BREAKING NEWS
Search

ਪੰਜਾਬ ਚ ਇਥੋਂ ਆਈ ਮਾੜੀ ਖਬਰ – ਪੁਲਸ ਨੂੰ ਅਚਾਨਕ ਇਸ ਕਾਰਨ ਕਰਨੀ ਪਈ ਇਹ ਕਾਰਵਾਈ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਵੱਲੋਂ ਕਮਰ ਕੱਸ ਲਈ ਗਈ ਹੈ। ਜਿੱਥੇ ਪਾਰਟੀ ਦੀ ਮਜ਼ਬੂਤੀ ਲਈ ਸਾਰੀਆਂ ਪਾਰਟੀਆਂ ਵੱਲੋਂ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਚੰਨੀ ਵੱਲੋਂ ਵੀ ਲੋਕਾਂ ਲਈ ਕਈ ਤਰ੍ਹਾਂ ਦੇ ਐਲਾਨ ਆਏ ਦਿਨ ਹੀ ਕੀਤੇ ਜਾ ਰਹੇ ਹਨ। ਜਿੱਥੇ ਚੰਨੀ ਸਰਕਾਰ ਵੱਲੋਂ ਬਹੁਤ ਸਾਰੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜਗਾਰ ਦਿੱਤੇ ਜਾਣ ਦਾ ਵਾਧਾ ਕੀਤਾ ਜਾ ਰਿਹਾ ਹੈ। ਉਥੇ ਹੀ ਵੱਖ ਵੱਖ ਵਿਭਾਗਾਂ ਵਿਚ ਤੈਨਾਤ ਕੱਚੇ ਕਰਮਚਾਰੀਆਂ ਵੱਲੋਂ ਸੂਬਾ ਸਰਕਾਰ ਤੋਂ ਉਹਨਾਂ ਨੂੰ ਪੱਕੇ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਜਿਸ ਵਾਸਤੇ ਇਨਾਂ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਹੁਣ ਪੰਜਾਬ ਵਿੱਚ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਪੁਲਿਸ ਵੱਲੋਂ ਅਚਾਨਕ ਇਹ ਕਾਰਵਾਈ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਵਿੱਚ ਅੱਜ ਉਸ ਸਮੇਂ ਸਥਿਤੀ ਕਾਫੀ ਤਨਾਅਪੂਰਨ ਬਣ ਗਈ ਜਦੋਂ ਪੀਏਪੀ ਚੌਕ ਵਿੱਚ ਕੁਝ ਪੁਲਸ ਕਾਂਸਟੇਬਲ ਦੀ ਭਰਤੀ ਨੂੰ ਲੈ ਕੇ ਨੌਜਵਾਨਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਜਿਸ ਕਾਰਨ ਉੱਥੇ ਸੜਕੀ ਆਵਾਜਾਈ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ ਜਿਸ ਵਾਸਤੇ ਪੁਲਿਸ ਵੱਲੋਂ ਇਨ੍ਹਾਂ ਨੂੰ ਹਟਾਉਣ ਵਾਸਤੇ ਲਾਠੀਚਾਰਜ ਕੀਤਾ ਗਿਆ ਹੈ ਜਿਸ ਕਾਰਨ ਬਹੁਤ ਸਾਰੇ ਮੁੰਡੇ ਕੁੜੀਆਂ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ।

ਜਿਨ੍ਹਾਂ ਵਿੱਚੋਂ ਦੋ ਲੜਕੀਆਂ ਨੂੰ ਗੰਭੀਰ ਰੂਪ ਨਾਲ ਜ਼ਖਮੀ ਹੋਣ ਤੇ ਹਸਪਤਾਲ ਇਲਾਜ ਲਈ ਦਾਖਲ ਕਰਵਾ ਦਿੱਤਾ ਗਿਆ ਹੈ। ਇਨ੍ਹਾਂ ਨੌਜਵਾਨਾਂ ਵੱਲੋਂ ਆਖਿਆ ਜਾ ਰਿਹਾ ਹੈ ਕਿ ਇਹ ਵਿਦਿਆਰਥੀ ਪੁਲਿਸ ਕਾਂਸਟੇਬਲ ਦੀ ਫਰਜ਼ੀ ਕੀਤੀ ਜਾ ਰਹੀ ਭਰਤੀ ਤੋਂ ਪਰੇਸ਼ਾਨ ਹਨ। ਇਨ੍ਹਾਂ ਵਿਦਿਆਰਥੀਆਂ ਵੱਲੋਂ ਦੋਸ਼ ਲਗਾਇਆ ਗਿਆ ਹੈ ਕਿ ਸਰਕਾਰ ਵੱਲੋਂ ਸਿਫਾਰਸ਼ਾਂ ਦੇ ਅਧਾਰ ਤੇ ਪੁਲਿਸ ਕਾਂਸਟੇਬਲਾਂ ਦੀ ਭਰਤੀ ਕੀਤੀ ਜਾ ਰਹੀ ਹੈ ਅਤੇ ਯੋਗ ਉਮੀਦਵਾਰਾਂ ਨੂੰ ਨੌਕਰੀ ਨਹੀਂ ਦਿੱਤੀ ਜਾ ਰਹੀ । ਇਨ੍ਹਾਂ ਦੀ ਮੰਗ ਨੂੰ ਪੂਰੇ ਨਹੀਂ ਕੀਤਾ ਜਾ ਰਿਹਾ।

ਇੰਨਾ ਪ੍ਰੇਸ਼ਾਨ ਵਿਦਿਆਰਥੀਆਂ ਵੱਲੋਂ ਪਿਛਲੇ ਚਾਰ ਦਿਨਾਂ ਤੋਂ ਲਗਾਤਾਰ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਜਿੱਥੇ ਇਹ ਵਿਦਿਆਰਥੀ ਪਹਿਲਾਂ ਚੌਕ ਵਿੱਚ ਧਰਨਾ ਪ੍ਰਦਰਸ਼ਨ ਕਰ ਰਹੇ ਸਨ ਉਸ ਤੋਂ ਬਾਅਦ ਪੀਏਪੀ ਚੌਕ ਵਿੱਚ ਧਰਨਾ ਲਾ ਦਿੱਤਾ ਗਿਆ ਸੀ। ਇਨ੍ਹਾਂ ਵਿਦਿਆਰਥੀਆਂ ਵੱਲੋਂ ਡੀਸੀ ਨੂੰ ਵੀ ਮੰਗ ਪੱਤਰ ਲਿਖ ਕੇ ਕਾਰਵਾਈ ਕਰਨ ਨੂੰ ਆਖਿਆ ਗਿਆ ਸੀ, ਪਰ ਅਜੇ ਤੱਕ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ।



error: Content is protected !!