BREAKING NEWS
Search

ਪੰਜਾਬ ਚ ਕਰੋਨਾ ਦਾ ਆਇਆ ਹੜ੍ਹ – ਇਥੇ ਮਿਲੇ 46 ਪੌਜੇਟਿਵ ਵਿਚੋਂ ਨਿਕਲੇ 13 ਸਿਹਤ ਕਰਮੀ ਮਚੀ ਹਾਹਾਕਾਰ

ਆਈ ਤਾਜਾ ਵੱਡੀ ਖਬਰ

ਜ਼ਿਲ੍ਹੇ ‘ਚ ਅੱਜ ਕੋਰੋਨਾ ਦੇ 46 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਨਾਲ ਹੁਣ ਜ਼ਿਲ੍ਹੇ ‘ਚ ਕੁੱਲ ਮਰੀਜ਼ਾਂ ਦੀ ਗਿਣਤੀ 67 ਹੋ ਗਈ ਹੈ। ਇਨ੍ਹਾਂ ਵਿੱਚ ਸਿਵਲ ਹਸਪਤਾਲ ਰੋਪੜ ਦੇ ਐਸਐਮਓ ਸਮੇਤ 13 ਸਿਹਤ ਕਰਮਚਾਰੀ ਵੀ ਸ਼ਾਮਲ ਹਨ। ਮੱਧ ਪ੍ਰਦੇਸ਼ ਤੋ ਆਇਆ ਇਕ ਕੰਬਾਇਨ ਡਰਾਇਵਰ ਵੀ ਕੋਰੋਨਾ ਪਾਜੇਟਿਵ ਪਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਜ਼ਿਲ੍ਹੇ ਵਿੱਚ ਕੋਰੋਨਾ ਨਾਲ ਇਕ ਮੌਤ ਹੋ ਚੁੱਕੀ ਹੈ ਅਤੇ ਦੋ ਜਣੇ ਠੀਕ ਹੋ ਕੇ ਆਪਣੇ ਘਰਾਂ ਨੂੰ ਚਲੇ ਗਏ ਹਨ।

ਇਹ ਵੀ ਪੜ੍ਹੋ :ਕੈਦੀ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਮਚੀ ਖਲਬਲੀ, 2 ਜੱਜਾਂ ਸਣੇ 28 ਮੁਲਾਜ਼ਮਾਂ ਦੇ ਲਏ ਸੈਂਪਲ
ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਦਾਖਲ ਕੈਦੀ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਖਲਬਲੀ ਮਚ ਗਈ ਹੈ। ਸਿਹਤ ਵਿਭਾਗ ਵੱਲੋਂ ਕੈਦੀ ਦੇ ਸੰਪਰਕ ਵਿਚ ਆਉਣ ਵਾਲੇ ਦੋ ਜੱਜਾਂ ਸਮੇਤ 28 ਕਰਮਚਾਰੀਆਂ ਦੇ ਸਰਕਾਰੀ ਹਸਪਤਾਲ ਨਾਰਾਇਣਗੜ੍ਹ ਵਿਚ ਵਿਸ਼ੇਸ਼ ਟੀਮ ਦਾ ਗਠਨ ਕਰਕੇ ਅੱਜ ਕੋਰੋਨਾ ਵਾਇਰਸ ਦੀ ਪੁਸ਼ਟੀ ਸੰਬੰਧੀ ਸੈਂਪਲ ਲਏ ਗਏ ਹਨ। ਸੈਂਪਲਾਂ ਦੀ ਰਿਪੋਰਟ ਸੋਮਵਾਰ ਨੂੰ ਬਾਅਦ ਦੁਪਹਿਰ ਆਉਣ ਦੀ ਸੰਭਾਵਨਾ ਹੈ।

