BREAKING NEWS
Search

ਪੰਜਾਬ ਚ ਏਥੇ ਧਰਤੀ ਚ ਦਬੀ ਹੋਈ ਮਿਲੀ ਇਹ ਚੀਜ ਦੇਖਦਿਆਂ ਹੀ ਪਿੰਡ ਵਾਲਿਆਂ ਚ ਪਿਆ ਸਹਿਮ – ਹੋ ਗਈ ਲਾਲਾ ਲਾਲਾ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਸਰਹੱਦੀ ਖੇਤਰਾਂ ਵਿੱਚ ਵਾਪਰਨ ਵਾਲੀਆਂ ਕੁਝ ਘਟਨਾਵਾਂ ਕਾਰਨ ਜਿੱਥੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਉਥੇ ਹੀ ਸਰਕਾਰ ਵੱਲੋਂ ਪੁਲਸ ਪ੍ਰਸ਼ਾਸਨ ਨੂੰ ਵੀ ਪੂਰੀ ਸਖਤੀ ਵਰਤਣ ਦੇ ਆਦੇਸ਼ ਦਿੱਤੇ ਗਏ ਹਨ ਤਾਂ ਜੋ ਸੂਬੇ ਵਿਚ ਵਾਪਰਨ ਵਾਲੀਆਂ ਘਟਨਾਵਾਂ ਨੂੰ ਠੱਲ੍ਹ ਪਾਈ ਜਾ ਸਕੇ। ਕਿਉਂ ਕਿ ਸਰਹੱਦੀ ਖੇਤਰਾਂ ਵਿੱਚ ਪ੍ਰਾਪਤ ਹੋਣ ਵਾਲੀਆਂ ਕੁਝ ਚੀਜ਼ਾਂ ਨੂੰ ਲੈ ਕੇ ਲੋਕਾਂ ਵਿਚ ਡਰ ਦਾ ਮਾਹੌਲ ਬਣ ਜਾਂਦਾ ਹੈ। ਉਥੇ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਵੀ ਪੰਜਾਬ ਦੇ ਹਾਲਾਤਾਂ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਹੁਣ ਪੰਜਾਬ ਵਿੱਚ ਇੱਥੇ ਧਰਤੀ ਵਿੱਚ ਦੱਬੀ ਹੋਈ ਅਜਿਹੀ ਚੀਜ਼ ਮਿਲੀ ਹੈ ਜਿਸ ਨੂੰ ਵੇਖ ਕੇ ਪਿੰਡ ਵਾਲਿਆਂ ਵਿੱਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ ਜਿਸ ਬਾਰੇ ਤਾਜਾ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਭਾਰਤ-ਪਾਕਿਸਤਾਨ ਸਰਹੱਦ ਦੇ ਨਜ਼ਦੀਕ ਸਰਹੱਦੀ ਖੇਤਰ ਵਿੱਚ ਆਉਣ ਵਾਲੇ ਰਾਵੀ ਦਰਿਆ ਅਧੀਨ ਆਉਂਦੇ ਪਿੰਡ ਚਾਹੜਪੁਰ ਤੋਂ ਸਾਹਮਣੇ ਆਈ ਹੈ। ਜਿੱਥੇ ਪਿੰਡ ਚਾਹੜਪੁਰ ਦੇ ਕੋਲ ਉਸ ਸਮੇਂ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਪਿੰਡ ਵਾਸੀਆਂ ਨੂੰ ਇੱਕ ਮਾਇਨ ਡੰਮੀ ਬਰਾਮਦ ਹੋਈ। ਇਸ ਨੂੰ ਵੇਖਦੇ ਹੀ ਤੁਰੰਤ ਲੋਕਾਂ ਨੇ ਡਰ ਦੇ ਕਾਰਨ ਪੁਲਿਸ ਨੂੰ ਸੂਚਨਾ ਦੇ ਦਿੱਤੀ, ਜਿਸ ਤੋਂ ਬਾਅਦ ਪੁਲਿਸ ਵੱਲੋਂ ਉਸ ਜਗ੍ਹਾ ਤੇ ਆ ਕੇ ਉਸ ਡੰਮੀ ਦੀ ਜਾਂਚ ਕੀਤੀ ਗਈ।

