BREAKING NEWS
Search

ਪੰਜਾਬ ਚ ਇਥੇ ATM ਲੁੱਟਣ ਆਏ ਚੋਰ ਕਰਗੇ ਹੋਰ ਹੀ ਕਰਤੂਤ – ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਜਿੱਥੇ ਕਰੋਨਾ ਨੇ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਹੈ। ਸਰਕਾਰ ਵੱਲੋਂ ਲੋਕਾਂ ਨੂੰ ਸਮੇਂ ਸਮੇਂ ਤੇ ਸਾਵਧਾਨ ਕੀਤਾ ਜਾਂਦਾ ਹੈ ਤਾਂ ਜੋ ਠੱਗੀ ਵਰਗੀਆਂ ਵਾਰਦਾਤਾਂ ਤੋਂ ਬਚਿਆ ਜਾ ਸਕੇ। ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਸਰਕਾਰ ਵੱਲੋਂ ਕਈ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਸਰਕਾਰ ਵੱਲੋਂ ਕਈ ਸੁਵਿਧਾਵਾਂ ਵਿੱਚ ਬਦਲਾਅ ਕੀਤੇ ਗਏ ਹਨ। ਉੱਥੇ ਹੀ ਸਰਕਾਰ ਵੱਲੋਂ ਲੁੱਟ-ਖੋਹ ਅਤੇ ਠੱਗੀ ਦੀਆਂ ਵਾਰਦਾਤਾਂ ਨੂੰ ਠੱਲ ਪਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ।

ਕਰੋਨਾ ਕਾਰਨ ਪਹਿਲਾਂ ਹੀ ਲੋਕ ਆਰਥਿਕ ਮੰ-ਦੀ ਦਾ ਸਾਹਮਣਾ ਕਰ ਰਹੇ ਹਨ। ਕਿਉਂਕਿ ਇਸਦੇ ਚਲਦੇ ਹੋਏ ਬਹੁਤ ਸਾਰੇ ਲੋਕਾਂ ਦੀਆਂ ਨੌਕਰੀਆ ਛੁੱਟ ਗਈਆਂ ਸਨ। ਉਥੇ ਹੀ ਕੁਝ ਅਨਸਰਾਂ ਵੱਲੋਂ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤੇ ਜਾਂਦੇ ਹਨ। ਪੰਜਾਬ ਵਿੱਚ ਇੱਥੇ ਏ ਟੀ ਐਮ ਲੁੱਟਣ ਆਏ ਚੋਰ ਕਰਗੇ ਹੋਰ ਹੀ ਕਰਤੂਤ। ਚੋਰੀ ਦੀਆ ਵਾਰਦਾਤਾਂ ਵਿੱਚ ਪਿਛਲੇ ਕੁਝ ਸਮੇਂ ਤੋਂ ਵਾਧਾ ਹੋ ਰਿਹਾ ਹੈ ਅਜਿਹੀ ਹੀ ਇੱਕ ਘਟਨਾ ਸਾਹਮਣੇ ਆਈ ਹੈ ਖੰਨਾ ਦੇ ਪਿੰਡ ਇਕੋਲਾਹਾ ਤੋਂ , ਜਿੱਥੇ ਕੁੱਝ ਚੋਰਾਂ ਵੱਲੋਂ ਪਿੰਡ ਵਿਚ ਬਣੇ ਹੋਏ ਹੋਏ ਏ ਟੀ ਐਮ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ ਗਈ।

ਭਾਰੀ ਜੱਦੋ ਜਹਿਦ ਤੋਂ ਬਾਅਦ ਜਦੋਂ ਲੁਟੇਰੇ ਕਾਮਯਾਬ ਨਾ ਹੋ ਸਕੇ ਤਾਂ, ਉਨ੍ਹਾਂ ਵੱਲੋਂ ਏ ਟੀ ਐਮ ਨੂੰ ਅੱਗ ਲਗਾ ਦਿੱਤੀ ਗਈ। ਜਿਸ ਕਾਰਨ ਏ ਟੀ ਐਮ ਵਿੱਚ 19 ਲੱਖ ਰੁਪਏ ਸੜ ਕੇ ਸੁਆਹ ਹੋ ਗਏ। ਇਸਦੇ ਨਾਲ ਹੀ ਏ ਟੀ ਐਮ ਮਸ਼ੀਨ ਨੂੰ ਵੀ ਭਾਰੀ ਨੁ-ਕ-ਸਾ-ਨ ਪੁੱਜਾ ਹੈ ਜੋ ਬੁਰੀ ਤਰ੍ਹਾਂ ਸੜ ਗਈ ਹੈ। ਲੁਟੇਰਿਆਂ ਵੱਲੋਂ ਕੀਤੀ ਗਈ ਇਸ ਘਟਨਾ ਦੀ ਸਾਰੀ ਵੀਡੀਓ ਸੀ ਸੀ ਟੀਵੀ ਕੈਮਰੇ ਵਿਚ ਕੈਦ ਹੋ ਗਈ। ਇਸ ਘਟਨਾ ਦੀ ਜਾਣਕਾਰੀ ਸਵੇਰੇ ਲੋਕਾਂ ਵੱਲੋਂ ਪੁਲਸ ਨੂੰ ਦਿੱਤੀ ਗਈ।

ਪੁਲੀਸ ਵੱਲੋਂ ਘਟਨਾ ਤੇ ਪਹੁੰਚ ਕੇ ਬੈਂਕ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਸੀਸੀਟੀਵੀ ਕੈਮਰੇ ਨੂੰ ਖੰਗਾਲਿਆ ਗਿਆ ਤਾਂ, ਚੋਰਾਂ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਤੇ ਜੋ ਅੱਗ ਲਗਾਉਣ ਤੋਂ ਬਾਅਦ ਕਾਰ ਰਾਹੀ ਫ਼ਰਾਰ ਹੋ ਗਏ। ਇਸ ਘਟਨਾ ਬਾਰੇ ਐਸਐਸਪੀ ਗੁਰਸ਼ਰਨ ਦੀਪ ਸਿੰਘ ਗਰੇਵਾਲ ਵੱਲੋਂ ਦੱਸਿਆ ਗਿਆ ਕਿ ਵੱਖ ਵੱਖ ਸੀਸੀਟੀਵੀ ਫੁਟੇਜ ਦੇ ਆਧਾਰ ਤੇ ਲੁਟੇਰਿਆਂ ਦੀ ਭਾਲ ਕੀਤੀ ਜਾ ਰਹੀ ਹੈ।



error: Content is protected !!