ਮਿਲੀ ਜਾਣਕਾਰੀ ਮੁਤਾਬਕ ਪੁਲਸ ਵੱਲੋਂ ਇਕ ਕੇਸ ਵਿਚ ਉਪਰੋਕਤ ਕੈਦੀ ਨੂੰ ਗ੍ਰਿਫਤਾਰ ਕਰਕੇ ਸਥਾਨਕ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਦੋ ਜੱਜ ਇਸ ਕੈਦੀ ਦੇ ਸੰਪਰਕ ਵਿਚ ਆਏ ਸਨ। ਇਸ ਤੋਂ ਇਲਾਵਾ ਕੈਦੀ ਨੂੰ ਲੈ ਕੇ ਜਾਣ ਅਤੇ ਲਿਆਉਣ ਵਾਲੇ 26 ਕਰਮਚਾਰੀ ਵੀ ਉਸ ਦੇ ਸੰਪਰਕ ਵਿਚ ਸਨ। ਰਿਪੋਰਟ ਦੇ ਪਾਜ਼ੇਟਿਵ ਆਉਣ ਤੋਂ ਬਾਅਦ ਉੱਚ ਅਧਿਕਾਰੀਆਂ ਵੱਲੋਂ ਮਾਮਲਾ ਸਿਹਤ ਵਿਭਾਗ ਦੇ ਨੋਟਿਸ ਵਿਚ ਲਿਆਂਦਾ ਗਿਆ, ਜਿਸ ਤੋਂ ਬਾਅਦ ਸਰਕਾਰੀ ਹਸਪਤਾਲ ਨਰਾਇਣਗੜ੍ਹ ਵਿਖੇ ਡੈਂਟਲ ਡਾਕਟਰ ਪ੍ਰਿਆ ਮਲਹੋਤਰਾ ਦੀ ਅਗਵਾਈ ਹੇਠ ਇਕ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਅਤੇ ਜੱਜਾਂ ਸਮੇਤ ਹੋਰ ਕਰਮਚਾਰੀਆਂ ਦੇ ਨਮੂਨੇ ਲਏ ਗਏ। ਜ਼ਿਲਾ ਮਲੇਰੀਆ ਅਧਿਕਾਰੀ ਡਾ. ਮਦਨ ਮੋਹਨ ਨੇ ਦੱਸਿਆ ਕਿ ਇਹ ਲੋਕ ਕੈਦੀ ਦੇ ਸੰਪਰਕ ਵਿਚ ਸਨ, ਇਸ ਲਈ ਉਨ੍ਹਾਂ ਦਾ ਟੈਸਟ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੋਮਵਾਰ ਦੁਪਹਿਰ ਤੱਕ ਰਿਪੋਰਟ ਆਉਣ ਦੀ ਉਮੀਦ ਹੈ।

ਦੁਨੀਆ ਭਰ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 40 ਲੱਖ ਤੋਂ ਪਾਰ
ਦੱਸਣਯੋਗ ਹੈ ਕਿ ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਪੂਰੀ ਦੁਨੀਆ ਵਿਚ ਆਪਣਾ ਕਹਿਰ ਢਾਹ ਰਿਹਾ ਹੈ। ਦੁਨੀਆ ਭਰ ਵਿਚ ਹੁਣ ਤਕ ਕੋਰੋਨਾ ਵਾਇਰਸ ਦੇ 40,50,864 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦਿਕ ਇਸ ਨਾਲ ਹੁਣ ਤਕ ਵਿਸ਼ਵ ਵਿਚ 2,77, 491 ਮੌਤਾਂ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ 14,06, 107 ਲੋਕ ਸਿਹਤਯਾਬ ਵੀ ਹੋ ਚੁੱਕੇ ਹਨ। ਇਸ ਤੋਂ ਇਲਾਵਾ ਭਾਰਤ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਭਾਰਤ ਵਿਚ ਹੁਣ ਤਕ ਲਗਭਗ 61356 ਤੋਂ ਵੱਧ ਲੋਕ ਕੋਰੋਨਾ ਦੀ ਲਪੇਟ ਵਿਚ ਆ ਚੁੱਕੇ ਹਨ ਜਦਕਿ ਦੇਸ਼ ਵਿਚ ਹੁਣ ਤਕ 2041 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਉਧਰ ਪੰਜਾਬ ਵਿਚ ਹੁਣ ਤਕ ਕੋਰੋਨਾ ਦੇ 1800 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 30 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 155 ਤੋਂ ਵੱਧ ਮਰੀਜ਼ ਕੋਰੋਨਾ ਵਾਇਰਸ ਨੂੰ ਹਰਾ ਕੇ ਘਰਾਂ ਨੂੰ ਪਰਤ ਚੁੱਕੇ ਹਨ।



error: Content is protected !!