ਆਈ ਤਾਜ਼ਾ ਵੱਡੀ ਖਬਰ
ਤਿਉਹਾਰਾਂ ਦੇ ਸੀਜ਼ਨ ਵਿੱਚ ਜਿੱਥੇ ਪੰਜਾਬ ਅੰਦਰ ਮੌਸਮ ਵਿਚ ਵੀ ਕਾਫੀ ਤਬਦੀਲੀ ਦਰਜ ਕੀਤੀ ਜਾ ਰਹੀ ਹੈ। ਉਥੇ ਹੀ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਵੀ ਸਮੇਂ ਸਮੇਂ ਤੇ ਮੌਸਮ ਵਿਭਾਗ ਵਲੋ ਦੇ ਦਿੱਤੀ ਜਾਂਦੀ ਹੈ। ਪੰਜਾਬ ਚ ਇਸ ਤਰੀਕ ਤੋਂ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵਲੋਂ ਜਾਰੀ ਹੋਇਆ ਅਲਰਟ ,ਹੁਣ ਪੰਜਾਬ ‘ਚ ‘ਮੌਸਮ’ ਨੂੰ ਲੈ ਕੇ ਅਲਰਟ ਜਾਰੀ, ਇਸ ਤਾਰੀਖ਼ ਤੱਕ ਪਵੇਗਾ ਭਾਰੀ ਮੀਂਹ, ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਦੋ ਦਿਨਾਂ ਤੋਂ ਜਿੱਥੇ ਪੰਜਾਬ ਦੇ ਮੌਸਮ ਵਿੱਚ ਕਾਫੀ ਤਬਦੀਲੀ ਦਰਜ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਸਵੇਰੇ-ਸ਼ਾਮ ਠੰਡ ਦਾ ਅਹਿਸਾਸ ਹੋ ਰਿਹਾ ਹੈ ਉਥੇ ਹੀ ਦੁਪਹਿਰ ਵੇਲੇ ਗਰਮੀ ਦਾ ਅਹਿਸਾਸ ਹੋ ਰਿਹਾ ਹੈ ਮੌਸਮ ਦੀ ਤਬਦੀਲੀ ਦੇ ਕਾਰਨ ਲੋਕਾਂ ਨੂੰ ਕਈ ਤਰਾਂ ਦੀਆਂ ਗੰਭੀਰ ਬਿਮਾਰੀਆਂ ਦੇ ਦੌਰ ਵਿਚੋਂ ਵੀ ਗੁਜ਼ਰਨਾ ਪੈ ਰਿਹਾ ਹੈ।
ਸਿਹਤ ਵਿਭਾਗ ਵੱਲੋਂ ਜਿਥੇ ਲੋਕਾਂ ਨੂੰ ਇਸ ਮੌਸਮ ਦੇ ਵਿੱਚ ਆਪਣੀ ਸਿਹਤ ਸੰਬੰਧੀ ਖਾਸ ਧਿਆਨ ਰੱਖਣ ਵਾਸਤੇ ਆਦੇਸ਼ ਜਾਰੀ ਕੀਤੇ ਜਾ ਰਹੇ ਹਨ ,ਉਥੇ ਹੀ ਮੌਸਮ ਵਿਭਾਗ ਵੱਲੋਂ ਵੀ ਮੌਸਮ ਦੀ ਜਾਣਕਾਰੀ ਜਾਰੀ ਕਰਦੇ ਹੋਏ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਦਿੱਤੀ ਜਾਂਦੀ ਹੈ। ਹੁਣ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਦਿੰਦੇ ਹੋਏ ਮੌਸਮ ਵਿਭਾਗ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ 9, 10 ਅਤੇ 11 ਅਕਤੂਬਰ ਨੂੰ ਪੰਜਾਬ ਦੇ ਕੁਝ ਹਿੱਸਿਆਂ ਦੇ ਵਿੱਚ ਭਾਰੀ ਬਰਸਾਤ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ ਜਿਨ੍ਹਾਂ ਵਿੱਚ ਪਠਾਨਕੋਟ, ਹੁਸ਼ਿਆਰਪੁਰ ਅਤੇ ਮਾਲਵਾ ਦੇ ਵੱਖ-ਵੱਖ ਹਿੱਸਿਆਂ ਨੂੰ ਸ਼ਾਮਲ ਕੀਤਾ ਗਿਆ ਹੈ।
ਮੌਸਮ ਵਿੱਚ ਆਉਣ ਵਾਲੀ ਇਸ ਤਬਦੀਲੀ ਦੇ ਕਾਰਨ ਤਾਪਮਾਨ ਵਿਚ ਕਾਫ਼ੀ ਗਿਰਾਵਟ ਆ ਜਾਵੇਗੀ। ਕਿਉਂਕਿ ਕੁਝ ਦਿਨ ਪਹਿਲਾਂ ਹੀ ਹੋਈ ਬਰਸਾਤ ਦੇ ਕਾਰਨ ਮੌਸਮ ਵਿਚ ਅਜੇ ਵੀ ਕਾਫ਼ੀ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਆਉਣ ਵਾਲੇ ਦਿਨਾਂ ਵਿਚ ਇਸ ਮੌਨਸੂਨ ਦੇ ਆਉਣ ਨਾਲ ਫਿਰ ਤੋਂ ਹੋਰ ਗਿਰਾਵਟ ਹੋਵੇਗੀ।
ਅੱਜ ਐਤਵਾਰ ਦੇ ਦਿਨ ਜਿੱਥੇ ਪੰਜਾਬ ਦੇ ਕਈ ਹਿੱਸਿਆਂ ਵਿਚ ਬੱਦਲਵਾਈ ਛਾਈ ਹੋਈ ਹੈ ਉਥੇ ਹੀ ਬਰਸਾਤ ਦੇ ਆ ਜਾਣ ਨਾਲ ਤਾਪਮਾਨ ਵਿੱਚ ਗਿਰਾਵਟ ਆਵੇਗੀ ਜਿਸ ਸਦਕਾ ਇਸ ਸਾਲ ਸਰਦੀ ਵੀ ਸਮੇਂ ਤੋਂ ਪਹਿਲਾਂ ਸ਼ੁਰੂ ਹੋ ਜਾਵੇਗੀ। ਮੌਸਮ ਬਾਰੇ ਜਾਣਕਾਰੀ ਦਿੰਦੇ ਹੋਏ ਮੌਸਮ ਵਿਭਾਗ ਦੇ ਮਾਹਰਾਂ ਵੱਲੋਂ ਦੱਸਿਆ ਗਿਆ ਹੈ ਕਿ ਇਸ ਵਾਰ ਦੋ ਹਫਤੇ ਪਹਿਲਾਂ ਹੀ ਸ਼ੁਰੂ ਹੋ ਜਾਵੇਗੀ।
ਤਾਜਾ ਜਾਣਕਾਰੀ