BREAKING NEWS
Search

ਪੰਜਾਬ ਚ ਮੌਜੂਦਾ ਹਲਾਤਾਂ ਚ ਮਾਸਕ ਪਹਿਨਣ ਦੀ ਪਾਬੰਦੀ ਨੂੰ ਲੈ ਕੇ ਇਥੋਂ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਸੂਬੇ ਵਿੱਚ ਲਗਾਤਾਰ ਕਰੋਨਾ ਕੇਸਾਂ ਵਿਚ ਇਜ਼ਾਫ਼ਾ ਦਰਜ ਕੀਤਾ ਜਾ ਰਿਹਾ ਹੈ। ਕਰੋਨਾ ਦੀ ਅਗਲੀ ਲਹਿਰ ਨੂੰ ਦੇਖਦੇ ਹੋਏ ਸੂਬੇ ਅੰਦਰ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜਿਸ ਨਾਲ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਉਥੇ ਹੀ ਰਾਤ ਦਾ ਕਰਫਿਊ ਵੀ ਲਾਗੂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵਿਦਿਅਕ ਅਦਾਰਿਆਂ ਨੂੰ ਵੀ ਬੰਦ ਕੀਤਾ ਗਿਆ ਹੈ। ਸੂਬੇ ਅੰਦਰ ਹੋਣ ਵਾਲੇ ਸਮਾਜਿਕ, ਧਾਰਮਿਕ ਅਤੇ ਰਾਜਨੀਤਕ ਇਕੱਠ ਉਪਰ ਪਾਬੰਦੀ ਲਗਾਈ ਗਈ ਹੈ। ਸਰਕਾਰ ਵੱਲੋਂ ਸਾਰੇ ਲੋਕਾਂ ਨੂੰ ਸੂਬੇ ਅੰਦਰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ। ਉੱਥੇ ਹੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੁਲਸ ਪ੍ਰਸ਼ਾਸਨ ਨੂੰ ਇਹਨਾ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ।

ਪੰਜਾਬ ਵਿਚ ਮੌਜੂਦਾ ਹਾਲਾਤਾਂ ਵਿਚ ਮਾਸਕ ਪਹਿਨਣ ਦੀ ਪਾਬੰਦੀ ਨੂੰ ਲੈ ਕੇ ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਕਰੋਨਾ ਦੇ ਪ੍ਰਭਾਵ ਤੋਂ ਬਚਾਉਣ ਲਈ ਜਿੱਥੇ ਸੂਬਾ ਸਰਕਾਰ ਵੱਲੋਂ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਉਥੇ ਹੀ ਕੁਝ ਲੋਕਾਂ ਵੱਲੋਂ ਇਨ੍ਹਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਉਥੇ ਹੀ ਪੁਲਸ ਵੱਲੋਂ ਅਜਿਹੇ ਲੋਕਾਂ ਦੇ ਚਲਾਨ ਕੱਟੇ ਜਾ ਰਹੇ ਹਨ ਜੋ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਨਹੀਂ ਕਰਦੇ, ਬਹੁਤ ਸਾਰੇ ਲੋਕ ਬਜ਼ਾਰਾ ਅਤੇ ਸੜਕਾ ਉੱਪਰ ਘੁੰਮ ਰਹੇ ਹਨ।

ਹੁਣ ਕੋਟਕਪੂਰਾ ਸ਼ਹਿਰ ਦੇ ਵਿੱਚ ਬਾਬਾ ਦਿਆਲ ਸਿੰਘ ਚੌਕ ਵਿਖੇ ਸਥਿਤ ਟ੍ਰੈਫਿਕ ਇੰਚਾਰਜ਼ ਸਬ ਇੰਸਪੈਕਟਰ ਜਸਵੰਤ ਸਿੰਘ ਦੀ ਅਗਵਾਈ ਹੇਠ ਲਗਾਏ ਗਏ ਨਾਕੇ ਦੌਰਾਨ ਚਲਾਨ ਕੱਟੇ ਜਾ ਰਹੇ ਹਨ। ਜੋ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਉਲੰਘਣਾ ਕਰ ਰਹੇ ਹਨ ਜਾਂ ਜੋ ਦੋ ਪਹੀਆਂ ਵਾਹਨ ਉਪਰ ਨੌਜਵਾਨ ਤਿੰਨ ਤਿੰਨ ਜਾਣੇਂ ਘੁੰਮ ਰਹੇ ਹਨ। ਉਨ੍ਹਾਂ ਖਿਲਾਫ ਪੁਲਿਸ ਪ੍ਰਸਾਸਨ ਵੱਲੋਂ ਸਖਤੀ ਵਰਤੀ ਜਾ ਰਹੀ ਹੈ।

ਇਸ ਤੋਂ ਇਲਾਵਾ ਸੀਟ ਬੈਲਟ ਨਾ ਲਾਉਣ, ਮਾਸਕ ਨਾ ਲਗਾਉਣ ਵਾਲੇ ਵਹੀਕਲਾਂ ਚਾਲਕਾਂ ਦੇ ਵੀ ਚਲਾਨ ਕੱਟੇ ਜਾ ਰਹੇ ਹਨ। ਇਸ ਤੋ ਇਲਾਵਾ ਹਸਪਤਾਲਾਂ ਦੇ ਵਿੱਚ ਵੀ ਪਰਚੀ ਵੇਖ ਕੇ ਹੀ ਲੋਕਾਂ ਨੂੰ ਅੱਗੇ ਜਾਣ ਦਿੱਤਾ ਜਾ ਰਿਹਾ ਹੈ। ਉਹ ਵਿਅਕਤੀ ਹੀ ਹਸਪਤਾਲ ਦਾਖਲ ਹੋ ਸਕਦੇ ਹਨ ਜਿਨ੍ਹਾਂ ਨੂੰ ਜ਼ਰੂਰੀ ਕੰਮ ਹੋਵੇ। ਲਗਾਏ ਗਏ ਨਾਕੇ ਦੌਰਾਨ ਵੀ ਕੋਟਕਪੂਰਾ ਦੇ ਵਿੱਚ ਜ਼ਰੂਰਤਮੰਦ ਲੋਕਾਂ ਨੂੰ ਹੀ ਅੱਗੇ ਜਾਣ ਦਿੱਤਾ ਗਿਆ ਹੈ ਤੇ ਬਾਕੀਆਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਵਾਪਸ ਭੇਜਿਆ ਗਿਆ ਹੈ।



error: Content is protected !!