ਆਈ ਤਾਜ਼ਾ ਵੱਡੀ ਖਬਰ
ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਵਿਚ ਜਿਥੇ ਪਿਛਲੇ ਕਈ ਦਿਨਾਂ ਤੋਂ ਹੋਣ ਵਾਲੀ ਬਰਸਾਤ ਦੇ ਮੌਸਮ ਵਿਚ ਭਾਰੀ ਤਬਦੀਲੀ ਦਰਜ ਕੀਤੀ ਗਈ ਹੈ। ਲੋਕਾਂ ਨੂੰ ਜਿੱਥੇ ਗਰਮੀ ਤੋਂ ਰਾਹਤ ਮਿਲੀ ਹੈ ਉਥੇ ਹੀ ਬਰਸਾਤ ਕਾਰਨ ਠੰਢ ਦੇ ਆਉਣ ਦਾ ਅਹਿਸਾਸ ਵੀ ਹੋ ਚੁੱਕਾ ਹੈ। ਇਸ ਗਰਮੀ ਤੋਂ ਜਿੱਥੇ ਰਾਹਤ ਮਿਲੀ ਹੈ ਉਥੇ ਹੀ ਇਸ ਭਾਰੀ ਬਰਸਾਤ, ਤੇਜ਼ ਹਵਾਵਾਂ ਦੇ ਚਲਦਿਆਂ ਹੋਇਆਂ ਨੁਕਸਾਨ ਦਾ ਸਾਹਮਣਾ ਕਿਸਾਨਾਂ ਨੂੰ ਕਰਨਾ ਪਿਆ ਹੈ। ਮੌਸਮ ਵਿਭਾਗ ਵੱਲੋਂ ਸਮੇਂ-ਸਮੇਂ ਤੇ ਆਉਣ ਵਾਲੇ ਦਿਨਾ ਦੀ ਜਾਣਕਾਰੀ ਮੁਹਇਆ ਕਰਵਾ ਦਿੱਤੀ ਜਾਂਦੀ ਹੈ ਜਿਸ ਸਦਕਾ ਲੋਕਾਂ ਵੱਲੋਂ ਪਹਿਲਾਂ ਹੀ ਆਪਣੇ ਆਪ ਨੂੰ ਤਿਆਰ ਕੀਤਾ ਜਾ ਸਕੇ
ਮੌਸਮ ਵਿਭਾਗ ਵੱਲੋਂ ਪੰਜਾਬ ਦੇ ਨਾਲ ਲੱਗਦੇ ਸੂਬਿਆਂ ਦੇ ਵਿਚ ਅਲਰਟ ਵੀ ਜਾਰੀ ਕੀਤਾ ਗਿਆ ਹੈ ਜਿਥੇ ਹੋਰ ਬਰਸਾਤ ਹੋਣ ਦੇ ਆਸਾਰ ਵੀ ਦੱਸੇ ਗਏ ਹਨ। ਹੁਣ ਪੰਜਾਬ ਵਿੱਚ ਮੀਂਹ ਪੈਣ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਭਵਿੱਖਬਾਣੀ ਕੀਤੀ ਗਈ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਦੋ ਤਿੰਨ ਦਿਨ ਤੋਂ ਜਿਥੇ ਲਗਾਤਾਰ ਬਰਸਾਤ ਹੋਣ ਦੇ ਕਾਰਨ ਫਸਲਾਂ ਨੂੰ ਕਾਫੀ ਨੁਕਸਾਨ ਹੋਇਆ ਹੈ ਅਤੇ ਖੇਤਾਂ ਵਿੱਚ ਪਾਣੀ ਭਰ ਗਿਆ ਹੈ।
ਉਥੇ ਹੀ ਮੌਸਮ ਵਿਭਾਗ ਨੂੰ ਆਉਣ ਵਾਲੇ ਦਿਨਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਜਿਥੇ ਆਉਣ ਵਾਲੇ ਪੰਜ ਦਿਨਾਂ ਦੇ ਦੌਰਾਨ ਬਰਸਾਤ ਹੋਵੇਗੀ। ਮੌਸਮ ਦਾ ਮਿਜ਼ਾਜ ਜਿੱਥੇ ਇਕ ਵਾਰ ਫਿਰ ਤੋਂ ਪੰਜਾਬ ਵਿੱਚ ਬਦਲਿਆ ਦਰਜ ਕੀਤਾ ਗਿਆ ਹੈ ਉਥੇ ਪੰਜਾਬ ਵਿੱਚ ਹੋਰ ਮੀਂਹ ਪੈਣ ਦੀ ਭਵਿੱਖਬਾਣੀ ਵੀ ਮੌਸਮ ਵਿਗਿਆਨੀਆਂ ਵੱਲੋਂ ਕੀਤੀ ਗਈ ਹੈ। ਪੰਜਾਬ ਤੋਂ ਇਲਾਵਾ ਹੋਰ ਸੂਬਿਆਂ ਵਿਚ ਵੀ ਭਾਰੀ ਬਰਸਾਤ ਹੋਈ ਹੈ ਜਿਸ ਦੇ ਚਲਦਿਆਂ ਹੋਇਆਂ ਦਿੱਲੀ ਵਿੱਚ ਵੀ ਯੈੱਲੋ ਅਲਰਟ ਮੌਸਮ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਹੈ।
ਇਲਾਕੇ ਵਿੱਚ ਹਲਕੀ ਤੇ ਦਰਮਿਆਨੀ ਬਰਸਾਤ ਹੋਣ ਦੀ ਚਿਤਾਵਨੀ ਜਾਰੀ ਕਰ ਦਿੱਤੀ ਗਈ ਹੈ। ਜੰਮੂ-ਕਸ਼ਮੀਰ ਵਿਚ ਵੀ ਜਿਥੇ ਮੌਸਮ ਵਿਚ ਕੁਝ ਤਬਦੀਲੀ ਆਈ ਹੈ। ਉਥੇ ਹੀ ਉਤਰਾਖੰਡ ਦੇ ਵਿੱਚ ਵੀ ਰੁੱਕ-ਰੁੱਕ ਕੇ ਬਰਸਾਤ ਹੋ ਰਹੀ ਹੈ ਅਤੇ ਜੋ ਅਜੇ ਮੌਸਮ ਵਿਭਾਗ ਵੱਲੋਂ 29 ਸਤੰਬਰ ਤਕ ਰਹੇਗੀ। ਜਿਸ ਬਾਬਤ ਔਰੇਜ਼ ਅਲਰਟ ਜਾਰੀ ਕੀਤਾ ਗਿਆ ਹੈ।
ਤਾਜਾ ਜਾਣਕਾਰੀ