ਇਥੇ ਇਕੋ ਥਾਂ ਤੋਂ ਇਕੱਠੇ ਮਿਲੇ 58 ਪੌਜੇਟਿਵ ਮਰੀਜ
ਕੋਰੋਨਾ ਲਾਗ ਦੀ ਬੀਮਾਰੀ ਦਿਨ-ਬ-ਦਿਨ ਪੰਜਾਬ ‘ਚ ਵੱਧਦੀ ਜਾ ਰਹੀ ਹੈ। ਅੱਜ ਜਲੰਧਰ ‘ਚ ਉਸ ਸਮੇਂ ਕੋਰੋਨਾ ਦਾ ਵੱਡਾ ਤੂਫ਼ਾਨ ਗਿਆ ਜਦੋਂ ਇਕੱਠੇ 58 ਕੇਸ ਪਾਜ਼ੇਟਿਵ ਪਾਏ ਗਏ। ਇਕੱਠੇ 58 ਕੇਸ ਪਾਜ਼ੇਟਿਵ ਆਉਣ ਨਾਲ ਜਿੱਥੇ ਸਿਹਤ ਮਹਿਕਮੇ ‘ਚ ਤੜਥੱਲੀ ਮਚ ਗਈ ਹੈ, ਉਥੇ ਹੀ ਲੋਕਾਂ ‘ਚ ਵੀ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਪੰਜਾਬ ਵਿਚ ਕੋਰੋਨਾ ਦੀ ਸਥਿਤੀ
ਪੰਜਾਬ ‘ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 6 ਹਜ਼ਾਰ ਤੋਂ ਪਾਰ ਹੋ ਗਈ ਹੈ। ਪੰਜਾਬ ‘ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ ‘ਚ 982, ਲੁਧਿਆਣਾ ‘ਚ 971, ਜਲੰਧਰ ‘ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 778, ਸੰਗਰੂਰ ‘ਚ 516 ਕੇਸ, ਪਟਿਆਲਾ ‘ਚ 351, ਮੋਹਾਲੀ ‘ਚ 281, ਗੁਰਦਾਸਪੁਰ ‘ਚ 240 ਕੇਸ, ਪਠਾਨਕੋਟ ‘ਚ 222, ਤਰਨਤਾਰਨ 211, ਹੁਸ਼ਿਆਰਪੁਰ ‘ਚ 188, ਨਵਾਂਸ਼ਹਿਰ ‘ਚ 150, ਮੁਕਤਸਰ 133, ਫਤਿਹਗੜ੍ਹ ਸਾਹਿਬ ‘ਚ 121, ਰੋਪੜ ‘ਚ 113, ਮੋਗਾ ‘ਚ 114, ਫਰੀਦਕੋਟ 111, ਕਪੂਰਥਲਾ 106, ਫਿਰੋਜ਼ਪੁਰ ‘ਚ 102, ਫਾਜ਼ਿਲਕਾ 101,
ਬਠਿੰਡਾ ‘ਚ 100, ਬਰਨਾਲਾ ‘ਚ 64, ਮਾਨਸਾ ‘ਚ 48 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 4313 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 1530 ਤੋਂ ਵੱਧ ਮਾਮਲੇ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 157 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਤਾਜਾ ਜਾਣਕਾਰੀ