ਆਈ ਤਾਜਾ ਵੱਡੀ ਖਬਰ
ਇੱਕ ਪਾਸੇ ਜਿੱਥੇ ਪੰਜਾਬ ਦੇ ਵਿੱਚ ਠੰਡ ਲਗਾਤਾਰ ਵੱਧਦੀ ਪਈ ਹੈ। ਦੂਜੇ ਪਾਸੇ ਇਸ ਵੱਧ ਰਹੀ ਕੜਾਕੇ ਦੀ ਠੰਡ ਕਾਰਨ ਲੋਕਾਂ ਦਾ ਜੀਵਨ ਵੀ ਕਾਫੀ ਪ੍ਰਭਾਵਿਤ ਹੁੰਦਾ ਪਿਆ ਹੈ। ਮੌਸਮ ਵਿਭਾਗ ਦੇ ਵੱਲੋਂ ਵੀ ਵੱਧ ਰਹੇ ਠੰਡ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ l ਉਥੇ ਹੀ ਪੰਜਾਬ ਦੇ ਸਕੂਲਾਂ ਦੇ ਵਿੱਚ ਵੀ ਬੱਚਿਆਂ ਨੂੰ ਛੁੱਟੀਆਂ ਐਲਾਨੀਆਂ ਹੋਈਆਂ ਹਨ ਤਾਂ ਜੋ ਬੱਚਿਆਂ ਦੀ ਸਿਹਤ ਦਾ ਖਾਸ ਧਿਆਨ ਰੱਖਿਆ ਜਾ ਸਕੇ l ਇਸ ਕੜਾਕੇ ਦੀ ਠੰਡ ਦੇ ਕਾਰਨ ਲੋਕ ਬਿਮਾਰ ਵੀ ਹੁੰਦੇ ਪਏ ਹਨ, ਜਿਸ ਕਾਰਨ ਸਿਹਤ ਵਿਭਾਗ ਦੇ ਵੱਲੋਂ ਨਵੀਆਂ ਨਵੀਆਂ ਗਾਈਡਲਾਈਨਜ ਵੀ ਜਾਰੀ ਕੀਤੀਆਂ ਜਾ ਰਹੀਆਂ ਹਨ।
ਇਸੇ ਵਿਚਾਲੇ ਹੁਣ ਪੰਜਾਬ ਦੇ ਵਿੱਚ ਛੁੱਟੀ ਦਾ ਐਲਾਨ ਹੋ ਚੁੱਕਿਆ ਹੈ, ਦੱਸ ਦੀਏ ਕਿ ਕਾਲੀਆ ਨੀ ਕੀ 17 ਜਨਵਰੀ ਨੂੰ ਸੂਬੇ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ । ਇਸ ਪਿੱਛੇ ਦੀ ਵਜਹਾ ਵੀ ਤੁਹਾਡੇ ਨਾਲ ਸਾਂਝੀ ਕਰ ਲੈਦੇ ਆਂ। ਦਰਅਸਲ ਸਰਵ ਪ੍ਰਥਮ ਕੂਕਾ ਅੰਦੋਲਨ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਹੁਣ ਪੰਜਾਬ ਦੇ ਜ਼ਿਲਾ ਮਲੇਰਕੋਟਲਾ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ l
ਦੱਸਦਿਆ ਕਿ ਡਿਪਟੀ ਕਮਿਸ਼ਨਰ ਮਲੇਰਕੋਟਲਾ ਡਾ. ਪੱਲਵੀ ਨੇ ਵਿਸ਼ੇਸ਼ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜਿਲੇ ਅੰਦਰ 17 ਜਨਵਰੀ 2024 ਦਿਨ ਬੁੱਧਵਾਰ ਨੂੰ ਸਾਰੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਪ੍ਰਾਈਵੇਟ ਸਕੂਲਾਂ, ਵਿੱਦਿਅਕ ਅਦਾਰਿਆਂ, ਯੂਨੀਵਰਸਿਟੀ, ਕਾਲਜ, ਬੈਂਕਾਂ ਆਦਿ ਵਿਚ ਛੁੱਟੀ ਦਾ ਐਲਾਨ ਕੀਤਾ ਹੈ l
ਇਸ ਦਿਨ ਛੁੱਟੀ ਕਰਨ ਦਾ ਐਲਾਨ ਇਸ ਵਾਸਤੇ ਕੀਤਾ ਗਿਆ, ਤਾਂ ਜੋ ਲੋਕ ਇਸ ਸਮਾਰੋਹ ਵਿਚ ਭਾਗ ਲੈ ਸਕਣ। ਉਧਰ ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਇਸ ਸਬੰਧ ਵਿੱਚ ਆਖਿਆ ਹੈ ਕਿ ਇਹ ਹੁਕਮ ਉਹਨਾਂ ਵਿੱਦਿਅਕ ਅਦਾਰਿਆਂ,ਯੂਨੀਵਰਸਿਟੀਆਂ, ਬੋਰਡਾਂ, ਸਕੂਲਾਂ, ਕਾਲਜਾਂ ਜਿਨ੍ਹਾਂ ‘ਚ ਲਾਗੂ ਨਹੀਂ ਹੋਣਗੇ ਜਿੱਥੇ ਪ੍ਰੀਖਿਆਵਾਂ ਚੱਲ ਰਹੀਆਂ ਹਨ l
ਤਾਜਾ ਜਾਣਕਾਰੀ