BREAKING NEWS
Search

ਪੰਜਾਬ ਚ ਛੁੱਟੀਆਂ ਨੂੰ ਲੈ ਕੇ ਆਈ ਵੱਡੀ ਖਬਰ – ਕਰਲੋ ਨੋਟ ਤਰੀਕਾਂ

ਆਈ ਤਾਜ਼ਾ ਵੱਡੀ ਖਬਰ 

ਜਿਥੇ ਪੰਜਾਬ ਸਰਕਾਰ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਸਰਕਾਰ ਵੱਲੋਂ ਆਉਣ ਵਾਲੇ ਸਾਲ ਨੂੰ ਲੈ ਕੇ ਕਈ ਤਰਾਂ ਦੇ ਫੈਸਲੇ ਵੀ ਕੀਤੇ ਜਾ ਰਹੇ ਹਨ। ਜਿੱਥੇ ਹੁਣ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸਮੇਂ ਸਮੇਂ ਤੇ ਕੈਬਨਿਟ ਮੰਤਰੀ ਮੰਡਲ ਦੀਆਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਵੀ ਕੀਤੇ ਜਾ ਰਹੇ ਹਨ।ਜਿੱਥੇ 15 ਦਸੰਬਰ ਨੂੰ ਕਿਸਾਨੀ ਸੰਘਰਸ਼ ਖ਼ਤਮ ਹੋਣ ਜਾ ਰਿਹਾ ਹੈ। ਉੱਥੇ ਹੀ 14 ਦਸੰਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਫਿਰ ਤੋਂ ਕੈਬਨਿਟ ਮੰਤਰੀ ਮੰਡਲ ਦੀ ਬੈਠਕ ਕੀਤੇ ਜਾਣ ਦਾ ਐਲਾਨ ਕੀਤਾ ਜਾ ਰਿਹਾ ਹੈ।

ਉੱਥੇ ਹੀ ਹੁਣ ਪੰਜਾਬ ਵਿੱਚ ਛੁੱਟੀਆਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਨ੍ਹਾਂ ਤਰੀਕਾਂ ਬਾਰੇ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਅੱਜ ਅਗਲੇ ਸਾਲ 2022 ਵਿਚ ਹੋਣ ਵਾਲੀਆਂ ਗਜ਼ਟਿਡ ਛੁੱਟੀਆਂ ਦੀ ਘੋਸ਼ਣਾ ਕਰ ਦਿੱਤੀ ਗਈ ਹੈ। ਅਗਲੇ ਸਾਲ ਹੋਣ ਵਾਲੀਆਂ ਛੁੱਟੀਆਂ ਦੀ ਸੂਚੀ ਵੀ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਹੈ। ਉਥੇ ਹੀ ਸਰਕਾਰ ਵੱਲੋਂ ਦੱਸਿਆ ਗਿਆ ਹੈ ਕਿ ਇਨ੍ਹਾਂ ਛੁੱਟੀਆਂ ਤੋਂ ਬਿਨਾਂ ਹਰੇਕ ਕਰਮਚਾਰੀ ਰਾਖਵੀਆਂ ਛੁਟੀਆਂ ਵਿਚ ਦੋ ਛੁੱਟੀਆਂ ਲੈ ਸਕੇਗਾ।

ਉੱਥੇ ਹੀ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਇਨ੍ਹਾਂ ਛੁੱਟੀਆਂ ਬਾਰੇ ਦੱਸਿਆ ਗਿਆ ਹੈ ਕਿ ਅਗਲੇ ਸਾਲ ਆਉਣ ਵਾਲੇ 2022 ਵਿਚ ਨਗਰ ਕੀਰਤਨ, ਸ਼ੋਭਾ ਯਾਤਰਾ, ਦੇ ਦੌਰਾਨ ਕਰਮਚਾਰੀ ਅੱਧੇ ਦਿਨ ਦੀ ਛੁੱਟੀ ਲੈ ਸਕਣਗੇ। ਜਿਸ ਬਾਰੇ ਉਨ੍ਹਾਂ ਨੂੰ ਆਪਣਾ ਰਿਕਾਰਡ ਕੰਟਰੋਲ ਅਥਾਰਟੀ ਵੱਲੋਂ ਮੈਂਟੇਨ ਕਰਨਾ ਵੀ ਯਕੀਨੀ ਬਣਾਇਆ ਜਾਵੇਗਾ। ਸੂਚੀ ਵਿੱਚ ਰੱਖੜੀ ਦੇ ਤਿਉਹਾਰ ਨੂੰ ਲੈ ਕੇ ਵੀ ਪੰਜਾਬ ਸਰਕਾਰ ਵੱਲੋਂ ਆਦੇਸ਼ ਦਿੱਤਾ ਗਿਆ ਹੈ ਕਿ ਉਸ ਦਿਨ 11 ਅਗਸਤ ਵੀਰਵਾਰ ਨੂੰ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ ਸਵੇਰੇ 11 ਵਜੇ ਖੁੱਲ੍ਹਣਗੇ।

ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਭਾਈ ਜੈਤਾ ਜੀ ਦੇ ਜਨਮ ਦਿਨ ਦੀ ਸਰਕਾਰੀ ਛੁੱਟੀ ਸਤੰਬਰ ਵਿਚ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਸੀ। ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਸੂਚੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਡਿਪਟੀ ਕਮਿਸ਼ਨਰ, ਸਬ ਡਵੀਜ਼ਨਲ ਮੈਜਿਸਟ੍ਰੇਟ ਅਤੇ ਸਾਰੇ ਵਿਭਾਗਾਂ ਦੇ ਮੁਖੀਆਂ ਡਵੀਜ਼ਨਾਂ ਦੇ ਕਮਿਸ਼ਨਰਾਂ ਤੇ ਰਜਿਸਟਰਾਰ ਨੂੰ ਭੇਜੀ ਗਈ ਹੈ।



error: Content is protected !!