ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਆਏ ਦਿਨ ਹੀ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ ਜੋ ਲੋਕਾਂ ਨੂੰ ਹੈਰਾਨ ਕਰ ਕੇ ਰੱਖ ਦਿੰਦੇ ਹਨ। ਹਰ ਰੋਜ਼ ਹੀ ਸਾਹਮਣੇ ਆਉਣ ਵਾਲੀਆਂ ਮੰਦਭਾਗੀਆਂ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਕਰੋਨਾ ਦੇ ਝੰਬੇ ਹੋਏ ਲੋਕ ਪਹਿਲਾਂ ਹੀ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਕਿਉਂਕਿ ਕਰੋਨਾ ਦੇ ਚਲਦੇ ਹੋਏ ਬਹੁਤ ਸਾਰੇ ਲੋਕਾਂ ਦੇ ਰੋਜਗਾਰ ਬੰਦ ਹੋਣ ਕਾਰਨ ਕਈ ਲੋਕ ਬੇਰੁਜ਼ਗਾਰ ਹੋ ਚੁੱਕੇ ਹਨ ਜਿਸ ਕਾਰਨ ਉਹ ਸਾਰੇ ਲੋਕ ਮਾਨਸਿਕਤਾ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਜਿਸ ਕਾਰਨ ਬਹੁਤ ਸਾਰੇ ਲੋਕ ਆਪਣੀ ਜੀਵਨ ਲੀਲਾ ਸਮਾਪਤ ਕਰ ਰਹੇ ਹਨ ਉਥੇ ਹੀ ਨੌਜਵਾਨ ਪੀੜ੍ਹੀ ਵੀ ਕੁਰਾਹੇ ਪੈ ਗਈ ਹੈ।

ਪੰਜਾਬ ਵਿੱਚ ਕੁੜੀ ਨੇ ਫੇਸਬੁੱਕ ਤੇ ਲਾਈਵ ਹੋ ਕੇ ਇਸ ਤਰ੍ਹਾਂ ਆਪਣੀ ਜਾਨ ਦੇ ਦਿੱਤੀ ਹੈ ਜਿਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਰਾਮਪੁਰਾ ਫੂਲ ਤੋਂ ਸਾਹਮਣੇ ਆਈ ਹੈ। ਜਿੱਥੇ ਇਕ ਲੜਕੀ ਵੱਲੋਂ ਪ੍ਰੇਮ ਸਬੰਧਾਂ ਦੇ ਚੱਲਦੇ ਹੋਏ ਆਪਣੀ ਜਾਨ ਦੇ ਦਿੱਤੀ ਗਈ ਹੈ। ਇਹ ਲੜਕੀ ਕੌਰ ਸਿੰਘ ਵਾਲਾ ਪਿੰਡ ਦੀ ਰਹਿਣ ਵਾਲੀ ਹੈ, ਜਦ ਕਿ ਲੜਕਾ ਜਲਾਲ ਅਕਾਲੀਆਂ ਪਿੰਡ ਦਾ ਵਸਨੀਕ ਹੈ। ਦੋਹਾਂ ਦੇ ਵਿਚਕਾਰ ਪਿਛਲੇ ਇਕ ਸਾਲ ਤੋਂ ਪ੍ਰੇਮ ਸਬੰਧ ਸਨ। ਇਹ ਦੋਨੋਂ ਵਿਆਹ ਕਰਵਾਉਣਾ ਚਾਹੁੰਦੇ ਸਨ।

ਪਰ ਹੁਣ ਲੜਕੀ ਵੱਲੋਂ ਵਿਆਹ ਕਰਵਾਉਣ ਤੋਂ ਮੁੱਕਰ ਜਾਣ ਕਾਰਨ ਲੜਕੀ ਮਾਨਸਿਕ ਤਣਾਅ ਦੇ ਦੌਰ ਵਿਚੋਂ ਗੁਜ਼ਰ ਰਹੀ ਸੀ। ਦੱਸਿਆ ਗਿਆ ਹੈ ਕਿ ਲੜਕੇ ਅਤੇ ਲੜਕੀ ਦੇ ਪਰਿਵਾਰ ਵਿਦੇਸ਼ ਵਿੱਚ ਸੈਟ ਹਨ ਅਤੇ ਲੜਕਾ ਤੇ ਲੜਕੀ ਵੀ ਵਿਆਹ ਤੋਂ ਬਾਅਦ ਵਿਦੇਸ਼ ਜਾਣ ਵਾਲੇ ਸਨ। ਪਰ ਲੜਕੇ ਵੱਲੋਂ ਹੁਣ ਵਿਆਹ ਤੋਂ ਇਨਕਾਰ ਕੀਤੇ ਜਾਣ ਕਾਰਨ ਲੜਕੀ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਅੱਜ ਸਵੇਰੇ 11 ਵਜੇ ਦੇ ਕਰੀਬ ਲੜਕੀ ਵੱਲੋਂ ਫੇਸਬੁੱਕ ਤੇ ਲਾਈਵ ਹੋ ਕੇ ਖੁਦਕੁਸ਼ੀ ਕਰ ਲਈ ਗਈ।

ਉਸ ਸਮੇਂ ਲੜਕੀ ਵੱਲੋਂ ਲੜਕੇ ਨਾਲ ਗੱਲਬਾਤ ਕੀਤੀ ਜਾ ਰਹੀ ਸੀ। ਇਸ ਘਟਨਾ ਦੀ ਖਬਰ ਮਿਲਣ ਤੇ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਲੜਕੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਅਤੇ ਲੜਕੇ ਪਰਿਵਾਰ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਪੋਸਟ ਮਾਰਟਮ ਪਿੱਛੋਂ ਲੜਕੀ ਦੀ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ।


ਤਾਜਾ ਜਾਣਕਾਰੀ
ਪੰਜਾਬ ਚ ਕੁੜੀ ਨੇ ਫੇਸਬੁੱਕ ਤੇ ਲਾਈਵ ਹੋ ਕੇ ਇਸ ਤਰਾਂ ਦਿੱਤੀ ਆਪਣੀ ਜਾਨ , ਛਾਈ ਸੋਗ ਦੀ ਲਹਿਰ
ByadminJuly 6, 2021Comments Off on ਪੰਜਾਬ ਚ ਕੁੜੀ ਨੇ ਫੇਸਬੁੱਕ ਤੇ ਲਾਈਵ ਹੋ ਕੇ ਇਸ ਤਰਾਂ ਦਿੱਤੀ ਆਪਣੀ ਜਾਨ , ਛਾਈ ਸੋਗ ਦੀ ਲਹਿਰ
Previous Postਰਾਤ ਨੂੰ ਸੌਣ ਲੱਗਿਆਂ ਸਰੋਂ ਦਾ ਤੇਲ ਸਰੀਰ ਦੇ ਇਹਨਾਂ ਦੋ ਹਿੱਸਿਆਂ ਤੇ ਲਗਾਵੋ – ਹੋਣਗੇ ਇਹ ਹੈਰਾਨੀਜਨਕ ਫਾਇਦੇ
Next Postਕਨੇਡਾ ਜਾਣ ਵਾਲਿਆਂ ਲਈ ਆਈ ਖੁਸ਼ਖ਼ਬਰੀ – ਹੁਣ ਅਚਾਨਕ ਹੋ ਗਿਆ ਇਹ ਵੱਡਾ ਐਲਾਨ