ਇਥੇ ਇਕੋ ਥਾਂ ਤੋਂ ਇਕੱਠੇ ਮਿਲੇ 71 ਪੌਜੇਟਿਵ
ਮਹਾਨਗਰ ਜਲੰਧਰ ‘ਚ ਲਗਾਤਾਰ ਕੋਰੋਨਾ ਵਾਇਰਸ ਦੇ ਮਾਮਲੇ ਵੱਧਦੇ ਜਾ ਰਹੇ ਹਨ। ਅੱਜ ਫਿਰ ਤੋਂ ਜਲੰਧਰ ‘ਚ ਕੋਰੋਨਾ ਵਾਇਰਸ ਦੇ 71 ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਕੀਤੀ ਗਈ ਹੈ। ਇਸ ਦੇ ਨਾਲ ਜਲੰਧਰ ‘ਚ ਹੁਣ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸਾਂ ਦਾ ਅੰਕੜਾ 906 ਤੱਕ ਪਹੁੰਚ ਗਿਆ ਹੈ, ਜਿਨ੍ਹਾਂ ‘ਚੋਂ 22 ਲੋਕ ਕੋਰੋਨਾ ਖ਼ਿਲਾਫ਼ ਜੰਗ ਲੜਦੇ ਹੋਏ ਮੌਤ ਦੇ ਮੂੰਹ ‘ਚ ਜਾ ਚੁੱਕੇ ਹਨ।
ਇਥੇ ਦੱਸ ਦੇਈਏ ਕਿ ਜਲੰਧਰ ‘ਚ ਬੀਤੇ ਦਿਨਾਂ ਤੋਂ ਫਿਰ ਕੋਰੋਨਾ ਦੇ ਵੱਡੇ ਧਮਾਕੇ ਹੋ ਰਹੇ ਹਨ। ਕੱਲ੍ਹ ਵੀ ਜਲੰਧਰ ‘ਚ ਕੁੱਲ 58 ਪਾਜ਼ੇਟਿਵ ਕੇਸ ਪਾਏ ਗਏ ਸਨ। ਲਗਾਤਾਰ ਰੋਜ਼ਾਨਾ ਇਕੱਠੇ ਆ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਲੈ ਕੇ ਜਿੱਥੇ ਸਿਹਤ ਮਹਿਕਮਾ ਚਿੰਤਾ ‘ਚ ਹੈ, ਉਥੇ ਹੀ ਲੋਕਾਂ ‘ਚ ਵੀ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਪੰਜਾਬ ਵਿਚ ਕੋਰੋਨਾ ਦੀ ਸਥਿਤੀ – ਪੰਜਾਬ ‘ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 6 ਹਜ਼ਾਰ ਤੋਂ ਪਾਰ ਹੋ ਗਈ ਹੈ। ਪੰਜਾਬ ‘ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ ‘ਚ 996, ਲੁਧਿਆਣਾ ‘ਚ 1031, ਜਲੰਧਰ ‘ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 906, ਸੰਗਰੂਰ ‘ਚ 527 ਕੇਸ, ਪਟਿਆਲਾ ‘ਚ 356, ਮੋਹਾਲੀ ‘ਚ 286,
ਗੁਰਦਾਸਪੁਰ ‘ਚ 242 ਕੇਸ, ਪਠਾਨਕੋਟ ‘ਚ 224, ਤਰਨਤਾਰਨ 211, ਹੁਸ਼ਿਆਰਪੁਰ ‘ਚ 189, ਨਵਾਂਸ਼ਹਿਰ ‘ਚ 156, ਮੁਕਤਸਰ 133, ਫਤਿਹਗੜ੍ਹ ਸਾਹਿਬ ‘ਚ 122, ਰੋਪੜ ‘ਚ 114, ਮੋਗਾ ‘ਚ 116, ਫਰੀਦਕੋਟ 111, ਕਪੂਰਥਲਾ 109, ਫਿਰੋਜ਼ਪੁਰ ‘ਚ 107, ਫਾਜ਼ਿਲਕਾ 102, ਬਠਿੰਡਾ ‘ਚ 106, ਬਰਨਾਲਾ ‘ਚ 69, ਮਾਨਸਾ ‘ਚ 49 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ‘ਚੋਂ 4 ਹਜ਼ਾਰ ਤੋਂ ਵੱਧ ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 1500 ਤੋਂ ਵੱਧ ਮਾਮਲੇ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 161 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਤਾਜਾ ਜਾਣਕਾਰੀ