BREAKING NEWS
Search

ਪੰਜਾਬ ਚ ਇਥੋਂ ਆਈ ਬੰਬ ਰੱਖੇ ਹੋਣ ਦੀ ਖਬਰ ਪਈਆਂ ਭਾਜੜਾਂ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿਚ ਜਿਥੇ ਬੀਤੇ ਦਿਨੀਂ ਹੋਈਆਂ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਪੁਖਤਾ ਇੰਤਜ਼ਾਮ ਕੀਤੇ ਗਏ ਸਨ ਲੋਕਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ। ਉਥੇ ਹੀ ਪੰਜਾਬ ਵਿੱਚ ਲੋਕਾਂ ਦੀ ਸੁਰੱਖਿਆ ਵਾਸਤੇ ਪੁਲਸ ਪ੍ਰਸ਼ਾਸਨ ਵੱਲੋਂ ਚੌਕਸੀ ਨੂੰ ਪਹਿਲਾਂ ਦੇ ਮੁਕਾਬਲੇ ਵਧਾਇਆ ਗਿਆ ਹੈ ਕਿਉਂਕਿ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਸਰਹੱਦੀ ਖੇਤਰਾਂ ਵਿਚ ਬਹੁਤ ਸਾਰੀਆਂ ਅਜਿਹੀਆਂ ਚੀਜ਼ਾਂ ਨਾਲ ਲੋਕਾਂ ਵਿਚ ਡਰ ਪੈਦਾ ਹੋਇਆ ਹੈ। ਉਥੇ ਹੀ ਇਸ ਸਭ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਪੁਲਸ ਪ੍ਰਸ਼ਾਸਨ ਨੂੰ ਚੌਕਸੀ ਵਰਤਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ ਜਿਸਦੇ ਅਧਾਰ ਤੇ ਹੀ ਸਰਹੱਦੀ ਖੇਤਰਾਂ ਵਿਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਵਿੱਚ ਆਏ ਦਿਨ ਅਜਿਹੀਆਂ ਖਬਰਾਂ ਸਾਹਮਣੇ ਆ ਜਾਂਦੀਆਂ ਹਨ ਜਿਸ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਜਾਂਦਾ ਹੈ।

ਹੁਣ ਪੰਜਾਬ ਵਿੱਚ ਇੱਥੇ ਬੰਬ ਰੱਖੇ ਹੋਣ ਦੀਆਂ ਖਬਰਾਂ ਸਾਹਮਣੇ ਆਉਣ ਤੇ ਹਫੜਾ-ਦਫੜੀ ਪੈ ਗਈ ਹੈ ਜਿੱਥੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮੋਹਾਲੀ ਦੇ ਇੱਕ ਸੇਂਟ ਸੋਲਜਰ ਇੰਟਰਨੈਸ਼ਨਲ ਸਕੂਲ ਤੋਂ ਸਾਹਮਣੇ ਆਇਆ ਹੈ। ਜਿੱਥੇ ਪੁਲਿਸ ਨੂੰ ਕਿਸੇ ਵੱਲੋਂ ਦੱਸਿਆ ਗਿਆ ਸੀ ਕਿ ਸਕੂਲ ਦੇ ਵਿੱਚ ਬੰਬ ਹੋਣ ਦੀ ਸੂਚਨਾ ਮਿਲੀ ਹੈ।

ਜਿੱਥੇ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਤਾਂ ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਅਤੇ ਸਕੂਲ ਦੇ ਚੱਪੇ-ਚੱਪੇ ਦੀ ਤਲਾਸ਼ੀ ਲਈ ਗਈ। ਪੁਲੀਸ ਵੱਲੋਂ ਜਿੱਥੇ ਬੱਚਿਆਂ ਅਤੇ ਅਧਿਆਪਕਾਂ ਅਤੇ ਹੋਰ ਸਕੂਲ ਦੇ ਸਟਾਫ ਨੂੰ ਤੁਰੰਤ ਹੀ ਸੁਰੱਖਿਅਤ ਬਾਹਰ ਕੱਢਿਆ ਗਿਆ। ਉਥੇ ਹੀ ਸਕੂਲ ਦੀ ਤਲਾਸ਼ੀ ਵੀ ਲਈ ਗਈ ਪਰ ਕੁਝ ਵੀ ਪ੍ਰਾਪਤ ਨਾ ਹੋਇਆ।

ਇਸ ਮੌਕੇ ਤੇ ਬੰਬ ਨੂੰ ਨਕਾਰਾ ਕਰਨ ਵਾਲੀ ਟੀਮ ਵੀ ਪਹੁੰਚੀ ਹੋਈ ਸੀ। ਇਸ ਬਾਬਤ ਜਦੋਂ ਪ੍ਰਿੰਸੀਪਲ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਇਸ ਤਰ੍ਹਾਂ ਦੀ ਕੋਈ ਵੀ ਚਿੱਠੀ ਨਹੀਂ ਮਿਲੀ ਹੈ ਸਗੋ ਮੌਕ ਡਰਿੱਲ ਕਰਵਾਈ ਗਈ ਸੀ ਜਿੱਥੇ ਬੱਚਿਆਂ ਅਤੇ ਅਧਿਆਪਕਾਂ ਨੂੰ ਅਚਾਨਕ ਹੀ ਸਾਹਮਣੇ ਆਉਣ ਵਾਲੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਬਾਰੇ ਜਾਣਕਾਰੀ ਮਿਲ ਸਕੇ। ਪੁਲਿਸ ਵੱਲੋਂ ਇਸ ਸਾਰੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿਚ ਅਜੇ ਕੁੱਝ ਵੀ ਬਰਾਮਦ ਨਹੀਂ ਹੋਇਆ ਹੈ।



error: Content is protected !!