BREAKING NEWS
Search

ਪੰਜਾਬ ਚ ਦੁਕਾਨਾਂ ਤੇ ਲਗੀ ਪਾਬੰਦੀ ਤੋਂ ਬਾਅਦ ਹੁਣ ਇਥੋਂ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਜਿਥੇ ਸੂਬਾ ਸਰਕਾਰ ਵੱਲੋਂ 15 ਮਈ ਤੱਕ ਤਾਲਾ ਬੰਦੀ ਕੀਤੀ ਗਈ ਹੈ ਉਥੇ ਹੋਰ ਵੀ ਬਹੁਤ ਸਾਰੀਆਂ ਸਖਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਹਨ। ਜਿਸ ਨਾਲ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਇਸ ਲਈ ਸਰਕਾਰ ਵੱਲੋਂ ਰਾਤ ਦਾ ਕਰਫ਼ਿਊ ਵੀ ਲਾਗੂ ਕੀਤਾ ਗਿਆ ਹੈ ਜੋ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਜਾਰੀ ਰਹਿੰਦਾ ਹੈ। ਇਸ ਤਰ੍ਹਾਂ ਬੰਦੀ ਦੇ ਦੌਰਾਨ ਸਰਕਾਰ ਵੱਲੋਂ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਨੂੰ ਖੋਲ੍ਹਣ ਅਤੇ ਗੈਰ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਨੂੰ ਬੰਦ ਰੱਖਣ ਦੇ ਆਦੇਸ਼ ਲਾਗੂ ਕੀਤੇ ਗਏ ਸਨ ਜਿਸ ਕਾਰਨ ਬਹੁਤ ਸਾਰੇ ਦੁਕਾਨਦਾਰਾਂ ਵੱਲੋਂ ਸਰਕਾਰ ਦਾ ਵਿਰੋਧ ਵੀ ਕੀਤਾ ਗਿਆ।

ਪੰਜਾਬ ਵਿੱਚ ਦੁਕਾਨਾਂ ਤੇ ਲੱਗੀ ਪਾਬੰਦੀ ਤੋਂ ਬਾਅਦ ਹੁਣ ਇਥੇ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਵੱਲੋਂ ਜਿੱਥੇ ਦੁਕਾਨਾਂ ਨੂੰ ਖੋਲ੍ਹਣ ਉਪਰ ਸਮਾਂ ਸੀਮਾ ਤੈਅ ਕਰਕੇ ਪਾਬੰਦੀ ਲਗਾਈ ਗਈ ਹੈ। ਜਿੱਥੇ ਦੁਕਾਨਦਾਰਾਂ ਵੱਲੋਂ ਪਹਿਲਾਂ ਇਸ ਲਈ ਸਹਿਮਤੀ ਜਤਾਈ ਗਈ ਸੀ ਜਿਸ ਵਿੱਚ ਕਰਨ ਦੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਦਿਨ ਸੱਜੇ ਪਾਸੇ ਦੀਆਂ ਦੁਕਾਨਾਂ ਤੇ ਇੱਕ ਦਿਨ ਖੱਬੇ ਪਾਸੇ ਦੀਆਂ ਦੁਕਾਨਾਂ ਖੋਲਣ ਦੇ ਆਦੇਸ਼ ਲਾਗੂ ਕੀਤੇ ਸਨ। ਇਸ ਫੈਸਲੇ ਨੂੰ ਲੈ ਕੇ ਵੀ ਦੁਕਾਨਦਾਰਾਂ ਵਿਚ ਕਸ਼ਮਕਸ਼ ਬਣੀ ਹੋਈ ਹੈ। ਜਿਸ ਘਰ ਫਿਰ ਤੋਂ ਸ਼ਹਿਰ ਦੇ ਦੁਕਨਦਾਰਾ ਵੱਲੋਂ ਪ੍ਰਸ਼ਾਸਨ ਦੇ ਇਸ ਫੈਸਲੇ ਖਿਲਾਫ ਰੋਸ ਪਾਇਆ ਜਾ ਰਿਹਾ ਹੈ।

ਕਰੁਣਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਹੀ ਬੀਤੇ ਬੀਐਸਐਫ ਦੇ ਹੁਕਮਾਂ ਤੋਂ ਬਾਅਦ ਹੀ ਨਗਰ ਕੌਂਸਲ ਵੱਲੋਂ ਇਕ ਸੱਜੇ ,ਇਕ ਖੱਬੇ ਪਾਸੇ ਦੁਕਾਨਾਂ ਨੂੰ ਖੋਲਣ ਦੇ ਆਦੇਸ਼ ਦਿੱਤੇ ਹਨ। ਹੁਣ ਆਦੇਸ਼ਾਂ ਦੇ ਮੁਤਾਬਿਕ ਦੁਕਾਨਾਂ ਖੋਲੀਆਂ ਗਈਆਂ ਸਨ। ਉਹਨਾਂ ਨੂੰ ਵੀ ਪ੍ਰਸ਼ਾਸਨ ਵੱਲੋਂ ਬੰਦ ਕਰਵਾ ਦਿੱਤਾ ਗਿਆ ਸੀ ਜਿਸ ਕਾਰਨ ਨਵੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਦੁਕਾਨਦਾਰਾਂ ਵੱਲੋਂ ਮੀਟਿੰਗ ਕਰਨ ਉਪਰੰਤ ਵਪਾਰ ਮੰਡਲ ਅਤੇ ਹੋਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ।

ਅੱਜ ਕੌਂਸਲ ਖਰੜ ਦੇ ਸੈਨੇਟਰੀ ਇੰਸਪੈਕਟਰ ਬਲਬੀਰ ਸਿੰਘ ਢਾਕਾ, ਥਾਣਾ ਸਿਟੀ, ਤੇ ਖਰੜ ਦੀ ਸਬ ਇੰਸਪੈਕਟਰ ਬਲਜੀਤ ਕੌਰ ਦੀ ਅਗਵਾਈ ਵਾਲੀ ਸਾਂਝੀ ਟੀਮ ਵੱਲੋਂ ਆਰੀਆ ਕਾਲਜ ਰੋਡ, ਹਸਪਤਾਲ ਰੋਡ ,ਮੇਨ ਬਾਜ਼ਾਰ, ਅੱਪਰ ਬਾਜ਼ਾਰ ਗਲੀ ਬਾਜ਼ਾਰ ਹੋਰ ਮਾਰਕੀਟਾਂ ਵਿੱਚ ਜਾ ਕੇ ਵੀ ਖੁੱਲ੍ਹੀਆਂ ਰਹੀਆਂ ਦੁਕਾਨਾਂ ਦਾ ਜਾਇਜ਼ਾ ਲਿਆ ਗਿਆ , ਤੇ ਦੁਕਾਨਾਂ ਨੂੰ ਬੰਦ ਕਰਵਾ ਦਿੱਤਾ ਗਿਆ ਸੀ। ਉਥੇ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ ਹੈ।



error: Content is protected !!