BREAKING NEWS
Search

ਪੰਜਾਬ ਚ ਇਥੇ 5 ਨਵੰਬਰ ਨੂੰ ਅੱਧੇ ਦਿਨ ਦੀ ਛੁੱਟੀ ਕਰਨ ਦੇ ਹੁਕਮ ਹੋਏ ਜਾਰੀ, ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਨੂੰ ਗੁਰੂਆਂ ਪੀਰਾਂ ਦੀ ਧਰਤੀ ਆਖਿਆ ਜਾਂਦਾ ਹੈ ਉਥੇ ਹੀ ਆਉਣ ਵਾਲੇ ਦਿਨ ਤਿਉਹਾਰਾਂ ਨੂੰ ਸਾਰੇ ਲੋਕਾਂ ਵੱਲੋਂ ਆਪਸੀ ਪਿਆਰ ਅਤੇ ਮਿਲਵਰਤਨ ਨਾਲ ਮਿਲ-ਜੁਲ ਕੇ ਮਨਾਇਆ ਜਾਂਦਾ ਹੈ। ਇਨ੍ਹਾਂ ਤਿਉਹਾਰਾਂ ਦੇ ਇਤਿਹਾਸ ਨੂੰ ਦੇਖਦਿਆਂ ਹੋਇਆਂ ਜਿੱਥੇ ਲੋਕਾਂ ਵਿੱਚ ਉਤਸ਼ਾਹ ਵੇਖਿਆ ਜਾ ਰਿਹਾ ਹੈ। ਉੱਥੇ ਹੀ ਸਰਕਾਰ ਵੱਲੋਂ ਵੀ ਕੁਝ ਰਾਖਵੀਆਂ ਛੁੱਟੀਆਂ ਕਰ ਦਿੱਤੀਆਂ ਜਾਂਦੀਆਂ ਹਨ। ਹੁਣ ਪੰਜਾਬ ਵਿੱਚ ਇਥੇ 5 ਨਵੰਬਰ ਨੂੰ ਅੱਧੀ ਛੁੱਟੀ ਕਰਨ ਦੇ ਹੁਕਮ ਹੋਏ ਜਾਰੀ, ਤਾਜਾ ਵੱਡੀ ਖਬਰ ਆਈ ਸਾਹਮਣੇ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਜਿਥੇ ਲਗਾਤਾਰ ਤਿਉਹਾਰਾਂ ਦਾ ਸੀਜ਼ਨ ਚੱਲ ਰਿਹਾ ਹੈ ਉਥੇ ਹੀ ਇਕ ਤੋਂ ਬਾਅਦ ਇਕ ਤਿਉਹਾਰਾ ਦੇ ਆਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਵੱਖ ਵੱਖ ਧਰਮਾਂ ਵਿੱਚ ਆਉਣ ਵਾਲੇ ਇਨ੍ਹਾਂ ਤਿਉਹਾਰਾਂ ਨੂੰ ਜਿੱਥੇ ਲੋਕਾਂ ਵੱਲੋਂ ਸ਼ਰਧਾ ਦੇ ਨਾਲ ਮਨਾਇਆ ਜਾ ਰਿਹਾ ਹੈ। ਉੱਥੇ ਹੀ ਹੁਣ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਵਸ ਦੇ ਮੌਕੇ ਤੇ ਉਨਾਂ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਤਿਆਰੀਆਂ ਜ਼ੋਰ-ਸ਼ੋਰ ਨਾਲ ਕੀਤੀਆਂ ਜਾ ਰਹੀਆਂ ਹਨ।

ਜਿਸ ਬਾਰੇ ਹੁਣ ਜ਼ਿਲ੍ਹਾ ਜਲੰਧਰ ਤੋਂ ਡਿਪਟੀ ਕਮਿਸ਼ਨਰ ਜਲੰਧਰ ਸ. ਜਸਪ੍ਰੀਤ ਸਿੰਘ ਵਲੋਂ ਕੁਝ ਖਾਸ ਹੁਕਮ ਜਾਰੀ ਕੀਤੇ ਗਏ ਹਨ। ਜਿੱਥੇ ਉਨ੍ਹਾਂ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਦੇ ਵਿੱਚ ਦੱਸਿਆ ਗਿਆ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਸੰਬੰਧੀ 5 ਨਵੰਬਰ ਨੂੰ ਪੰਜਾਬ ਵਿੱਚ ਵੱਖ ਵੱਖ ਜਗਾਹ ਤੇ ਜਿਥੇ ਨਗਰ ਕੀਰਤਨ ਕੱਢੇ ਜਾ ਰਹੇ ਹਨ। ਉਥੇ ਹੀ ਜਲੰਧਰ ਦੇ ਵਿੱਚ ਵੀ 5 ਨਵੰਬਰ ਨੂੰ ਕੱਢੇ ਜਾਣ ਵਾਲੇ ਨਗਰ ਕੀਰਤਨ ਨੂੰ ਮੱਦੇਨਜ਼ਰ ਰੱਖਦੇ ਹੋਏ ਜਲੰਧਰ ਦੇ ਸਾਰੇ ਸਰਕਾਰੀ, ਗ਼ੈਰ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ’ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਜਿੱਥੇ ਹੁਣ ਜਲੰਧਰ ਦੇ ਵਿੱਚ 5 ਨਵੰਬਰ ਨੂੰ ਅੱਧੇ ਦਿਨ ਦੀ ਛੁੱਟੀ ਕੀਤੀ ਜਾਵੇਗੀ। ਜਿਸ ਸਦਕਾ ਲੋਕ ਇਸ ਨਗਰ ਕੀਰਤਨ ਵਿਚ ਸ਼ਮੂਲੀਅਤ ਕਰ ਸਕਣ ਅਤੇ ਗੁਰੂ ਦੀ ਬਾਣੀ ਦੇ ਨਾਲ ਜੁੜ ਸਕਣ। ਇਸ ਛੁੱਟੀ ਨੂੰ ਸੁਣ ਕੇ ਜਿੱਥੇ ਕਰਮਚਾਰੀਆਂ ਅਤੇ ਬੱਚਿਆਂ ਚ ਖੁਸ਼ੀ ਦੇਖੀ ਜਾ ਰਹੀ ਹੈ ਜੋ ਹੁਣ ਇਨ੍ਹਾਂ ਸਮਾਗਮਾਂ ਦੇ ਵਿੱਚ ਸ਼ਾਮਲ ਹੋ ਸਕਦੇ ਹਨ।



error: Content is protected !!