BREAKING NEWS
Search

ਪੰਜਾਬ ਚ ਕਲਯੁਗੀ ਮਾਪਿਆਂ ਦੀ ਖੌਫਨਾਕ ਕਰਤੂਤ – 3 ਸਾਲ ਦੀ ਬੱਚੀ ਨਾਲ ਕੀਤਾ ਅਜਿਹਾ ਵੀਡੀਓ ਹੋਈ ਵਾਇਰਲ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ ਵੱਲੋਂ ਅਹਿਮ ਕਦਮ ਚੁੱਕੇ ਜਾ ਰਹੇ ਹਨ ਅਤੇ ਪੰਜਾਬ ਵਿੱਚ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਣ ਵਾਸਤੇ ਪੁਲਸ ਪ੍ਰਸ਼ਾਸਨ ਚੌਕਸੀ ਵਰਤਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਇਨ੍ਹਾਂ ਸਭ ਇੰਤਜ਼ਾਮਾਂ ਦੇ ਬਾਵਜੂਦ ਵੀ ਬਹੁਤ ਸਾਰੀਆਂ ਅਜਿਹੀਆਂ ਦੁੱਖ ਭਰੀਆਂ ਖਬਰਾਂ ਸਾਹਮਣੇ ਆ ਜਾਂਦੀਆਂ ਹਨ, ਜੋ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਮਾਪਿਆਂ ਵੱਲੋਂ ਜਿੱਥੇ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਕਈ ਕਦਮ ਚੁੱਕੇ ਜਾਂਦੇ ਹਨ। ਉਥੇ ਹੀ ਕੁਝ ਅਜਿਹੇ ਮਾਪੇ ਵੀ ਹੁੰਦੇ ਹਨ ਜਿਨ੍ਹਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ, ਜੋ ਬਾਕੀਆਂ ਮਾਪਿਆਂ ਨੂੰ ਵੀ ਸ਼ਰਮਸਾਰ ਕਰ ਦਿੰਦੀਆਂ ਹਨ।

ਬੱਚਿਆਂ ਨਾਲ ਵਾਪਰਨ ਵਾਲੇ ਹਾਦਸੇ ਆਏ ਦਿਨ ਹੀਂ ਵਧ ਰਹੇ ਹਨ ਜਿਸ ਨੂੰ ਲੈ ਕੇ ਬਾਕੀ ਮਾਪਿਆਂ ਵਿੱਚ ਵੀ ਆਪਣੇ ਬੱਚਿਆਂ ਦੀ ਸੁਰੱਖਿਆ ਪ੍ਰਤੀ ਸਵਾਲ ਮਨ ਵਿੱਚ ਪੈਦਾ ਹੋ ਜਾਂਦੇ ਹਨ। ਅਜ ਕਲ ਜਿਥੇ ਬਹੁਤ ਸਾਰੇ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਪੈਸਿਆਂ ਦੀ ਖਾਤਰ ਬੱਚਿਆਂ ਨੂੰ ਅਗਵਾ ਕਰ ਲਿਆ ਜਾਂਦਾ ਹੈ। ਉਥੇ ਹੀ ਕੁਝ ਮਾਪਿਆਂ ਵੱਲੋਂ ਆਪਣੇ ਬੱਚਿਆਂ ਨੂੰ ਲਵਾਰਸ ਛੱਡ ਦਿੱਤਾ ਜਾਂਦਾ ਹੈ। ਹੁਣ ਪੰਜਾਬ ਵਿੱਚ ਕਲਯੁੱਗੀ ਮਾਪਿਆਂ ਵੱਲੋਂ ਇਹ ਖੌਫਨਾਕ ਕਰਤੂਤ ਕੀਤੀ ਗਈ ਹੈ ਜਿੱਥੇ ਤਿੰਨ ਸਾਲਾਂ ਦੀ ਬੱਚੀ ਨਾਲ ਅਜਿਹਾ ਕੀਤੇ ਜਾਣ ਦੀ ਵੀਡੀਓ ਵਾਇਰਲ ਹੋ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅੰਮ੍ਰਿਤਸਰ ਅਧੀਨ ਆਉਂਦੇ ਪਿੰਡ ਸਾਰੰਗੜਾ ਤੋਂ ਸਾਹਮਣੇ ਆਈ ਹੈ। ਜਿੱਥੇ ਇਕ ਕਲਯੁੱਗੀ ਮਾਪਿਆਂ ਵੱਲੋਂ ਆਪਣੀ ਤਿੰਨ ਸਾਲਾਂ ਦੀ ਮਾਸੂਮ ਧੀ ਨੂੰ ਸਰੋਂ ਦੇ ਖੇਤਾਂ ਵਿੱਚ ਇੱਕ ਪਲਾਸਟਿਕ ਦੇ ਥੈਲੇ ਵਿੱਚ ਬੰਨ੍ਹ ਕੇ ਸੁੱਟ ਦਿੱਤਾ ਗਿਆ। ਜਿੱਥੇ ਪਲਾਸਟਿਕ ਦੇ ਥੈਲੇ ਦਾ ਮੂੰਹ ਉਪਰੋ ਬੰਨ੍ਹਿਆ ਹੋਇਆ ਸੀ ਉੱਥੇ ਹੀ ਮਾਸੂਮ ਬੱਚੀ ਇਸ ਥੈਲੇ ਦੇ ਵਿੱਚ ਸਾਹ ਨਾ ਆਉਣ ਕਾਰਨ ਰੋ ਰਹੀ ਸੀ।

ਇਸ ਘਟਨਾ ਦਾ ਉਸ ਸਮੇਂ ਖੁਲਾਸਾ ਹੋਇਆ ਜਦੋਂ ਰਾਹਗੀਰਾਂ ਵੱਲੋਂ ਬੱਚੀ ਦੇ ਰੋਣ ਦੀ ਆਵਾਜ਼ ਸੁਣੀ ਗਈ ਅਤੇ ਉਨ੍ਹਾਂ ਦੇ ਖੇਤਾਂ ਵਿੱਚ ਜਾ ਕੇ ਵੇਖਿਆ ਗਿਆ ਤਾਂ ਉਸ ਵਿਚ ਇਕ ਤਿੰਨ ਸਾਲਾਂ ਦੀ ਬੱਚੀ ਸੀ ਜਿਸ ਦੀ ਪਹਿਚਾਣ ਸੁਖਮਨ ਕੌਰ ਪੁੱਤਰੀ ਹਰਪ੍ਰੀਤ ਸਿੰਘ ਵਜੋਂ ਹੋਈ ਹੈ। ਦੱਸਿਆ ਗਿਆ ਹੈ ਕਿ ਰਾਹਗੀਰਾਂ ਵੱਲੋਂ ਇਸ ਸਾਰੀ ਘਟਨਾ ਦੀ ਵੀਡੀਓ ਬਣਾ ਕੇ ਵਾਇਰਲ ਕੀਤੀ ਗਈ ਹੈ ਤਾਂ ਜੋ ਇਸ ਬੱਚੀ ਦੇ ਪਰਿਵਾਰ ਦਾ ਪਤਾ ਲੱਗ ਸਕੇ।



error: Content is protected !!