BREAKING NEWS
Search

ਪੰਜਾਬ ਚ ਇਸ. ਰੂਟ ਤੇ ਸਫ਼ਰ ਕਰਨ ਵਾਲੇ ਹੋ ਜਾਵੋ ਸਾਵਧਾਨ ਅਣਮਿੱਥੇ ਸਮੇਂ ਵਾਸਤੇ ਕਿਸਾਨਾਂ ਨੇ ਕਰਤਾ ਜਾਮ

ਆਈ ਤਾਜਾ ਵੱਡੀ ਖਬਰ

ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨਾਂ ਵੱਲੋਂ ਪਿਛਲੇ ਸੱਤ ਮਹੀਨਿਆਂ ਤੋਂ ਮੋਰਚਾ ਲਗਾਇਆ ਹੋਇਆ ਹੈ। ਕੇਂਦਰ ਸਰਕਾਰ ਵੱਲੋਂ ਖੇਤੀਬਾੜੀ ਦੇ ਤਿੰਨ ਕਾਨੂੰਨ ਲਾਗੂ ਕੀਤੇ ਗਏ ਸਨ ਜਿਸ ਦੇ ਵਿਰੋਧ ਵਿਚ ਪੰਜਾਬ ਦੇ ਕਿਸਾਨਾਂ ਵੱਲੋਂ ਲਗਾਤਾਰ ਸਰਕਾਰ ਖਿਲਾਫ ਰੋਸ ਪ੍ਰ-ਦ-ਰ-ਸ਼-ਨ ਕੀਤਾ ਜਾ ਰਿਹਾ ਹੈ। ਕਿਸਾਨ ਪਿਛਲੇ ਸਾਲ ਤੋਂ ਹੀ ਮੋਦੀ ਸਰਕਾਰ ਨੂੰ ਖੇਤੀਬਾੜੀ ਦੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਆਖ ਰਹੇ ਹਨ ਪਰ ਭਾਜਪਾ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਸ਼ੁਰੂ ਤੋਂ ਹੀ ਅਣਗੌਲਿਆ ਕੀਤਾ ਜਾ ਰਿਹਾ ਹੈ। ਸਰਕਾਰ ਵੱਲੋਂ ਕਿਸਾਨਾਂ ਨੂੰ ਇਨ੍ਹਾਂ ਖੇਤੀਬਾੜੀ ਬਿੱਲਾਂ ਨੂੰ ਰੱਦ ਨਾ ਕਰ ਕੇ ਇਹਨਾਂ ਵਿੱਚ ਸੋਧ ਕਰਨ ਲਈ ਪੇਸ਼ਕਸ਼ਾਂ ਦਿੱਤੀਆਂ ਜਾ ਰਹੀਆਂ ਸਨ ਜਿਨ੍ਹਾਂ ਨੂੰ ਕਿਸਾਨਾਂ ਵੱਲੋਂ ਸਿਰੇ ਤੋਂ ਨਕਾਰ ਦਿੱਤਾ ਗਿਆ ਹੈ।

ਸਰਕਾਰ ਦੇ ਇਸ ਰਵਈਏ ਨੂੰ ਦੇਖਦਿਆਂ ਹੋਇਆਂ ਕਿਸਾਨਾਂ ਵੱਲੋਂ ਪੰਜਾਬ ਦੇ ਹਰ ਖੇਤਰ ਵਿੱਚ ਸਰਕਾਰ ਖ਼ਿਲਾਫ਼ ਰੋਸ ਮਾਰਚ ਕੀਤਾ ਜਾ ਰਿਹਾ ਹੈ ਅਤੇ ਵੱਡੇ ਪੱਧਰ ਤੇ ਰੈਲੀਆਂ ਕੱਢੀਆਂ ਜਾ ਰਹੀਆਂ ਹਨ। ਸਰਕਾਰ ਵੱਲੋਂ ਕਿਸਾਨਾਂ ਨੂੰ 8 ਘੰਟੇ ਬਿਜਲੀ ਦੇਣ ਦਾ ਐਲਾਨ ਕੀਤਾ ਗਿਆ ਸੀ ਪਰ ਪਿਛਲੇ ਕਾਫੀ ਦਿਨਾਂ ਤੋਂ ਪੰਜਾਬ ਵਿੱਚ ਲਗ ਰਹੇ ਬਿਜਲੀ ਦੇ ਲੰਬੇ ਕੱਟਾਂ ਕਾਰਨ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਪਾਲਣ ਵਿੱਚ ਕਾਫੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਝੋਨੇ ਦੀ ਫਸਲ ਲਈ ਕਾਫ਼ੀ ਭਾਰੀ ਮਾਤਰਾ ਵਿੱਚ ਪਾਣੀ ਦੀ ਜ਼ਰੂਰਤ ਹੁੰਦੀ ਹੈ ਪਰ ਬਿਜਲੀ ਦੇ ਨਾ ਆਉਣ ਕਾਰਨ ਫਸਲ ਨੂੰ ਕਾਫ਼ੀ ਨੁਕਸਾਨ ਪਹੁੰਚ ਰਿਹਾ ਹੈ ਜਿਸ ਕਾਰਨ ਕਿਸਾਨ ਕਾਫੀ ਗੁੱਸੇ ਵਿੱਚ ਹਨ। ਇਸੇ ਗੁੱਸੇ ਕਾਰਨ ਜਲੰਧਰ-ਫਗਵਾੜਾ ਮਾਰਗ ਤੇ ਕਿਸਾਨਾਂ ਵੱਲੋਂ ਕੀਤੇ ਗਏ ਜਾਮ ਦੀ ਵੱਡੀ ਤਾਜਾ ਜਾਣਕਾਰੀ ਸਾਹਮਣੇ ਆ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਕੈਪਟਨ ਸਰਕਾਰ ਵੱਲੋਂ ਕਿਸਾਨਾਂ ਨੂੰ ਖੇਤੀ ਲਈ 8 ਘੰਟੇ ਬਿਜਲੀ ਮੁਹਈਆ ਕਰਨ ਦਾ ਵਾਅਦਾ ਕੀਤਾ ਗਿਆ ਸੀ ਜੋ ਕਿ ਸੂਬਾ ਸਰਕਾਰ ਵੱਲੋਂ ਪੂਰਾ ਨਹੀਂ ਕੀਤਾ ਜਾ ਰਿਹਾ ਜਿਸ ਕਾਰਨ ਕਿਸਾਨਾਂ ਦੁਆਰਾ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ। ਬਿਜਲੀ ਦੇ ਰੋਜ਼ਾਨਾ ਲੱਗ ਰਹੇ ਲੰਬੇ-ਲੰਬੇ ਕੱਟਾਂ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਅਣਮਿੱਥੇ ਸਮੇਂ ਲਈ ਜਲੰਧਰ-ਫਗਵਾੜਾ ਮਾਰਗ ਦਾ ਚੱਕਾ ਜਾਮ ਕਰ ਲਿਆ ਗਿਆ ਹੈ ਜਿਸ ਕਾਰਨ ਇਸ ਰੂਟ ਤੇ ਸਫ਼ਰ ਕਰਨ ਵਾਲੇ ਲੋਕਾਂ ਨੂੰ ਆਉਣ ਜਾਣ ਵਿੱਚ ਕਾਫੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਸਕਦਾ ਹੈ।



error: Content is protected !!