ਆਈ ਤਾਜਾ ਵੱਡੀ ਖਬਰ
ਪੰਜਾਬ ਨੂੰ ਗੁਰੂਆਂ,ਪੀਰਾਂ ਤੇ ਫਕੀਰਾਂ ਦੀ ਧਰਤੀ ਕਿਹਾ ਜਾਂਦਾ ਹੈ l ਇਸ ਧਰਤੀ ਉੱਪਰ ਕਈ ਵੱਡੀਆਂ ਸ਼ਖਸ਼ੀਅਤਾਂ ਨੇ ਜਨਮ ਲਿਆ l ਜਿਨਾਂ ਦੇ ਜਨਮਦਿਨ ਤੇ ਸ਼ਹੀਦੀ ਦਿਹਾੜੇ ਬੜੀ ਹੀ ਸ਼ਰਧਾ ਪੂਰਵਕ ਤਰੀਕੇ ਨਾਲ ਮਨਾਏ ਜਾਂਦੇ ਹਨ l ਇਨਾ ਸ਼ਖਸ਼ੀਅਤਾਂ ਦੇ ਨਾਲ ਜੁੜੇ ਹੋਏ ਦਿਹਾੜਿਆਂ ਨੂੰ ਇਸ ਪਵਿੱਤਰ ਧਰਤੀ ਤੇ ਸ਼ਰਧਾ ਪੂਰਵਕ ਤਰੀਕੇ ਨਾਲ ਮਨਾਏ ਜਾਂਦੇ ਹਨ l ਇਨ੍ਹਾਂ ਪਵਿੱਤਰ ਅਵਸਰਾ ਮੌਕੇ ਪੰਜਾਬ ਭਰ ਦੇ ਵਿੱਚ ਸਾਰੇ ਸਰਕਾਰੀ ਤੇ ਪ੍ਰਾਈਵੇਟ ਅਦਾਰਿਆਂ ਨੂੰ ਵੀ ਬੰਦ ਰੱਖਿਆ ਜਾਂਦਾ ਹੈ l ਇਸੇ ਵਿਚਾਲੇ ਹੁਣ ਪੰਜਾਬ ਦੇ ਵਿੱਚ ਇੱਕ ਖਾਸ ਦਿਨ ਨੂੰ ਲੈ ਕੇ ਛੁੱਟੀ ਦਾ ਐਲਾਨ ਹੋ ਚੁੱਕਿਆ, ਜਿਸ ਕਾਰਨ ਹੁਣ ਸਾਰੇ ਸਕੂਲ ਕਾਲਜ ਤੇ ਸਰਕਾਰੀ ਦਫਤਰ ਬੰਦ ਰੱਖਣ ਦਾ ਐਲਾਨ ਕਰ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਸੂਬੇ ਵਿਚ 8 ਅਪ੍ਰੈਲ 2024 ਦਿਨ ਸੋਮਵਾਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿੱਦਿਅਕ ਅਦਾਰੇ ਅਤੇ ਹੋਰ ਵਪਾਰਕ ਬੰਦ ਹੋਣਗੇ l ਦਰਅਸਲ ਇਸ ਦਿਨ ਸ੍ਰੀ ਗੁਰੂ ਨਾਭਾ ਦਾਸ ਜੀ ਦਾ ਜਨਮ ਦਿਵਸ ਸੂਬੇ ਭਰ ਵਿਚ ਮਨਾਇਆ ਜਾਵੇਗਾ। ਸਰਕਾਰ ਨੇ ਸਾਲ 2024 ਦੀ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਇਸ ਦਿਵਸ ਨੂੰ ਥਾਂ ਦਿੱਤੀ । ਇਸ ਦੇ ਚੱਲਦੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ । ਇਸ ਦਿਨ ਸਰਕਾਰੀ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।
ਇਸ ਨੂੰ ਲੈ ਕੇ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ , ਜਿਸ ਤਹਿਤ ਆਖਿਆ ਗਿਆ ਹੈ ਕਿ ਗੁਰੂ ਨਾਭਾ ਦਾਸ ਜੀ ਦਾ ਜਨਮ ਦਿਵਸ ਮੌਕੇ ਸੂਬੇ ਭਰ ਵਿਚ 8 ਅਪ੍ਰੈਲ ਸਾਲ 2024 ਨੂੰ ਸਾਰੇ ਸਰਕਾਰੀ ਅਦਾਰੇ ਸਕੂਲ ਤੇ ਕਾਲਜ ਬੰਦ ਰਹਿਣਗੇ l ਇਸ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾਰੇ ਸਰਕਾਰੀ ਸਕੂਲਾਂ ਕਾਲਜਾਂ ਤੇ ਸਰਕਾਰੀ ਅਦਾਰਿਆਂ ਵਿੱਚ ਭੇਜ ਦਿੱਤੀਆਂ ਗਈਆਂ ਹਨ ਤਾਂ ਜੋ ਸਭ ਨੂੰ ਇਸ ਦੀ ਜਾਣਕਾਰੀ ਪ੍ਰਾਪਤ ਹੋ ਸਕੇ l
ਜ਼ਿਕਰਯੋਗ ਹੈ ਕਿ ਜਦੋਂ ਤੋਂ ਪੰਜਾਬ ਦੇ ਵਿੱਚ ਮਾਨ ਸਰਕਾਰ ਆਈ ਹੈ ਉਹਨਾਂ ਵੱਲੋਂ ਗੁਰੂਆਂ ਤੇ ਸ਼ਹੀਦਾਂ ਦੇ ਪਵਿੱਤਰ ਦਿਹਾੜਿਆਂ ਨੂੰ ਮੁੱਖ ਰੱਖਦਿਆਂ ਹੋਇਆ ਛੁੱਟੀ ਦਾ ਐਲਾਨ ਕੀਤਾ ਜਾ ਰਿਹਾ ਹੈ l ਇਸੇ ਲੜੀ ਤਹਿਤ ਹੁਣ ਸੂਬੇ ਵਿੱਚ 8 ਅਪ੍ਰੈਲ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ l
ਤਾਜਾ ਜਾਣਕਾਰੀ