ਆਈ ਤਾਜ਼ਾ ਵੱਡੀ ਖਬਰ

ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਲੋਕਾਂ ਨੂੰ ਜਿੱਥੇ ਵਧੇਰੇ ਸਰਦੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਹੀ ਲੋਕਾਂ ਨੂੰ ਸੂਰਜ ਦੇਵਤਾ ਦੇ ਦਰਸ਼ਨ ਹੀ ਨਹੀਂ ਹੋ ਰਹੇ। ਪਹਾੜਾਂ ਵਿੱਚ ਪੈਣ ਵਾਲੀ ਬਰਫਬਾਰੀ ਤੇ ਬਰਸਾਤ ਦਾ ਅਸਰ ਜਿੱਥੇ ਮੈਦਾਨੀ ਖੇਤਰਾਂ ਵਿੱਚ ਵੇਖਿਆ ਜਾ ਰਿਹਾ ਹੈ। ਪੰਜਾਬ ਵਿਚ ਫਿਰ ਤੋਂ ਮੌਸਮ ਵਿਭਾਗ ਵੱਲੋਂ ਜਿੱਥੇ ਬਰਸਾਤ ਹੋਣ ਦਾ ਸਮਾਚਾਰ ਜਾਰੀ ਕੀਤਾ ਗਿਆ ਸੀ। ਉਥੇ ਹੀ ਖਰਾਬ ਮੌਸਮ ਦੇ ਚਲਦੇ ਹੋਏ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਦੀ ਖਰਾਬੀ ਕਾਰਨ ਜਿੱਥੇ ਬਹੁਤ ਸਾਰੇ ਸੜਕ ਹਾਦਸੇ ਵਾਪਰੇ ਹਨ ਉੱਥੇ ਹੀ ਕੁਦਰਤੀ ਆਫਤਾਂ ਦੇ ਕਾਰਨ ਵੀ ਕਈ ਤਰ੍ਹਾਂ ਦੇ ਹਾਦਸਿਆਂ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ।

ਜਿਨ੍ਹਾਂ ਵਿੱਚ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ ਤੇ ਮਾਲੀ ਨੁਕਸਾਨ ਵੀ ਹੋ ਰਿਹਾ ਹੈ। ਮੌਸਮ ਦੀ ਵਜ੍ਹਾ ਕਾਰਨ ਜਿੱਥੇ ਅਸਮਾਨੀ ਬਿਜਲੀ,ਤੇ ਬਰਸਾਤ ਦੇ ਚਲਦੇ ਹੋਏ ਕਈ ਘਰਾਂ ਦੀਆਂ ਛੱਤਾਂ ਡਿੱਗਣ ਕਾਰਨ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ ਤੇ ਮਾਲੀ ਨੁਕਸਾਨ ਹੋਇਆ ਹੈ। ਹੁਣ ਪੰਜਾਬ ਵਿੱਚ ਇੱਥੇ ਅਸਮਾਨੀ ਬਿਜਲੀ ਨੇ ਭਾਰੀ ਤਬਾਹੀ ਮਚਾਈ ਹੈ ਜਿਸ ਨਾਲ ਵਧੇਰੇ ਨੁਕਸਾਨ ਹੋਇਆ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬੱਚੀਵਿੰਡ ਦੇ ਅਧੀਨ ਆਉਣ ਵਾਲੇ ਪਿੰਡ ਸਾਰੰਗੜਾ ਤੋਂ ਸਾਹਮਣੇ ਆਈ ਹੈ ਜਿੱਥੇ ਅਸਮਾਨੀ ਬਿਜਲੀ ਦੇ ਕਾਰਨ ਭਾਰੀ ਨੁਕਸਾਨ ਹੋਇਆ ਹੈ।

ਪੰਜਾਬ ਵਿੱਚ ਜਿੱਥੇ ਪਿਛਲੇ ਦੋ-ਤਿੰਨ ਦਿਨਾਂ ਤੋਂ ਲਗਾਤਾਰ ਬਰਸਾਤ ਹੋ ਰਹੀ ਹੈ। ਜਿਸ ਕਾਰਨ ਬਹੁਤ ਸਾਰੇ ਗਰੀਬ ਪਰਿਵਾਰਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਇਸ ਖਰਾਬ ਮੌਸਮ ਦੇ ਚਲਦਿਆਂ ਹੋਇਆਂ ਅਸਮਾਨੀ ਬਿਜਲੀ ਡਿੱਗਣ ਕਾਰਨ ਕਿਸਾਨ ਕਸ਼ਮੀਰ ਸਿੰਘ, ਤੇ ਮੇਜਰ ਸਿੰਘ ਦੇ ਘਰ ਬਣਾਇਆ ਗਿਆ ਬਰਾਡਾ ਡਿੱਗ ਗਿਆ ਹੈ।

ਪੀੜਤ ਪਰਿਵਾਰ ਵੱਲੋਂ ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਅਸਮਾਨੀ ਬਿਜਲੀ ਡਿੱਗਣ ਕਾਰਨ ਉਨ੍ਹਾਂ ਦੇ ਬਰਾਂਡੇ ਵਿੱਚ ਪਏ ਹੋਏ ਸਾਰੇ ਖੇਤੀ ਦੇ ਸੰਦ ਬੁਰੀ ਤਰ੍ਹਾਂ ਨੁਕਸਾਨੇ ਗਏ ਹਨ। ਜਿਸ ਕਾਰਨ ਉਨ੍ਹਾਂ ਦਾ ਭਾਰੀ ਮਾਲੀ ਨੁਕਸਾਨ ਹੋਇਆ ਹੈ। ਇਸ ਘਟਨਾ ਵਿੱਚ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ ਹੈ।


ਤਾਜਾ ਜਾਣਕਾਰੀ
ਪੰਜਾਬ ਚ ਏਥੇ ਅਸਮਾਨੀ ਬਿਜਲੀ ਨੇ ਮਚਾਈ ਤਬਾਹੀ – ਤਾਜਾ ਵੱਡੀ ਖਬਰ
ByadminJanuary 23, 2022Comments Off on ਪੰਜਾਬ ਚ ਏਥੇ ਅਸਮਾਨੀ ਬਿਜਲੀ ਨੇ ਮਚਾਈ ਤਬਾਹੀ – ਤਾਜਾ ਵੱਡੀ ਖਬਰ
Previous Postਪੰਜਾਬ ਚ ਇਥੇ ਕਲਾਕਾਰ ਦੀ ਕਾਰ ਦਾ ਹੋਇਆ ਭਿਆਨਕ ਹਾਦਸਾ 2 ਦੀ ਹੋਈ ਮੌਕੇ ਤੇ ਮੌਤ , ਛਾਇਆ ਸੋਗ
Next Postਇਸ ਮੁੰਡੇ ਨੇ 12 ਦਿਨਾਂ ਚ ਇਸ ਤਰੀਕੇ ਨਾਲ ਕੱਠੇ ਕੀਤੇ 82 ਕਰੋੜ ਰੁਪਏ ਸਾਰੇ ਪਾਸੇ ਹੋ ਰਹੀਆਂ ਤਰੀਫਾਂ