BREAKING NEWS
Search

ਪੰਜਾਬ ਚ ਇਥੋਂ ਆਈ ਮੰਦਭਾਗੀ ਖਬਰ, ਗੁਟਕਾ ਸਾਹਿਬ ਜੀ ਦੇ ਪਵਿੱਤਰ ਅੰਗਾਂ ਦੀ ਕੀਤੀ ਗਈ ਬੇਅਦਬੀ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਹਲਾਤਾਂ ਨੂੰ ਵਿਗਾੜਨ ਵਾਸਤੇ ਜਿਥੇ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਅਜਿਹੀਆਂ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਜੋ ਲੋਕਾਂ ਦੀਆਂ ਭਾਵਨਾਵਾਂ ਨੂੰ ਵਲੂੰਧਰ ਕੇ ਰੱਖ ਦਿੰਦੀਆਂ ਹਨ। ਅਜੇ ਤੱਕ ਜਿੱਥੇ ਪਹਿਲਾਂ ਹੀ ਬੇਅਦਬੀ ਦੇ ਮਾਮਲਿਆਂ ਦੀ ਸੁਣਵਾਈ ਨਹੀਂ ਹੋਈ ਹੈ ਉਥੇ ਹੀ ਆਏ ਦਿਨ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਹੁਣ ਪੰਜਾਬ ਚ ਇਥੋਂ ਆਈ ਮੰਦਭਾਗੀ ਖਬਰ, ਗੁਟਕਾ ਸਾਹਿਬ ਜੀ ਦੇ ਪਵਿੱਤਰ ਅੰਗਾਂ ਦੀ ਕੀਤੀ ਗਈ ਬੇਅਦਬੀ , ਜਿਸ ਬਾਰੇ ਤਾਜ਼ਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਫਗਵਾੜਾ ਤੋਂ ਸਾਹਮਣੇ ਆਇਆ ਹੈ। ਜਿੱਥੇ ਅੱਜ ਲੋਕਾਂ ਵਿੱਚ ਉਸ ਸਮੇਂ ਰੋਸ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਫਗਵਾੜਾ ਦੇ ਵਿੱਚ ਪੁਰਾਣਾ ਸਿਵਲ ਹਸਪਤਾਲ ਬੰਗਾ ਰੋਡ ਤੇ ਬੇਅਦਬੀ ਦੀ ਘਟਨਾ ਵਾਪਰ ਗਈ ਜਿਥੇ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਅੱਜ ਸਵੇਰੇ ਗੁਟਕਾ ਸਾਹਿਬ ਜੀ ਦੇ ਪਵਿੱਤਰ ਅੰਗਾਂ ਦੀ ਬੇਅਦਬੀ ਕੀਤੀ ਕੀਤੀ ਹੋਈ ਸੀ। ਇਸ ਘਟਨਾ ਦਾ ਪਤਾ ਲੱਗਦੇ ਹੀ ਸਿੱਖ ਸੰਗਤ ਵਿਚ ਰੋਸ ਪੈਦਾ ਹੋ ਗਿਆ।

ਦੱਸਿਆ ਗਿਆ ਹੈ ਕਿ ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਜਿੱਥੇ ਨਜ਼ਦੀਕ ਦੇ ਦੁਕਾਨਦਾਰਾਂ ਵੱਲੋਂ ਉਸ ਜਗ੍ਹਾ ਤੇ ਪਹੁੰਚ ਕੀਤੀ ਗਈ ਜਿੰਨ੍ਹਾ ਵੇਖਿਆ ਕਿ ਘਟਨਾ ਸਥਾਨ ਤੇ ਦੋਸ਼ੀਆਂ ਵੱਲੋਂ ਬੇਅਦਬੀ ਤੋਂ ਬਾਅਦ ਸ੍ਰੀ ਗੁਟਕਾ ਸਾਹਿਬ ਨੂੰ ਇਕ ਬੋਹੜ ਦੇ ਹੇਠਾਂ ਰੱਖਿਆ ਹੋਇਆ ਸੀ। ਜਿਸ ਤੋਂ ਬਾਅਦ ਦੁਕਾਨਦਾਰਾਂ ਵੱਲੋਂ ਖੰਡਿਤ ਹੋਏ ਸ਼੍ਰੀ ਗੁਟਕਾ ਸਾਹਿਬ ਨੂੰ ਮਰਿਆਦਾ ਸਹਿਤ ਉਸ ਜਗਾ ਤੋਂ ਗੁਰਦੁਆਰਾ ਸਾਹਿਬ ਲਜਾਇਆ ਗਿਆ। ਇਸ ਘਟਨਾ ਬਾਰੇ ਪੁਲਿਸ ਨੂੰ ਵੀ ਸੂਚਿਤ ਕੀਤਾ ਗਿਆ ਅਤੇ ਉਨ੍ਹਾਂ ਵੱਲੋਂ ਮੌਕੇ ਤੇ ਪਹੁੰਚ ਕਰਕੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ. ਥਾਣਾ ਸਿਟੀ ਅਮਨਦੀਪ ਨੇ ਕਿਹਾ ਕਿ ਪੁਲਿਸ ਵਲੋਂ ਇਸ ਸੰਬੰਧੀ ਜਾਂਚ ਕੀਤੀ ਜਾ ਰਹੀ ਹੈ। ਓਥੇ ਹੀ ਆਖਿਆ ਕਿ ਜਲਦ ਹੀ ਦੋਸ਼ੀਆਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ ਕਿਉਂਕਿ ਲੋਕਾਂ ਵੱਲੋਂ ਦੋਸ਼ੀਆਂ ਨੂੰ ਕਾਬੂ ਕੀਤੇ ਜਾਣ ਦੀ ਪੁਰਜ਼ੋਰ ਮੰਗ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਇਸ ਘਟਨਾ ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ। ਕਿਉਂਕਿ ਇਸ ਘਟਨਾ ਦਾ ਖੁਲਾਸਾ ਹੁੰਦੇ ਹੀ ਸਿੱਖ ਸੰਗਤ ਵਿੱਚ ਭਾਰੀ ਰੋਹ ਪੈਦਾ ਹੋ ਗਿਆ ਹੈ ਅਤੇ ਦੋਸ਼ੀਆਂ ਦੇ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।



error: Content is protected !!