹੌਲ ਗਮਗੀਨ ਹੋ ਗਿਆ ਜਦੋਂ ਇਸ ਜਗ੍ਹਾ ਤੇ ਸੀਵਰੇਜ਼ ਦਾ ਇਕ ਢੱਕਣ ਖੋਲ੍ਹਣ ਤੇ ਦੋ ਸਾਲ ਦਾ ਮਾਸੂਮ ਬੱਚਾ ਇਸ ਵਿੱਚ ਡਿੱਗ ਪਿਆ। ਇਸ ਘਟਨਾ ਦਾ ਪਤਾ ਲੱਗਦੇ ਹੀ ਜਦੋਂ ਬੱਚੇ ਨੂੰ ਇਸ ਵਿਚੋਂ ਕੱਢਣ ਦੀ ਕੋਸ਼ਿਸ਼ ਕੀਤੀ ਗਈ ਤਾਂ ਕੁਝ ਸਮਾਂ ਲੱਗ ਗਿਆ।

ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਮੌਕੇ ਤੇ ਮੌਜੂਦ ਲੋਕਾਂ ਵੱਲੋਂ ਦੱਸਿਆ ਗਿਆ ਹੈ ਕਿ ਸੀਵਰੇਜ ਡੂੰਘਾ ਹੋਣ ਕਾਰਨ ਸਮਾਂ ਲੱਗਿਆ ਜਿਸ ਕਾਰਨ ਬੱਚੇ ਦੀ ਗੈਸ ਚੜ੍ਹਨ , ਅਤੇ ਡੁੱਬਣ ਕਾਰਨ ਮੌਤ ਹੋ ਗਈ। ਉੱਥੇ ਹੀ ਪੀੜਤ ਪਰਿਵਾਰ ਵੱਲੋਂ ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀ ਖਿਲਾਫ ਬਣਦੀ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਪੀੜਤ ਪਰਵਾਰ ਵੱਲੋਂ ਬਿਆਨ ਦਰਜ ਕਰਵਾਉਂਦੇ ਹੋਏ ਇਨਸਾਫ ਦੀ ਮੰਗ ਕੀਤੀ ਗਈ ਹੈ।

ਉੱਥੇ ਹੀ ਪੀੜਤ ਪਰਿਵਾਰ ਵੱਲੋਂ ਇਸ ਘਟਨਾਂ ਤੋਂ ਬਾਅਦ ਉਕਤ ਜਗ੍ਹਾ ਉੱਪਰ ਧਰਨਾ ਲਗਾ ਦਿੱਤਾ ਗਿਆ। ਰਾਮ ਨਗਰ ਵਿਖੇ ਵਾਪਰੀ ਇਸ ਘਟਨਾ ਵਿੱਚ ਜਿੱਥੇ ਮਾਸੂਮ ਬੱਚੇ ਦੀ ਮੌਤ ਹੋ ਗਈ ਹੈ ਉਥੇ ਹੀ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਸ ਘਟਨਾ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ ਅਤੇ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


ਤਾਜਾ ਜਾਣਕਾਰੀ
ਪੰਜਾਬ ਚ ਇਥੇ 2 ਸਾਲ ਦੇ ਬੱਚੇ ਨੂੰ ਮਿਲੀ ਇਸ ਤਰਾਂ ਦਰਦਨਾਕ ਮੌਤ – ਤਾਜਾ ਵੱਡੀ ਖਬਰ
ByadminJanuary 3, 2022Comments Off on ਪੰਜਾਬ ਚ ਇਥੇ 2 ਸਾਲ ਦੇ ਬੱਚੇ ਨੂੰ ਮਿਲੀ ਇਸ ਤਰਾਂ ਦਰਦਨਾਕ ਮੌਤ – ਤਾਜਾ ਵੱਡੀ ਖਬਰ
Previous Postਮਸ਼ਹੂਰ ਬਾਲੀਵੁੱਡ ਅਦਾਕਾਰ ਜਾਨ ਅਬ੍ਰਾਹਮ ਬਾਰੇ ਆਈ ਇਹ ਮਾੜੀ ਖਬਰ – ਪ੍ਰਸੰਸਕ ਕਰ ਰਹੇ ਦੁਆਵਾਂ
Next Postਗੁਰਦਵਾਰਾ ਸਾਹਿਬ ਜਾ ਰਹੇ ਪ੍ਰੀਵਾਰ ਨਾਲ ਵਾਪਰਿਆ ਭਿਆਨਕ ਹਾਦਸਾ ਇੱਕੋ ਪ੍ਰੀਵਾਰ ਦੇ ਏਨੇ ਜੀਆਂ ਦੀ ਇਕੱਠੀਆਂ ਹੋਈ ਮੌਤ
