=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਕੋਰੋਨਾ ਦਾ ਹੜਕੰਪ – ਇਥੋਂ ਇਕੋ ਥਾਂ ਤੋਂ ਇਕੱਠੇ ਮਿਲੇ 116 ਪੌਜੇਟਿਵ

ਇਥੋਂ ਇਕੋ ਥਾਂ ਤੋਂ ਇਕੱਠੇ ਮਿਲੇ 116 ਪੌਜੇਟਿਵ

ਕੋਰੋਨਾ ਵਾਇਰਸ ਦਾ ਕਹਿਰ ਵੱਧਦਾ ਹੀ ਜਾ ਰਿਹਾ ਹੈ ਅਤੇ ਹਰ ਰੋਜ਼ ਸੈਂਕੜੇ ਤੋਂ ਉਪਰ ਹੀ ਪਾਜ਼ੇਟਿਵ ਮਾਮਲੇ ਸਾਹਮਣੇ ਆ ਰਹੇ ਹਨ। ਅੱਜ ਵੀ ਲੁਧਿਆਣਾ ਜ਼ਿਲ੍ਹੇ ‘ਚ 116 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ, ਜਿਨ੍ਹਾਂ ‘ਚੋਂ 105 ਮਰੀਜ਼ ਲੁਧਿਆਣਾ ਜ਼ਿਲ੍ਹੇ ਦੇ ਵਾਸੀ ਹਨ ਅਤੇ ਬਾਕੀ ਬਾਹਰਲੇ ਜ਼ਿਲ੍ਹਿਆਂ ਨਾਲ ਸੰਬੰਧਿਤ ਹਨ। ਇਸ ਦੇ ਨਾਲ ਹੀ ਕੋਰੋਨਾ ਕਾਰਨ ਇਕ ਮਰੀਜ਼ ਦੀ ਮੌਤ ਵੀ ਹੋਈ ਹੈ, ਜੋ ਕਿ ਜ਼ਿਲ੍ਹੇ ਦਾ ਹੀ ਰਹਿਣ ਵਾਲਾ ਸੀ।

ਦੱਸਣਯੋਗ ਹੈ ਕਿ ਹੁਣ ਤਕ ਜ਼ਿਲ੍ਹੇ ‘ਚ 55,505 ਲੋਕਾਂ ਦੇ ਸੈਂਪਲ ਲਏ ਜਾ ਚੁਕੇ ਹਨ, ਜਿਨ੍ਹਾਂ ‘ਚੋਂ 54056 ਲੋਕਾਂ ਦੀ ਰਿਪੋਰਟ ਮਿਲ ਚੁਕੀ ਹੈ। ਹਾਲਾਂਕਿ 1449 ਲੋਕਾਂ ਦੀ ਰਿਪੋਰਟ ਆਉਣ ਬਾਕੀ ਹੈ। 55,505 ਸੈਂਪਲਾਂ ‘ਚੋਂ 51424 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 2170 ਦੀ ਰਿਪੋਰਟ ਪਾਜ਼ੇਟਿਵ ਆਈ ਹੈ।

ਜ਼ਿਲ੍ਹਾ ਹੁਸ਼ਿਆਰਪੁਰ ‘ਚ 43 BSF ਦੇ ਜਵਾਨਾਂ ਸਣੇ 51 ਦੀ ਰਿਪੋਰਟ ਆਈ ਪਾਜ਼ੇਟਿਵ
ਹੁਸ਼ਿਆਰਪੁਰ — ਪੰਜਾਬ ‘ਚ ਇਕ ਪਾਸੇ ਜਿੱਥੇ ਕੋਰੋਨਾ ਪੀੜਤਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ, ਉਥੇ ਹੀ ਕੋਰੋਨਾ ਖ਼ਿਲਾਫ਼ ਜੰ ਗ ਲ lੜ lਦੇ ਹੋਏ ਕੋਰੋਨਾ ਪੀੜਤ ਮੌਤ ਦੇ ਮੂੰਹ ‘ਚ ਜਾ ਰਹੇ ਹਨ। ਅੱਜ ਜ਼ਿਲ੍ਹੇ ਹੁਸ਼ਿਆਰਪੁਰ ‘ਚ ਕੋਰੋਨਾ ਦੇ ਇਕੱਠੇ 51 ਨਵੇਂ ਮਾਮਲੇ ਦਰਜ ਕੀਤੇ ਗਏ। ਨਵੇਂ ਕੇਸਾਂ ਦੀ ਹੋਈ ਪੁਸ਼ਟੀ ‘ਚ ਜ਼ਿਆਦਾਤਰ ਬੀ. ਐੱਸ. ਐੱਫ. ਦੇ ਜਵਾਨ ਸ਼ਾਮਲ ਹਨ।

ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਮੁਤਾਬਕ ਬੀ. ਐੱਸ. ਐੱਫ. ਦੇ 43 ਜਵਾਨਾਂ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਕੀਤੀ ਗਈ ਹੈ ਅਤੇ 8 ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧਤ ਦੱਸੇ ਜਾ ਰਹੇ ਹਨ। ਅੱਜ ਦੇ ਮਿਲੇ 51 ਪਾਜ਼ੇਟਿਵ ਕੇਸਾਂ ਨੂੰ ਮਿਲਾ ਕੇ ਹੁਸ਼ਿਆਰਪੁਰ ਜ਼ਿਲ੍ਹੇ ‘ਚ ਕੋਰੋਨਾ ਪਾਜ਼ੇਟਿਵ ਕੇਸਾਂ ਦੀ ਗਿਣਤੀ 459 ਤੱਕ ਪਹੁੰਚ ਚੁੱਕੀ ਹੈ, ਜਿਨ੍ਹਾਂ ‘ਚੋਂ 13 ਲੋਕ ਕੋਰੋਨਾ ਖ਼ਿਲਾਫ਼ ਜੰਗ ਲੜਦੇ ਹੋਏ ਮੌਤ ਦੇ ਮੂੰਹ ‘ਚ ਜਾ ਚੁੱਕੇ ਹਨ।

ਦੱਸਣਯੋਗ ਹੈ ਕਿ ਜ਼ਿਲ੍ਹੇ ‘ਚ ਹੁਣ ਤੱਕ ਸ਼ੱਕੀ ਮਰੀਜ਼ਾਂ ਦੇ ਲਏ ਗਏ 24,380 ਸੈਂਪਲਾਂ ‘ਚੋਂ 22,813 ਦੀ ਰਿਪੋਰਟ ਨੈਗੇਟਿਵ ਆਈ ਹੈ ਜਦਕਿ 1163 ਸੈਂਪਲਾਂ ਦੀ ਰਿਪੋਰਟ ਦਾ ਅਜੇ ਇੰਤਜ਼ਾਰ ਹੈ। ਜ਼ਿਲ੍ਹੇ ‘ਚ ਸਰਗਰਮ ਕੇਸਾਂ ਦੀ ਗਿਣਤੀ 174 ਤੋਂ ਵਧੇਰੇ ਹੋ ਗਈ ਹੈ।
ਸਿਵਲ ਸਰਜਨ ਨੇ ਜ਼ਿਲਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ 10 ਸਾਲ ਤੱਕ ਦੀ ਉਮਰ ਦੇ ਬੱਚਿਆਂ, ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਦਿਓ। ਘਰ ਤੋਂ ਨਿਕਲਦੇ ਸਮੇਂ ਫੇਸ ਮਾਸਕ ਦਾ ਇਸਤੇਮਾਲ ਯਕੀਨੀ ਬਣਾਇਆ ਜਾਵੇ ਅਤੇ ਆਪਣੇ ਹੱਥਾਂ ਨੂੰ ਸਾਬਣ ਨਾਲ ਵਾਰ-ਵਾਰ ਧੋਵੋ। ਸਮਾਜਿਕ ਦੂਰੀ ਦਾ ਵੀ ਵਿਸ਼ੇਸ਼ ਧਿਆਨ ਰੱਖੋ ਤਾਂ ਕਿ ਕੋਰੋਨਾ ਵਾਇਰਸ ਦੀ ਅੱਗੇ ਵਧਦੀ ਚੇਨ ਨੂੰ ਤੋੜਿਆ ਜਾ ਸਕੇ।




error: Content is protected !!