BREAKING NEWS
Search

ਪੰਜਾਬ ਚ ਇਸ ਜਿਲ੍ਹੇ ਚ ਵੈਕਸੀਨ ਨਾ ਲਗਵਾਉਣ ਵਾਲਿਆਂ ਇਹਨਾਂ ਲੋਕਾਂ ਤੇ ਲੱਗ ਗਈ ਇਹ ਵੱਡੀ ਪਾਬੰਦੀ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਕਰੋਨਾ ਦੇ ਸਮੇਂ ਲੋਕਾਂ ਨੂੰ ਬਹੁਤ ਸਾਰੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ ਸੀ। ਜਿੱਥੇ ਸਰਕਾਰ ਵੱਲੋਂ ਕ੍ਰੋਨਾ ਟੀਕਾਕਰਨ ਅਤੇ ਟੈਸਟਾਂ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਸੀ ਓਥੇ ਹੀ ਕਰੋਨਾ ਮਹਾਮਾਰੀ ਉੱਪਰ ਠੱਲ੍ਹ ਪਾ ਲਈ ਗਈ ਹੈ। ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਨੂੰ ਵੀ ਹਟਾ ਦਿੱਤਾ ਗਿਆ ਸੀ ਤਾਂ ਜੋ ਲੋਕਾਂ ਨੂੰ ਮੁੜ ਪੈਰਾਂ ਸਿਰ ਹੋਣ ਦਾ ਮੌਕਾ ਦਿੱਤਾ ਜਾਵੇ। ਕਿਉਂਕਿ ਕਰੋਨਾ ਕਾਰਨ ਬਹੁਤ ਸਾਰੇ ਲੋਕ ਆਰਥਿਕ ਮੰਦੀ ਦੇ ਦੌਰ ਵਿੱਚੋਂ ਗੁਜਰ ਰਹੇ ਸਨ। ਸਰਕਾਰੀ ਵਿਭਾਗਾਂ ਚ ਕੰਮ ਕਰਨ ਵਾਲੇ ਸਾਰੇ ਕਰਮਚਾਰੀਆਂ ਦਾ ਟੀਕਾਕਰਨ ਵੀ ਸਰਕਾਰ ਵੱਲੋ ਲਾਜ਼ਮੀ ਕੀਤਾ ਗਿਆ ਸੀ ਤਾਂ ਜੋ ਇਸ ਕਰੋਨਾ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਸਕੇ।

ਹੁਣ ਪੰਜਾਬ ਦੇ ਇਸ ਜ਼ਿਲੇ ਵਿੱਚ ਕਰੋਨਾ ਵੈਕਸੀਨ ਨਾ ਲਗਾਉਣ ਵਾਲਿਆਂ ਤੇ ਇਹ ਵੱਡੀ ਪਬੰਦੀ ਲਗਾ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਵਿਚ ਜ਼ਿਲ੍ਹਾ ਮੈਜਿਸਟਰੇਟ ਤੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਵੱਲੋਂ ਸਾਰੇ ਪ੍ਰਬੰਧਕੀ ਅਧਿਕਾਰੀਆਂ ਦੀ ਇੱਕ ਮੀਟਿੰਗ ਬੁਲਾਈ ਗਈ ਸੀ। ਜਿਸ ਵਿੱਚ ਕਈ ਸੂਬਿਆਂ ਅੰਦਰ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਵੇਖਦੇ ਹੋਏ ਜ਼ਿਲ੍ਹਾ ਅੰਮ੍ਰਿਤਸਰ ਦੇ ਵਿਚ ਵੀ ਸਰਕਾਰੀ ਕਰਮਚਾਰੀਆਂ ਦਾ ਡਾਟਾ ਮੰਗਿਆ ਗਿਆ। ਉਥੇ ਹੀ ਇਸ ਮੀਟਿੰਗ ਵਿੱਚ ਡੀਸੀ ਵੱਲੋਂ ਇਹ ਚੇਤਾਵਨੀ ਜਾਰੀ ਕੀਤੀ ਗਈ ਹੈ ਕਿ ਸਰਕਾਰੀ ਕਰਮਚਾਰੀ ਵੱਲੋਂ ਕਰੋਨਾ ਦੇ ਟੀਕੇ ਨਾ ਲਗਵਾਏ ਜਾਣ ਤੇ ਉਸਦੀ ਤਨਖਾਹ ਨੂੰ ਰੋਕ ਲਿਆ ਜਾਵੇ।

ਉਥੇ ਹੀ ਸਰਕਾਰੀ ਕਰਮਚਾਰੀਆਂ ਦੇ ਵੱਖ-ਵੱਖ ਵਿਭਾਗਾਂ ਦੇ ਮੁੱਖੀਆਂ ਨੂੰ ਇਹ ਆਦੇਸ਼ ਜਾਰੀ ਕੀਤੇ ਗਏ ਹਨ ਕਿ ਜਿਨ੍ਹਾਂ ਕਰਮਚਾਰੀਆਂ ਵੱਲੋਂ ਟੀਕਾਕਰਣ ਕਰਵਾਇਆ ਗਿਆ ਹੈ, ਉਨ੍ਹਾਂ ਦੇ ਟੀਕਾ ਸਰਟੀਫਿਕੇਟ ਦਿਖਾਉਣੇ ਲਾਜ਼ਮੀ ਕੀਤੇ ਜਾਣ। ਉਥੇ ਹੀ ਸਾਰੇ ਕਰਮਚਾਰੀਆਂ ਨੂੰ ਟੀਕਾਕਰਨ ਕਰਵਾਉਣ ਦੇ ਸਖਤ ਆਦੇਸ਼ ਜਾਰੀ ਕੀਤੇ ਜਾਣ ਜਿਨ੍ਹਾਂ ਵੱਲੋਂ ਅਜੇ ਤੱਕ ਟੀਕਾਕਰਨ ਨਹੀਂ ਕਰਵਾਇਆ ਗਿਆ ਹੈ।

ਇਹ ਸਭ ਕੁੱਝ ਅੱਗੇ ਆਉਣ ਵਾਲੀਆਂ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਵੀ ਜਾਰੀ ਕੀਤਾ ਜਾ ਰਿਹਾ ਹੈ ਕਿਉਂਕਿ ਲੋਕਾਂ ਦਾ ਆਪਸ ਵਿਚ ਤਾਲਮੇਲ ਵਧਣ ਕਾਰਨ ਕਰੋਨਾ ਕੇਸ ਫਿਰ ਤੋਂ ਵੱਧ ਸਕਦੇ ਹਨ। ਹੁਣ ਜ਼ਿਲ੍ਹਾ ਅਮ੍ਰਿਤਸਰ ਦੇ ਵਿੱਚ ਸਾਰੇ ਸਰਕਾਰੀ ਵਿਭਾਗਾਂ ਦੇ ਕਰਮਚਾਰੀਆਂ ਦਾ ਟੀਕਾਕਰਨ ਲਾਜ਼ਮੀ ਕਰ ਦਿੱਤਾ ਗਿਆ ਹੈ। ਅਗਰ ਕਿਸੇ ਕਰਮਚਾਰੀ ਵੱਲੋਂ ਟੀਕਾਕਰਨ ਨਹੀਂ ਕਰਵਾਇਆ ਜਾਂਦਾ ਹੈ ਤਾਂ ਉਸ ਦੀ ਤਨਖਾਹ ਰੋਕ ਲਈ ਜਾਵੇਗੀ।



error: Content is protected !!