BREAKING NEWS
Search

ਪੰਜਾਬ ਚ ਇਹਨਾਂ ਪ੍ਰਾਈਵੇਟ ਸਕੂਲਾਂ ਚ ਵਿਦਿਆਰਥੀਆਂ ਨੂੰ ਬੁਲਾਉਣ ਬਾਰੇ ਆਈ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਇਕ ਪਾਸੇ ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਕਾਫੀ ਸਰਗਰਮੀ ਦਿਖਾ ਰਹੀਆਂ ਹਨ । ਦੂਜੇ ਪਾਸੇ ਪੰਜਾਬ ਵਿੱਚ ਕਰੋਨਾ ਮਹਾਂਮਾਰੀ ਦੇ ਮਾਮਲੇ ਵਧਣੇ ਸ਼ੁਰੂ ਹੋ ਚੁੱਕੇ ਹਨ । ਓਮੀਕ੍ਰੌਨ ਦੇ ਮਾਮਲਿਆਂ ਵਿੱਚ ਵੀ ਹਰ ਰੋਜ਼ ਇਜ਼ਾਫਾ ਹੁੰਦਾ ਜਾ ਰਿਹਾ ਹੈ । ਜਿਸ ਦੇ ਚਲਦੇ ਇਸ ਵਧ ਰਹੇ ਪ੍ਰਕੋਪ ਨੂੰ ਰੋਕਣ ਲਈ ਹੁਣ ਸਰਕਾਰ ਸਮੇਤ ਚੋਣ ਕਮਿਸ਼ਨ ਦੇ ਵੱਲੋਂ ਸਖ਼ਤੀਆਂ ਕੀਤੀਆਂ ਜਾ ਰਹੀਆਂ ਹਨ । ਇਸੇ ਵਧ ਰਹੇ ਕੋਰੋਨਾ ਦੇ ਪ੍ਰਕੋਪ ਨੂੰ ਵੇਖਦੇ ਹੋਏ ਪੰਜਾਬ ਭਰ ਦੇ ਸਕੂਲ ਕਾਲਜ ਬੰਦ ਰੱਖਣ ਦਾ ਐਲਾਨ ਵੀ ਕੀਤਾ ਗਿਆ ਹੈ । ਪਰ ਇਸਦੇ ਬਾਵਜੂਦ ਵੀ ਕਈ ਸਕੂਲ ਬੰਦ ਦੇ ਐਲਾਨ ਤੋਂ ਬਾਅਦ ਵੀ ਹੈ ਹੁਕਮਾਂ ਦੀ ਉਲੰਘਣਾ ਕਰਨ ਦੇ ਵਿੱਚ ਲੱਗੇ ਹੋਏ ਹਨ।

ਇਸੇ ਦੇ ਚੱਲਦੇ ਸਿੱਖਿਆ ਵਿਭਾਗ ਦੇ ਵੱਲੋਂ ਕੋਰੋਨਾ ਵਾਇਰਸ ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸਕੂਲ ਬੰਦ ਕਰਨ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਚਾਰ ਪ੍ਰਾਈਵੇਟ ਸਕੂਲਾਂ ਨੂੰ ਨੋਟਿਸ ਜਾਰੀ ਕਰ ਦਿੱਤੇ ਗਏ ਹਨ । ਨਾਲ ਹੀ ਸਿੱਖਿਆ ਵਿਭਾਗ ਨੇ ਕਿਹਾ ਹੈ ਕਿ ਜੇਕਰ ਸਕੂਲਾਂ ਦੇ ਵਿੱਚ ਜਵਾਬ ਤਸੱਲੀ ਬਖਸ਼ ਨਾ ਹੋਏ ਤਾਂ ਸਬੰਧਤ ਸਕੂਲਾਂ ਦੀ ਮਾਨਤਾ ਰੱਦ ਕਰ ਦਿੱਤੀ ਜਾਵੇਗੀ। ਸਿੱਖਿਆ ਵਿਭਾਗ ਅਨੁਸਾਰ ਕੋਰੋਨਾ ਮਹਾਂਮਾਰੀ ਦੇ ਕਾਰਨ ਸਾਰੇ ਸਕੂਲ ਕਾਲਜ ਬੰਦ ਪਏ ਹਨ। ਇਸ ਦੌਰਾਨ ਜੇਕਰ ਕੋਈ ਵੀ ਪ੍ਰਾਈਵੇਟ ਸਕੂਲ ਨੇ ਸਕੂਲ ਖੁੱਲ੍ਹਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ

ਇਨ੍ਹਾਂ ਹੀ ਨਹੀਂ ਜੇਕਰ ਉਹ ਅਜਿਹਾ ਕਰਦੇ ਹਨ ਤਾਂ ਉਸ ਸਕੂਲ ਦੀ ਮਾਨਤਾ ਤੱਕ ਰੱਦ ਕਰ ਦਿੱਤੀ ਜਾਵੇਗੀ। ਸਿੱਖਿਆ ਅਫਸਰ ਯੁਗਰਾਜ ਸਿੰਘ ਰੰਧਾਵਾ ਨੇ ਦੱਸਿਆ ਹੈ ਕਿ ਕੋਰੋਨਾ ਦੇ ਲਗਾਤਾਰ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਅੰਮ੍ਰਿਤਸਰ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਉਨ੍ਹਾਂ ਨੂੰ ਧਿਆਨ ਵਿੱਚ ਆਇਆ ਸੀ ਕਿ ਚਾਰ ਪ੍ਰਾਈਵੇਟ ਸਕੂਲ ਉਨ੍ਹਾਂ ਦੇ ਹੁਕਮਾਂ ਦੀ ਉਲੰਘਣਾ ਕਰ ਕੇ ਸਕੂਲ ਖੋਲ੍ਹ ਰਹੇ ਹਨ ਜਿਸ ਦੇ ਚਲਦੇ ਉਨ੍ਹਾਂ ਵੱਲੋਂ ਚਾਰਾ ਸਕੂਲਾਂ ਨੂੰ ਨੋਟਿਸ ਕਰ ਦਿੱਤਾ ਗਿਆ ਹੈ ਤੇ ਇਸ ਸਬੰਧੀ ਉਨ੍ਹਾਂ ਕੋਲ ਜਵਾਬ ਵੀ ਮੰਗਿਆ ਗਿਆ ਹੈ । ਉਨ੍ਹਾਂ ਕਿਹਾ ਕਿ ਜੇਕਰ ਜਵਾਬ ਤਸੱਲੀਬਖਸ਼ ਨਾ ਹੋਇਆ ਤਾਂ ਉਨ੍ਹਾਂ ਦੇ ਸਕੂਲ ਦੀ ਮਾਨਤਾ ਤੱਕ ਰੱਦ ਕਰ ਦਿੱਤੀ ਜਾਵੇਗੀ ।



error: Content is protected !!