BREAKING NEWS
Search

ਪੰਜਾਬ ਚ ਕਰੋਨਾ ਨੇ ਮਚਾਇਆ ਹੜਕੰਮਪ ਇਸ ਜਗ੍ਹਾ ਤੋਂ ਇਕੱਠੇ ਮਿਲੇ 17 ਪੌਜੇਟਿਵ

ਆਈ ਤਾਜਾ ਵੱਡੀ ਖਬਰ

ਸੂਬੇ ਅੰਦਰ ਤਾਲਾਬੰਦੀ (ਲਾਕ ਡਾਊਨ) ਵਿਚ ਢਿੱਲ ਦੇਣ ਤੋਂ ਬਾਅਦ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਿਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਅੰਮ੍ਰਿਤਸਰ ਵਿਚ 17 ਹੋਰ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਬੁੱਧਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ 17 ਪਾਜ਼ੇਟਿਵ ਮਾਮਲੇ ਰਿਪੋਰਟ ਹੋਏ ਹਨ। ਬੁੱਧਵਾਰ ਨੂੰ ਬਾਅਦ ਦੁਪਹਿਰ ਸਰਕਾਰੀ ਮੈਡੀਕਲ ਕਾਲਜ ਦੀ ਲੈਬੋਰਟਰੀ ਤੋਂ ਆਈ ਟੈਸਟਿੰਗ ਰਿਪੋਰਟ ਵਿਚ 15 ਨਵੇਂ ਮਰੀਜ਼ ਪਾਜ਼ੇਟਿਵ ਪਾਏ ਗਏ। ਮਿਲੀ ਜਾਣਕਾਰੀ ਮੁਤਾਬਕ ਸਾਰੇ ਨਵੇਂ ਮਰੀਜ਼ ਪਹਿਲਾਂ ਤੋਂ ਕੋਰੋਨਾ ਪਾਜ਼ੇਟਿਵ ਆਏ ਵਿਅਕਤੀਆਂ ਦੇ ਸੰਪਰਕ ਵਿਚ ਆਏ ਸਨ। ਜਿਨ੍ਹਾਂ ਦੀ ਰਿਪੋਰਟ ਅੱਜ ਪਾਜ਼ੇਟਿਵ ਆਈ ਹੈ।

ਦੱਸਣਯੋਗ ਹੈ ਕਿ ਜ਼ਿਲੇ ਵਿਚ ਹੁਣ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ 354 ਹੋ ਗਿਆ ਹੈ। ਜਿਨ੍ਹਾਂ ਵਿਚੋਂ 6 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਜਦਕਿ 297 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਇਥੇ ਇਹ ਵੀ ਖਾਸ ਤੌਰ ‘ਤੇ ਦੱਸਣਯੋਗ ਹੈ ਕਿ ਸੂਬੇ ਭਰ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 2129 ਹੋ ਚੁੱਕੀ ਹੈ ਜਦਕਿ ਪੰਜਾਬ ਵਿਚ ਕੋਰੋਨਾ ਕਾਰਨ 40 ਲੋਕ ਮੌਤ ਦੇ ਮੂੰਹ ਵਿਚ ਜਾ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਹੁਣ ਤਕ ਸੂਬੇ ਭਰ ਵਿਚ 1918 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!