BREAKING NEWS
Search

ਪੰਜਾਬ ਚ ਕਰੋਨਾ ਨੂੰ ਲੈਕੇ ਆਈ ਵੱਡੀ ਮਾੜੀ ਖਬਰ, ਦਿਨ ਬ ਦਿਨ ਕੇਸਾਂ ਚ ਹੋ ਰਿਹਾ ਵਾਧਾ- ਇਹ ਜਿਲਾ ਬਣਿਆ ਹੌਟਸਪਾਟ

ਆਈ ਤਾਜ਼ਾ ਵੱਡੀ ਖਬਰ 

ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੂੰ ਲੈ ਕੇ ਜਿੱਥੇ ਆਏ ਦਿਨ ਹੀ ਕੋਈ ਨਾ ਕੋਈ ਨਵੀਂ ਖਬਰ ਸਾਹਮਣੇ ਆਈ ਹੈ ਜਿੱਥੇ ਸਾਰੇ ਦੇਸ਼ਾਂ ਵਿੱਚ ਇਸ ਕੋਰੋਨਾ ਦੇ ਕਹਿਰ ਨੇ ਭਾਰੀ ਤਬਾਹੀ ਮਚਾਈ ਹੈ। ਉਥੇ ਹੀ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਉਪਰ ਵੀ ਕਾਫੀ ਲੰਮਾ ਸਮਾਂ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸਨ ਅਤੇ ਟੀਕਾਕਰਨ ਅਤੇ ਕਰੋਨਾ ਪਾਬੰਦੀਆਂ ਦੇ ਨਾਲ ਜਿੱਥੇ ਕਰੋਨਾ ਕੇਸਾਂ ਵਿਚ ਕਮੀ ਆਈ ਹੈ। ਉੱਥੇ ਹੀ ਚੀਨ ਵਿਚ ਫਿਰ ਤੋਂ ਕਰੋਨਾ ਦੀ ਚੌਥੀ ਲਹਿਰ ਸ਼ੁਰੂ ਹੋ ਚੁੱਕੀ ਹੈ ਜਿੱਥੇ ਹੁਣ 46 ਤੋਂ ਵਧੇਰੇ ਸ਼ਹਿਰਾਂ ਵਿੱਚ ਤਾਲਾਬੰਦੀ ਕੀਤੀ ਗਈ ਹੈ ਤਾਂ ਜੋ ਕਿ ਕਰੋਨਾ ਨੂੰ ਠੱਲ੍ਹ ਪਾਈ ਜਾ ਸਕੇ।

ਉਥੇ ਹੀ ਲਗਾਤਾਰ ਬਹੁਤ ਸਾਰੇ ਦੇਸ਼ਾਂ ਦੇ ਵਿਚ ਫਿਰ ਤੋਂ ਕਰੋਨਾ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਪੰਜਾਬ ਵਿੱਚ ਕਰੋਨਾ ਨੂੰ ਲੈ ਕੇ ਇੱਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਲਗਾਤਾਰ ਦਿਨ-ਬ-ਦਿਨ ਕਰੋਨਾ ਕੇਸਾਂ ਵਿੱਚ ਵਾਧਾ ਹੋ ਰਿਹਾ ਹੈ ਜਿੱਥੇ ਇਹ ਜ਼ਿਲ੍ਹਾ ਹੌਟ ਸਪੌਟ ਬਣ ਗਿਆ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਜਿੱਥੇ ਇਕ ਵਾਰ ਫਿਰ ਤੋਂ ਕਰੋਨਾ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ।

ਉੱਥੇ ਹੀ ਪੰਜਾਬ ਵਿਚ ਬੀਤੇ 24 ਘੰਟਿਆਂ ਦੇ ਦੌਰਾਨ ਜਿਥੇ 23 ਨਵੇਂ ਮਰੀਜ਼ ਕਰੋਨਾ ਨਾਲ ਪੀੜਤ ਪਾਏ ਗਏ ਹਨ। ਪੰਜਾਬ ਵਿੱਚ ਇੱਕ ਅਪ੍ਰੈਲ ਤੋਂ ਲੈ ਕੇ ਹੁਣ ਤੱਕ ਜਿੱਥੇ ਮਿਲਣ ਵਾਲੇ ਕਰੋਨਾ ਮਰੀਜ਼ਾਂ ਦੀ ਗਿਣਤੀ 820 ਹੋ ਚੁੱਕੀ ਹੈ ਉੱਥੇ ਹੀ ਲਗਾਤਾਰ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਲੋਕਾਂ ਵਿਚ ਡਰ ਵੀ ਪੈਦਾ ਹੋ ਰਿਹਾ ਹੈ। ਇਸ ਸਮੇਂ ਸਾਹਮਣੇ ਆਉਣ ਵਾਲੀ ਜਾਣਕਾਰੀ ਦੇ ਅਨੁਸਾਰ ਜਿਥੇ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿੱਚ ਕਈ ਜਗ੍ਹਾ ਤੇ ਵਧੇਰੇ ਮਾਮਲੇ ਵੀ ਸਾਹਮਣੇ ਆਏ ਹਨ ਉਥੇ ਹੀ ਇਸ ਸਮੇਂ ਪਟਿਆਲਾ ਜ਼ਿਲ੍ਹੇ ਵਿੱਚ ਸਭ ਤੋਂ ਜਿਆਦਾ ਕਰੋਨਾ ਦੇ ਐਕਟਿਵ ਮਾਮਲੇ ਸਾਹਮਣੇ ਆਏ ਹਨ।

ਜਿਨ੍ਹਾਂ ਦੀ ਗਿਣਤੀ 135 ਦੱਸੀ ਗਈ ਹੈ, ਮੋਹਾਲੀ ਵਿਚ 67 , ਤੇ ਲੁਧਿਆਣਾ ਵਿੱਚ ਤੀਜੇ ਨੰਬਰ ਤੇ 22 ਐਕਟਿਵ ਮਾਮਲੇ ਦੱਸੇ ਗਏ ਹਨ। ਇਸ ਸਮੇਂ ਜਿਥੇ ਪੰਜਾਬ ਵਿੱਚ ਵੀ ਸਥਿਤੀ ਚਿੰਤਾਜਨਕ ਬਣਦੀ ਜਾ ਰਹੀ ਹੈ ਉਥੇ ਹੀ ਲੋਕਾਂ ਨੂੰ ਕਰੋਨਾ ਸਬੰਧੀ ਇਹਤਿਆਤ ਵਰਤਣ ਦੇ ਆਦੇਸ਼ ਵੀ ਜਾਰੀ ਕੀਤੇ ਜਾ ਰਹੇ ਹਨ।



error: Content is protected !!