BREAKING NEWS
Search

ਪੰਜਾਬ ਚ ਇਥੇ 22 ਤੋਂ 30 ਅਪ੍ਰੈਲ ਤੱਕ ਲਈ ਹੋ ਗਿਆ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਸੂਬਾ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੀਆਂ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ। ਜਿਸ ਦਾ ਸਭ ਤੋਂ ਵੱਧ ਫ਼ਾਇਦਾ ਪੰਜਾਬ ਦੇ ਨੌਜਵਾਨਾਂ ਨੂੰ ਹੋ ਸਕੇ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਸਮੇਂ ਕਰੋਨਾ ਦੇ ਹਲਾਤਾਂ ਨੂੰ ਦੇਖਦੇ ਹੋਏ ਸੂਬੇ ਦੇ ਲੋਕਾਂ ਦੀ ਸੁਰੱਖਿਆ ਲਈ ਬਹੁਤ ਸਾਰੀਆ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਤਾਂ ਜੋ ਪੰਜਾਬ ਦੇ ਲੋਕਾਂ ਨੂੰ ਇਸ ਕਰੋਨਾ ਦੇ ਪ੍ਰਭਾਵ ਹੇਠ ਹੋਣ ਤੋਂ ਬਚਾਇਆ ਜਾ ਸਕੇ। ਉਥੇ ਹੀ ਕਰੋਨਾ ਦਾ ਟੀਕਾਕਰਨ ਅਤੇ ਵੈਕਸੀਨੇਸ਼ਨ ਦੀ ਪ੍ਰਕਿਰਿਆ ਵਿੱਚ ਵੀ ਤੇਜ਼ੀ ਲਿਆਂਦੀ ਜਾ ਰਹੀ ਹੈ। ਉਥੇ ਹੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਿੱਦਿਅਕ ਅਦਾਰਿਆਂ ਨੂੰ ਵੀ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਹਨ।

ਆਪਣੇ ਕਾਰਜਕਾਲ ਵਿੱਚ ਕੈਪਟਨ ਅਮਰਿੰਦਰ ਸਿੰਘ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਬਹੁਤ ਸਾਰੇ ਰੋਜ਼ਗਾਰ ਮੇਲਿਆਂ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ। ਹੁਣ ਪੰਜਾਬ ਵਿੱਚ ਇੱਥੇ 22 ਤੋਂ 30 ਅਪ੍ਰੈਲ ਤੱਕ ਲਈ ਇਹ ਵੱਡਾ ਐਲਾਨ ਹੋ ਗਿਆ ਹੈ। ਪੰਜਾਬ ਸਰਕਾਰ ਵੱਲੋਂ ਦੇਸ਼ ਦੇ ਲੋਕਾਂ ਨੂੰ ਬਹੁਤ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਜਿਸ ਨਾਲ ਪੰਜਾਬ ਦੀ ਆਰਥਿਕ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਸਕੇ।

ਪੰਜਾਬ ਸਰਕਾਰ ਨੇ ਘਰ ਘਰ ਰੋਜਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਡਿਪਟੀ ਕਮਿਸ਼ਨਰ ਡਾਕਟਰ ਸ਼ੇਨਾ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ 22 ਤੋਂ 30 ਅਪ੍ਰੈਲ ਤੱਕ ਵੱਖ ਵੱਖ ਸੰਸਥਾਵਾਂ ਵਿਚ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਜਿਸ ਵਿਚ ਪੰਜਾਬ ਦੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਆਧਾਰ ਤੇ ਨੌਕਰੀ ਮੁਹਈਆ ਕਰਵਾਈ ਜਾਵੇਗੀ। ਜੋ ਵਿਦਿਆਰਥੀ ਇਸ ਮੇਲੇ ਵਿੱਚ ਸ਼ਿਰਕਤ ਕਰਨਾ ਚਾਹੁੰਦੇ ਹਨ। ਉਹ ਇਸ ਵੈੱਬਸਾਈਟ www.pgrkam.com ਤੇ 18 ਅਪ੍ਰੈਲ ਤੱਕ ਰਜਿਸਟਰੇਸ਼ਨ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਇਸ ਨਾਲ ਸਬੰਧਤ ਜਾਣਕਾਰੀ ਲੈਣ ਲਈ 88727-59915 ਇਸ ਹੈਲਪ ਲਾਈਨ ਨੰਬਰ ਉਪਰ ਕੰਮਕਾਜ ਵਾਲੇ ਦਿਨ ਸਵੇਰ 9 ਵਜੇ ਤੋਂ ਸ਼ਾਮ 5 ਵਜੇ ਤੱਕ ਜਾਣਕਾਰੀ ਲਈ ਜਾ ਸਕਦੀ ਹੈ।

ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਤੇ ਸਿਖਲਾਈ ਅਫਸਰ ਰੁਪਿੰਦਰ ਕੌਰ ਨੇ ਦੱਸਿਆ ਕਿ ਇਨ੍ਹਾਂ ਮੇਲਿਆਂ ਵਿਚ ਭਾਗ ਲੈਣ ਦੇ ਚਾਹਵਾਨ ਉਮੀਦਵਾਰ ਦਿੱਤੀ ਗਈ ਵੈਬਸਾਈਟ ਤੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇਹ ਰੋਜ਼ਗਾਰ ਮੇਲੇ ਉਨ੍ਹਾਂ ਨੌਜਵਾਨਾਂ ਲਈ ਰੌਸ਼ਨੀ ਦੀ ਕਿਰਨ ਹਨ ਜੋ ਨੌਕਰੀ ਦੀ ਭਾਲ ਕਰ ਰਹੇ ਹਨ। ਕਿਉਂਕਿ ਕਰੋਨਾ ਕਾਲ ਦੇ ਸਮੇਂ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਛੁੱਟ ਜਾਣ ਕਾਰਨ ਲੋਕ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ।



error: Content is protected !!