BREAKING NEWS
Search

ਪੰਜਾਬ ਚ ਕਰੋਨਾ ਦਾ ਕਹਿਰ ਜਾਰੀ ਹੁਣ ਮਿਲੇ ਇਸ ਜਗ੍ਹਾ ਤੋਂ 4 ਕਰੋਨਾ ਪੌਜੇਟਿਵ

ਕਰੋਨਾ ਵਾਇਰਸ ਦਾ ਕਹਿਰ ਪੰਜਾਬ ਚ ਦਿਨੋ ਦਿਨ ਵਧਦਾ ਹੀ ਜਾ ਰਿਹਾ ਹੈ ਤਾਜਾ ਜਾਣਕਾਰੀ ਆ ਰਹੀ ਹੈ ਕੇ ਹੁਣੇ ਹੁਣੇ 4 ਕਰੋਨਾ ਪੌਜੇਟਿਵ ਹੋਰ ਮਿਲੇ ਹਨ ਪੰਜਾਬ ਵਿਚ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਕੋਰੋਨਾ ਵਾਇਰਸ ਵਰਗੀ ਭਿਆਨਕ ਮਹਾਂਮਾਰੀ ਨੇ ਇਸ ਸਮੇਂ ਪੂਰੀ ਦੁਨੀਆ ਦੇ ਨਾਲ-ਨਾਲ ਪੰਜਾਬ ‘ਚ ਵੀ ਕੋਹਰਾਮ ਮਚਾਇਆ ਹੋਇਆ ਹੈ ਅਤੇ ਰੋਜ਼ਾਨਾ ਕੋਰੋਨਾ ਪੀੜਤਾਂ ਦੀ ਗਿਣਤੀ ‘ਚ ਵਾਧਾ ਹੋ ਰਿਹਾ ਹੈ। ਤਾਜ਼ਾ ਮਾਮਲੇ ‘ਚ ਮੋਹਾਲੀ ਤੋਂ 4 ਨਵੇਂ ਕੇਸ ਪਾਜ਼ੀਟਿਵ ਪਾਏ ਗਏ ਹਨ।

ਅੱਜ ਦੇ ਮਿਲੇ 4 ਪਾਜ਼ੀਟਿਵ ਕੇਸਾਂ ਨੂੰ ਮਿਲਾ ਕੇ ਮੋਹਾਲੀ ‘ਚ ਗਿਣਤੀ 61 ਤੱਕ ਪਹੁੰਚ ਗਈ ਹੈ। ਪਹਿਲਾਂ ਮੋਹਾਲੀ ‘ਚ ਕੁੱਲ ਪਾਜ਼ੀਟਿਵ ਕੇਸ 57 ਸਨ, ਜਦਕਿ ਹੁਣ ਇਥੇ ਕੋਰੋਨਾ ਪੀੜਤਾਂ ਦੀ ਗਿਣਤੀ 61 ਤੱਕ ਪਹੁੰਚ ਗਈ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਚਾਰੇ ਕੇਸ ਪਹਿਲਾਂ ਪਾਏ ਗਏ ਪਾਜ਼ੀਟਿਵ ਪੀ. ਜੀ. ਆਈ. ਸਫਾਈ ਸੇਵਕ ਨਵਾਂਗਰਾਓਂ ਸੁਨੀਲ ਕੁਮਾਰ (30) ਦੇ ਪਰਿਵਾਰਕ ਮੈਂਬਰ ਹਨ।

ਹੁਣ ਸੁਨੀਲ ਕੁਮਾਰ ਦੀ ਪਤਨੀ, ਮਾਤਾ ਅਤੇ ਸਾਲਾ ਅਤੇ ਇਕ ਛੋਟੀ ਬੱਚੀ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਦੇ ਇਲਾਵਾ 24 ਲੋਕਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਇਸ ਦੇ ਇਲਾਵਾ ਸਿਹਤ ਵਿਭਾਗ ਵੱਲੋਂ ਨਵਾਂਗਰਾਓਂ ਵਿਖੇ 611 ਘਰਾਂ ‘ਚ ਸਰਵੇ ਕਰਕੇ 27 ਘਰਾਂ ਨੂੰ ਕੁਆਰੰਟਾਈਨ ਕੀਤਾ ਗਿਆ ਹੈ। ਇਥੇ ਦੱਸ ਦੇਈਏ ਕਿ ਮੋਹਾਲੀ ਤੋਂ ਬਾਅਦ ਜਲੰਧਰ ਦੂਜੇ ਨੰਬਰ ‘ਤੇ ਹੈ, ਜਿੱਥੇ ਹੁਣ ਤੱਕ ਕੋਰੋਨਾ ਪੀੜਤਾਂ ਦੀ ਗਿਣਤੀ 41 ਤੱਕ ਪਹੁੰਚ ਚੁੱਕੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!