BREAKING NEWS
Search

ਪੰਜਾਬ ਚ ਮੌਜੂਦਾ ਹਾਲਾਤਾਂ ਨੂੰ ਦੇਖ ਪੰਜਾਬ ਸਰਕਾਰ ਨੇ ਹੁਣ ਲਿਆ ਇਹ ਵੱਡਾ ਫੈਸਲਾ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਪੰਜਾਬ ਵਿੱਚ ਜਿੱਥੇ 45 ਸਾਲ ਤੋਂ ਉੱਪਰ ਉਮਰ ਵਰਗ ਦੇ ਲੋਕਾਂ ਦਾ ਟੀਕਾਕਰਣ ਕੀਤਾ ਜਾ ਰਿਹਾ ਹੈ ਉਥੇ ਹੀ ਸਰਕਾਰ ਵੱਲੋਂ 18 ਤੋਂ 45 ਸਾਲ ਦੀ ਉਮਰ ਦੇ ਦਰਮਿਆਨ ਸ਼ੁਰੂ ਕੀਤੇ ਜਾਣ ਦੇ ਆਦੇਸ਼ ਵੀ ਦਿੱਤੇ ਗਏ ਸਨ। ਉਥੇ ਹੀ ਕੇਂਦਰ ਸਰਕਾਰ ਨੂੰ ਹੋਰ ਟੀਕੇ ਭੇਜਣ ਦੀ ਮੰਗ ਵੀ ਕੀਤੀ ਗਈ ਹੈ। ਪੰਜਾਬ ਵਿੱਚ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ 15 ਮਈ ਤੱਕ ਤਾਲਾਬੰਦੀ ਵੀ ਕੀਤੀ ਗਈ ਹੈ। ਉਥੇ ਹੀ ਰਾਤ ਦਾ ਕਰਫਿਊ ਵੀ ਲਾਗੂ ਕੀਤਾ ਗਿਆ ਹੈ ਜੋ ਸ਼ਾਮ 6 ਵਜੇ ਤੋਂ ਸ਼ੁਰੂ ਹੋ ਕੇ ਸਵੇਰੇ 5 ਵਜੇ ਤੱਕ ਜਾਰੀ ਰਹਿੰਦਾ ਹੈ।

ਪੰਜਾਬ ਵਿਚ ਮੌਜੂਦਾ ਹਾਲਾਤਾਂ ਨੂੰ ਦੇਖ ਕੇ ਪੰਜਾਬ ਸਰਕਾਰ ਨੇ ਹੁਣ ਇਹ ਵੱਡਾ ਫੈਸਲਾ ਲਿਆ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਵੱਲੋਂ ਕਰਨ ਨਾਲ ਪ੍ਰਭਾਵਤ ਹੋਣ ਵਾਲੇ ਮਰੀਜ਼ਾਂ ਨੂੰ ਜਿਥੇ ਘਰ ਵਿੱਚ ਇਕਾਂਤਵਾਸ ਕੀਤੇ ਜਾਣ ਦੇ ਆਦੇਸ਼ ਦਿੱਤੇ ਗਏ ਹਨ। ਉੱਥੇ ਹੀ ਉਨ੍ਹਾਂ ਤੱਕ ਸਿਹਤ ਸਹੂਲਤਾਂ ਵੀ ਪਹੁੰਚਾਏ ਜਾਣ ਨੂੰ ਯਕੀਨੀ ਬਣਾਇਆ ਗਿਆ ਸੀ। ਇਹ ਸਹੂਲਤਾਂ ਸਬੰਧੀ health ਰਿਸਪੌਂਸ ਅਤੇ ਪ੍ਰੀਕਿਓਰਮੈਂਟ ਕਮੇਟੀ ਦੀ ਹੋਈ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਹੈ ਕੇ ਇੱਕ ਪਰਵਾਰ ਵਿੱਚ ਇੱਕ ਜਾਂ ਵਧੇਰੇ ਪਰਿਵਾਰਕ ਮੈਂਬਰ ਕਰੋਨਾ ਸੰਕਰਮਿਤ ਹੁੰਦੇ ਹਨ ਤਾਂ ਉਸ ਪਰਵਾਰ ਨੂੰ ਇਕ ਹੀ ਕਿੱਟ ਮੁਹਇਆ ਕਾਰਵਾਈ ਜਾਵੇਗੀ।

ਇਹ ਫੈਸਲਾ ਨਵੇਂ ਆਏ ਹੁਕਮਾਂ ਦੇ ਮੁਤਾਬਕ ਲਾਗੂ ਕੀਤਾ ਜਾ ਰਿਹਾ ਹੈ। ਉਥੇ ਹੀ ਸਿਹਤ ਵਿਭਾਗ ਦੀਆਂ ਟੀਮਾਂ ਮਰੀਜ਼ ਦੇ ਹਾਲਾਤਾਂ ਦੇ ਮੁਤਾਬਕ ਉਨ੍ਹਾਂ ਨੂੰ ਜ਼ਿਆਦਾ ਦਵਾਈਆਂ ਦੀ ਲੋੜ ਪੈਣ ਤੇ ਦਵਾਈਆਂ ਮੁਹਈਆ ਕਰਵਾਉਣ ਵਿਚ ਮਦਦ ਕਰਨਗੀਆਂ। ਹੁਣ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਆਉਣ ਵਾਲੇ ਸਾਰੇ ਪ੍ਰਵਾਰ ਨੂੰ ਕਰੋਨਾ ਕਿੱਟ ਮੁਹਇਆ ਕਰਵਾਈਆ ਜਾਣਗੀਆ

ਜਿਸ ਵਿਚ ਡਿਜੀਟਲ ਥਰਮਾਮੀਟਰ , ਆਕਸੀਮੀਟਰ ਕਰੋਨਾ ਨਾਲ ਸਬੰਧਤ ਦਵਾਈਆਂ, ਸੈਨੀਟਾਈਜ਼ਰ , ਸਟੀਮਰ ,ਮਾਸਕ, ਸੰਕਰਮਿਤ ਹੋਣ ਵਾਲੇ ਮਰੀਜ਼ਾਂ ਨੂੰ ਦਿੱਤਾ ਜਾਵੇਗਾ। ਇਹ ਕਿੱਟ ਲੋੜਵੰਦ ਪਰਵਾਰਾਂ ਨੂੰ ਦਿੱਤੀਆਂ ਜਾਣਗੀਆਂ। ਕਿਉਂਕਿ ਪਹਿਲਾਂ ਲੋੜਵੰਦ ਲੋਕਾਂ ਤੱਕ ਇਹ ਕੀਤਾ ਪੁੱਜਦੀਆਂ ਨਹੀਂ ਸਨ ਤੇ ਉਹ ਇਸ ਤੋਂ ਵਾਂਝੇ ਰਹਿ ਜਾਂਦੇ ਸਨ।



error: Content is protected !!