ਆਈ ਤਾਜਾ ਵੱਡੀ ਖਬਰ
ਇਸ ਸਾਲ ਦੀ ਸ਼ੁਰੂਆਤ ਵਿੱਚ ਹੀ ਜਿੱਥੇ ਠੰਡ ਨੂੰ ਲੈ ਕੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਠੰਡ ਦੇ ਚਲਦਿਆਂ ਹੋਇਆਂ ਵਾਹਨ ਚਾਲਕਾਂ ਨੂੰ ਵੀ ਭਾਰੀ ਪ੍ਰੇਸ਼ਾਨੀ ਪੈਦਾ ਹੋ ਰਹੀ ਹੈ। ਪੈ ਰਹੀ ਧੁੰਦ ਦੇ ਕਾਰਨ ਜਿੱਥੇ ਬਹੁਤ ਸਾਰੇ ਹਾਦਸੇ ਵਾਪਰ ਰਹੇ ਹਨ ਉੱਥੇ ਹੀ ਇਸ ਧੁੰਦ ਦੇ ਕਾਰਨ ਵਾਹਨ ਚਾਲਕ ਨੂੰ ਆਪਣੇ ਕੰਮ-ਕਾਜ ਅਤੇ ਵਿਦਿਆਰਥੀਆਂ ਲਈ ਆਉਣਾ ਜਾਣਾ ਮੁਸ਼ਕਿਲ ਹੋ ਗਿਆ ਹੈ। ਬੀਤੇ ਦੋ ਦਿਨਾਂ ਤੋਂ ਭਾਰੀ ਠੰਡ ਦੇ ਚਲਦਿਆਂ ਹੋਇਆਂ ਲੋਕਾਂ ਲਈ ਜਿੱਥੇ ਘਰ ਤੋਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ ਉਥੇ ਹੀ ਮੌਸਮ ਵਿਭਾਗ ਵੱਲੋਂ ਦੋ ਦਿਨ ਬਰਸਾਤ ਹੋਣ ਦੀ ਜਾਣਕਾਰੀ ਵੀ ਸਾਂਝੀ ਕੀਤੀ ਗਈ ਸੀ।
ਆਉਣ ਵਾਲੇ ਦਿਨਾਂ ਦੀ ਜਾਣਕਾਰੀ ਵੀ ਮੌਸਮ ਵਿਭਾਗ ਵੱਲੋਂ ਸਮੇਂ-ਸਮੇਂ ਤੇ ਦੇ ਦਿੱਤੀ ਜਾਂਦੀ ਹੈ ਜਿਸਦੇ ਅਨੁਸਾਰ ਲੋਕ ਆਪਣੇ ਕੰਮ ਕਾਜ ਕਰ ਸਕਣ। ਹੁਣ ਪੰਜਾਬ ਵਿੱਚ ਮੌਨਸੂਨ ਲੈ ਕੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ ਜਿੱਥੇ ਸੰਘਣੀ ਧੁੰਦ ਅਤੇ ਬਾਰਸ਼ ਬਾਰੇ ਅਲਰਟ ਜਾਰੀ ਹੋਇਆ। ਪ੍ਰਾਪਤ ਜਾਣਕਾਰੀ ਅਨੁਸਾਰ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਜਾਰੀ ਕੀਤੀ ਗਈ ਹੈ ਜਿੱਥੇ ਆਉਣ ਵਾਲੇ ਦੋ ਦਿਨਾਂ ਦੇ ਦੌਰਾਨ ਪੰਜਾਬ ਵਿੱਚ ਮੌਸਮ ਬਦਲ ਜਾਵੇਗਾ। ਅੱਜ ਇਥੇ ਕਾਫੀ ਠੰਢ ਤੋਂ ਬਾਅਦ ਲੋਕਾਂ ਨੂੰ ਸੂਰਜ ਦੇ ਦਰਸ਼ਨ ਹੋਏ ਹਨ ਉਥੇ ਹੀ 13 ਜਨਵਰੀ ਨੂੰ ਕਈ ਹਿੱਸਿਆਂ ਵਿੱਚ ਮੀਂਹ ਪੈਣ ਸਬੰਧੀ ਭਵਿੱਖਬਾਣੀ ਮੌਸਮ ਵਿਭਾਗ ਵੱਲੋਂ ਕਰ ਦਿੱਤੀ ਗਈ ਹੈ।
ਇਸ ਤਰ੍ਹਾਂ ਹੀ 14 ਅਤੇ 15 ਜਨਵਰੀ ਨੂੰ ਵੀ ਪੰਜਾਬ ਵਿੱਚ ਮੀਂਹ ਤੋਂ ਬਾਅਦ ਧੁੰਦ ਪੈਣ ਦੀ ਸੰਭਾਵਨਾ ਦਰਸਾਈ ਗਈ ਹੈ। ਦੱਸਿਆ ਗਿਆ ਹੈ ਕਿ ਅਜੇ ਇਸ ਧੁੰਦ ਅਤੇ ਠੰਡ ਤੋਂ ਪੰਜਾਬ ਵਾਸੀਆਂ ਨੂੰ ਕੁਝ ਦਿਨਾਂ ਲਈ ਰਾਹਤ ਨਹੀਂ ਮਿਲ ਸਕਦੀ। ਬੁੱਧਵਾਰ ਨੂੰ ਵੀ ਠੰਡੀਆਂ ਹਵਾਵਾਂ ਚੱਲਦੀਆਂ ਰਹੀਆਂ ਹਨ ਉਥੇ ਹੀ ਪੰਜਾਬ ਦੇ ਕਈ ਜਿਲ੍ਹਿਆਂ ਵਿੱਚ ਹਲਕੀ ਬਰਸਾਤ ਵੀ ਹੋਈ ਹੈ।
ਪਹਾੜੀ ਖੇਤਰਾਂ ਵਿਚ ