BREAKING NEWS
Search

ਪੰਜਾਬ ਚ ਕਰੋਨਾ ਨੂੰ ਲੈਕੇ ਆਈ ਮਾੜੀ ਖਬਰ, ਇਹ 2 ਜਿਲੇ ਬਣੇ ਹੌਟਸਪੋਟ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੁਨੀਆਂ ਭਰ ਵਿੱਚ ਕਰੋਨਾ ਮਹਾਂਮਾਰੀ ਨੂੰ ਦਸਤਕ ਦਿੱਤੇ ਹੋਏ ਤਿੰਨ ਸਾਲ ਤੋਂ ਵੱਧ ਦਾ ਸਮਾਂ ਹੋ ਚੁੱਕਿਆ ਹੈ ।ਜਿਸ ਤਰ੍ਹਾਂ ਦੇ ਹਾਲਾਤਾਂ ਦਾ ਸਾਹਮਣਾ ਇਸ ਕੋਰੋਨਾ ਮਹਾਂਮਾਰੀ ਦੇ ਸਮੇਂ ਦੌਰਾਨ ਕੀਤਾ ਗਿਆ ਉਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ । ਬੇਹਦ ਹੀ ਡਰਾਵਣੀਆਂ ਤਸਵੀਰਾਂ ਇਸ ਕੋਰੋਨਾ ਮਹਾਮਾਰੀ ਦੇ ਸਮੇਂ ਦੌਰਾਨ ਸਾਹਮਣੇ ਆਈਆਂ । ਦੁਨੀਆਂ ਭਰ ਵਿੱਚ ਆਕਸੀਜਨ ਦੀ ਘਾਟ ਕਾਰਨ ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ ਪਰਿਵਾਰਾਂ ਦੇ ਪਰਿਵਾਰ ਇਸ ਮਹਾਂਮਾਰੀ ਦੇ ਸਮੇਂ ਦੌਰਾਨ ਉੱਜੜ ਗਏ । ਪਰ ਕੋਰੋਨਾ ਦਾ ਕਹਿਰ ਥੰਮ੍ਹਣ ਦਾ ਨਾਮ ਹੀ ਨਹੀਂ ਲੈ ਰਿਹਾ ।ਇਸੇ ਵਿਚਕਾਰ ਜੇਕਰ ਗੱਲ ਕੀਤੀ ਜਾਵੇ ਭਾਰਤ ਦੇ ਸੂਬਾ ਪੰਜਾਬ ਦੀ ਤਾਂ , ਪੰਜਾਬ ਵਿੱਚ ਹੁਣ ਇੱਕ ਵਾਰ ਫਿਰ ਤੋਂ ਕਰੋਨਾ ਆਪਣੀ ਪਕੜ ਮਜ਼ਬੂਤ ਕਰਦਾ ਹੋਇਆ ਨਜ਼ਰ ਆ ਰਿਹਾ ਹੈ ।

ਦਰਅਸਲ ਬੀਤੇ ਕੁਝ ਸਮੇਂ ਤੋਂ ਕਰੋਨਾ ਦੀ ਰਫ਼ਤਾਰ ਕੁਝ ਧੀਮੀ ਪੈ ਗਈ ਸੀ , ਪਰ ਹੁਣ ਇਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲੇ ਵਧਣੇ ਸ਼ੁਰੂ ਹੋ ਚੁੱਕੇ ਹਨ । ਦੱਸ ਦੇਈਏ ਕਿ ਪੰਜਾਬ ਵਿੱਚ ਹੁਣ ਕੋਰੋਨਾ ਮਾਮਲੇ ਘੱਟ ਕੇ 165 ਹੋ ਗਏ ਹਨ । ਸੂਬੇ ਵਿੱਚ ਸਭ ਤੋਂ ਚਿੰਤਾਜਨਕ ਸਥਿਤੀ ਮੋਹਾਲੀ ਦੀ ਹੈ, ਜਿੱਥੇ ਸ਼ਨੀਵਾਰ ਨੂੰ 10 ਨਵੇਂ ਮਰੀਜ਼ ਮਿਲੇ ਹਨ। ਦੱਸ ਦੇਈਏ ਕਿ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਵਿੱਚ ਕੋਰੋਨਾ ਦੇ ਸੱਤ ਮਰੀਜ਼ ਪਾਏ ਗਏ ਹਨ । ਅੰਮ੍ਰਿਤਸਰ ਅਤੇ ਜਲੰਧਰ ਦੇ ਨਾਲ ਨਾਲ ਹੋਰਾਂ ਜ਼ਿਲ੍ਹਿਆਂ ਵਿਚ ਸਤਾਰਾਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ।

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਪਿਛਲੇ ਡੇਢ ਮਹੀਨੇ ਦੌਰਾਨ ਮੋਹਾਲੀ ਵਿੱਚ ਸਭ ਤੋਂ ਵੱਧ 232 ਮਾਮਲੇ ਸਾਹਮਣੇ ਆਏ ਹਨ । ਇੱਥੇ ਅਜੇ ਵੀ 67 ਕੇਸ ਐਕਟਿਵ ਕੇਸ ਹਨ । ਪਟਿਆਲਾ 197 ਮਾਮਲਿਆਂ ਨਾਲ ਦੂਜੇ ਨੰਬਰ ‘ਤੇ ਹੈ । ਜਿੱਥੇ ਹੁਣ ਸਿਰਫ 9 ਐਕਟਿਵ ਕੇਸ ਬਚੇ ਹਨ । ਲੁਧਿਆਣਾ ਵਿੱਚ 132 ਮਰੀਜ਼ ਮਿਲੇ ਹਨ ।

ਜ਼ਿਕਰਯੋਗ ਹੈ ਕਿ ਜਿਸ ਤਰ੍ਹਾਂ ਹੁਣ ਲਗਾਤਾਰ ਕਰੋਨਾ ਦੇ ਮਾਮਲੇ ਹਰ ਰੋਜ਼ ਹੀ ਵਧ ਰਹੇ ਹਨ ਉਸ ਦੇ ਚਲਦੇ ਹੁਣ ਪੰਜਾਬ ਸਰਕਾਰ ਦੀ ਚਿੰਤਾ ਵੀ ਵੱਧਦੀ ਹੋਈ ਨਜ਼ਰ ਆ ਰਹੀ ਹੈ । ਹਾਲਾਂਕਿ ਮਾਨ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੇ ਬਚਾਅ ਦੇ ਲਈ ਬੇਸ਼ੱਕ ਕਿਸੇ ਤਰ੍ਹਾਂ ਦੀਆਂ ਕੋਈ ਪਾਬੰਦੀਆਂ ਨਹੀਂ ਲਗਾਈਆਂ ਗਈਆਂ , ਪਰ ਸਿਹਤ ਮੰਤਰੀ ਵੱਲੋਂ ਆਖਿਆ ਜਾ ਰਿਹਾ ਹੈ ਕਿ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਾਅ ਲਈ ਖੁਦ ਹੀ ਕਾਰਜ ਕਰਨੇ ਚਾਹੀਦੇ ਹਨ ।



error: Content is protected !!