BREAKING NEWS
Search

ਪੰਜਾਬ ਚ ਫਿਰ ਲਾਕ ਡਾਊਨ ਲਗਾ – ਹੁਣੇ ਹੁਣੇ ਕੈਪਟਨ ਨੇ ਕਰਤਾ ਇਹ ਵੱਡਾ ਐਲਾਨ

ਹੁਣੇ ਆਈ ਤਾਜਾ ਵੱਡੀ ਖਬਰ

ਚੰਡੀਗੜ੍ਹ : ਸੂਬੇ ਵਿਚ ਵੱਧ ਰਹੇ ਕੋਰੋਨਾ ਮਹਾਮਾਰੀ ਦੇ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਵਿਚ ਵੀਕਐਂਡ ‘ਤੇ ਮਤਲਬ ਸ਼ਨੀਵਾਰ ਅਤੇ ਐਤਵਾਰ ਲਾਕ ਡਾਊਨ (ਤਾਲਾਬੰਦੀ) ਲਾਗੂ ਰੱਖਣ ਦਾ ਫ਼ੈਸਲਾ ਕੀਤਾ ਹੈ। ਸਰਕਾਰ ਵਲੋਂ ਜਾਰੀ ਹੁਕਮਾਂ ਮੁਤਾਬਕ ਸ਼ਨੀਵਾਰ ਅਤੇ ਐਤਵਾਰ ਨੂੰ ਦੁਕਾਨਾਂ ਨਹੀਂ ਖੋਲ੍ਹੀਆਂ ਜਾਣਗੀਆਂ। ਇਸ ਤੋਂ ਇਲਾਵਾ ਇਨ੍ਹਾਂ ਦੋ ਦਿਨਾਂ ਦੌਰਾਨ ਸੂਬੇ ਵਿਚ ਆਵਾਜਾਈ ‘ਤੇ ਵੀ ਰੋਕ ਲਗਾਉਣ ਦਾ ਐਲਾਨ ਕੀਤਾ ਗਿਆ ਹੈ।

ਹੁਕਮਾਂ ਮੁਤਾਬਕ ਸਿਰਫ਼ ਈ-ਪਾਸ ਵਾਲਿਆਂ ਨੂੰ ਹੀ ਆਵਾਜਾਈ ਦੀ ਇਜਾਜ਼ਤ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਸਰਕਾਰ ਵਲੋਂ ਜਾਰੀ ਹੁਕਮਾਂ ਵਿਚ ਸਾਫ਼ ਕੀਤਾ ਗਿਆ ਹੈ ਕਿ ਉਦਯੋਗਿਕ ਇਕਾਈਆਂ ਹਫਤੇ ਦੇ 7 ਦਿਨ ਖੁੱਲ੍ਹੀਆਂ ਰਹਿਣਗੀਆਂ, ਜਦਕਿ ਬਾਜ਼ਾਰ ਅਤੇ ਹੋਰ ਦੁਕਾਨਾਂ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਦਿੱਲੀ ਤੋਂ ਆਉਣ ਵਾਲਿਆਂ ਨੂੰ ਸਰਟੀਫਿਕੇਟ ਦੇਣਾ ਜਰੂਰੀ ਹੋਵੇਗਾ ਕਿਉਂਕਿ ਦਿੱਲੀ ਤੋਂ ਹਰ ਰੋਜ਼ 500 ਤੋਂ 800 ਵਾਹਨ ਪੰਜਾਬ ਵਿਚ ਆ ਰਹੇ ਹਨ।

ਇਥੇ ਇਹ ਖਾਸ ਤੌਰ ‘ਤੇ ਦੱਸਣਯੋਗ ਹੈ ਕਿ ਪੰਜਾਬ ਵਿਚ ਕੋਰੋਨਾ ਲਾਗ ਦੀ ਬਿਮਾਰੀ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਅੰਮ੍ਰਿਤਸਰ, ਜਲੰਧਰ ਅਤੇ ਪਠਾਨਕੋਟ ਜ਼ਿਲ੍ਹਿਆਂ ਵਿਚ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਆਲਮ ਇਹ ਹੈ ਕਿ ਅੰਮ੍ਰਿਤਸਰ ਜ਼ਿਲ੍ਹੇ ਵਿਚ ਪਿਛਲੇ 24 ਘੰਟਿਆਂ ਦੌਰਾਨ ਜਿੱਥੇ 3 ਲੋਕਾਂ ਦੀ ਮੌਤ ਕੋਰੋਨਾ ਕਾਰਨ ਹੋ ਚੁੱਕੀ ਹੈ, ਉਥੇ ਹੀ 30 ਤੋਂ ਵੱਧ ਪਾਜ਼ੇਟਿਵ ਮਾਮਲੇ ਸਾਹਮਣੇ ਚੁੱਕੇ ਹਨ। ਇਸ ਤੋਂ ਇਲਾਵਾ ਸੂਬੇ ਭਰ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ 2900 ਤੋਂ ਪਾਰ ਹੋ ਚੁੱਕਾ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!