BREAKING NEWS
Search

ਪੰਜਾਬ ਚ ਇੱਥੇ ਇਹਨਾਂ ਰਜਿਸਟਰੀਆਂ ਨੂੰ ਬੰਦ ਕਰਨ ਦਾ ਹੋ ਗਿਆ ਸਰਕਾਰੀ ਹੁਕਮ ਜਾਰੀ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ

ਆਮ ਆਦਮੀ ਪਾਰਟੀ ਵੱਲੋਂ ਜਿਥੇ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਇਕ ਭਰਿਸ਼ਟਾਚਾਰ ਤੋਂ ਮੁਕਤ ਸਰਕਾਰ ਦਿੱਤੇ ਜਾਣ ਦਾ ਭਰੋਸਾ ਦਿਵਾਇਆ ਗਿਆ ਸੀ ਅਤੇ ਬਹੁਤ ਸਾਰੇ ਵਾਅਦੇ ਵੀ ਕੀਤੇ ਗਏ ਸਨ। ਜਿਥੇ ਆਮ ਆਦਮੀ ਪਾਰਟੀ ਵੱਲੋਂ ਸੱਤਾ ਵਿੱਚ ਆਉਂਦੇ ਹੀ ਇੱਕ ਤੋਂ ਬਾਅਦ ਇੱਕ ਐਲਾਨ ਕੀਤੇ ਜਾ ਰਹੇ ਹਨ ਅਤੇ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਥੇ ਹੀ ਪੰਜਾਬ ਵਿਚੋਂ ਭ੍ਰਿਸ਼ਟਾਚਾਰ ਨੂੰ ਜੜ ਤੋਂ ਖਤਮ ਕਰਨ ਲਈ ਹੀ ਉਹਨਾਂ ਵੱਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ ਜਿਸ ਤਹਿਤ ਉਨ੍ਹਾਂ ਵੱਲੋਂ ਆਪਣੇ ਸਿਹਤ ਮੰਤਰੀ ਨੂੰ ਵੀ ਜੇਲ ਵਿਚ ਪਹੁੰਚਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਆਏ ਦਿਨ ਸ਼ਲਾਘਾਯੋਗ ਕਦਮ ਚੁੱਕੇ ਜਾ ਰਹੇ ਹਨ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਇਸ ਸਥਿਤੀ ਦੇ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਜਿੱਥੇ ਨਾਜਾਇਜ਼ ਕਾਲੋਨੀਆਂ ਨੂੰ ਹਟਾਇਆ ਜਾ ਰਿਹਾ ਹੈ

। ਉਥੇ ਹੀ ਹੁਣ ਪੰਜਾਬ ਵਿੱਚ ਇੱਥੇ ਇਨ੍ਹਾਂ ਰਜਿਸਟਰੀਆਂ ਨੂੰ ਬੰਦ ਕਰਨ ਦਾ ਹੁਕਮ ਸਰਕਾਰ ਵੱਲੋਂ ਜਾਰੀ ਹੋ ਗਿਆ ਹੈ। ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਦੇ ਡਿਪਟੀ ਕਮਿਸ਼ਨਰ ਕਮ ਮੁੱਖ ਪ੍ਰਸ਼ਾਸਨਿਕ ਜਲੰਧਰ ਵਿਕਾਸ ਅਥਾਰਿਟੀ ਘਣਸ਼ਾਮ ਥੌਰੀ ਵੱਲੋਂ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਅੱਜ ਇੱਥੇ ਜ਼ਿਲ੍ਹੇ ਦੀ ਹੱਦ ਅੰਦਰ ਕੁਝ ਸਖਤ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ।

ਉਨ੍ਹਾਂ ਵੱਲੋਂ ਜ਼ਿਲ੍ਹੇ ਦੀ ਹੱਦ ਅੰਦਰ ਨਜਾਇਜ਼ ਕਾਲੋਨੀਆਂ ਤੇ ਕਾਰਵਾਈ ਕੀਤੇ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਅਤੇ ਇਸ ਸ਼ਿਕੰਜੇ ਨੂੰ ਕੱਸਦਿਆਂ ਹੋਇਆਂ ਉਨ੍ਹਾਂ ਵੱਲੋਂ ਇਹ ਕਾਰਵਾਈ ਕਰਦਿਆਂ ਹੋਇਆ ਪਿੰਡ ਢੱਡਾ ਵਿਖੇ ਨਜਾਇਜ਼ ਕਾਲੋਨੀ ਤੇ ਕਾਰਵਾਈ ਕਰਦਿਆਂ ਹੋਇਆਂ ਬਣਾਈਆਂ ਜਾ ਰਹੀਆਂ ਸੜਕਾਂ ਅਤੇ ਸੀਵਰੇਜ਼ ਦੇ ਸਿਸਟਮ ਨੂੰ ਵੀ ਨਸ਼ਟ ਕਰ ਦਿੱਤਾ ਹੈ। ਉੱਥੇ ਹੀ ਉਨ੍ਹਾਂ ਵੱਲੋਂ ਦੋਸ਼ੀਆਂ ਦੇ ਖਿਲਾਫ ਸਖਤ ਕਾਰਵਾਈ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਪਿੰਡ ਦੇ ਵਿੱਚ ਜਿੱਥੇ ਇਸ ਕਾਲੋਨੀ ਨਾਲ ਸਬੰਧਤ ਪਲਾਟਾਂ ਦੀ ਰਜਿਸਟਰੀ ਨੂੰ ਰੋਕ ਦਿੱਤਾ ਗਿਆ ਹੈ।

ਉਥੇ ਹੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨਜਾਇਜ ਕਲੋਨੀਆਂ ਉੱਪਰ ਫਲੈਟ ਬਣਾ ਕੇ ਆਪਣੇ ਘਰ ਬਣਾਉਣ ਵਾਲੇ ਲੋਕਾਂ ਨੂੰ ਜਿਥੇ ਮੁਢਲੀਆਂ ਸਹੂਲਤਾਂ ਨੂੰ ਲੈ ਕੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਥੇ ਹੀ ਗੈਰ ਕਨੂੰਨੀ ਅਤੇ ਅਣ-ਅਧਿਕਾਰਤ ਕਾਲੋਨੀਆਂ ਬਣਾਕੇ ਸਰਕਾਰ ਦੇ ਖ਼ਜ਼ਾਨੇ ਖ਼ਜ਼ਾਨੇ ਨੂੰ ਵੀ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ।



error: Content is protected !!