ਭਾਰਤ ਪਾਕਿਸਤਾਨ ਸਰਹੱਦ ਦੇ ਨਜ਼ਦੀਕ ਪੈਂਦੇ ਪਿੰਡ ਵਿੱਚੋਂ ਬਰਾਮਦ ਹੋਣ ਕਾਰਨ ਹੀ ਲੋਕਾਂ ਵਿਚ ਡਰ ਪੈਦਾ ਹੋ ਗਿਆ ਸੀ। ਜਾਂਚ ਤੋਂ ਬਾਅਦ ਪੁਲਿਸ ਵੱਲੋਂ ਦੱਸਿਆ ਗਿਆ ਕਿ ਇਹ ਆਰਮੀ ਦੀ ਮਾਇਨ ਡੰਮੀ ਹੈ। ਜੋ ਉਸ ਖੇਤਰ ਵਿੱਚ ਅਭਿਆਸ ਕਰਦੇ ਸਮੇਂ ਗਲਤੀ ਨਾਲ ਰਹਿ ਗਈ ਸੀ। ਜਿਸ ਨੂੰ ਲੋਕਾਂ ਵੱਲੋਂ ਅਸਲ ਸਮਝਿਆ ਗਿਆ ਸੀ। ਪੁਲਿਸ ਵੱਲੋਂ ਇਸ ਗਲ ਦੀ ਪੁਸ਼ਟੀ ਕੀਤੇ ਜਾਣ ਤੋਂ ਬਾਅਦ ਲੋਕਾਂ ਵਿੱਚ ਕੁਝ ਰਾਹਤ ਮਹਿਸੂਸ ਕੀਤੀ ਗਈ। ਇਸ ਘਟਨਾ ਦੀ ਸੂਚਨਾ ਜਿੱਥੇ ਬੀ ਐਸ ਐਫ ਦੇ ਅਧਿਕਾਰੀਆਂ ਨੂੰ ਦਿੱਤੀ ਗਈ ਅਤੇ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਆਰਮੀ ਦੇ ਕੁਝ ਅਧਿਕਾਰੀ ਅਭਿਆਸ ਕਰਦੇ ਸਮੇਂ ਪਾਣੀ ਦਾ ਪੱਧਰ ਵਧ ਜਾਣ ਕਾਰਨ ਛੱਡ ਗਏ ਸਨ।

ਜੋ ਪੁਲੀਸ ਵੱਲੋਂ ਆਰਮੀ ਦੇ ਅਧਿਕਾਰੀਆਂ ਨੂੰ ਸੌਂਪ ਦਿੱਤੀ ਗਈ ਹੈ। ਪਿੰਡ ਦੇ ਇਸ ਇਲਾਕੇ ਵਿਚ ਬੀਤੇ ਦਿਨੀਂ ਆਰਮੀ ਦੇ ਜਵਾਨ ਅਭਿਆਸ ਕਰਨ ਲਈ ਆਏ ਹੋਏ ਸਨ। ਉਸ ਸਮੇਂ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵਧ ਗਿਆ ਸੀ ਅਤੇ ਉਹ ਆਪਣਾ ਸਮਾਨ ਵਾਪਸ ਲੈ ਗਏ ਸਨ। ਪਰ ਇਹ ਡੰਮੀ ਮਾਇਨ ਪਾਣੀ ਵਧਣ ਕਾਰਨ ਦੱਬੀ ਗਈ ਸੀ ਅਤੇ ਹੁਣ ਪਾਣੀ ਦਾ ਪੱਧਰ ਘਟਣ ਤੇ ਸਾਹਮਣੇ ਆਈ ਸੀ।



error: Content is protected !!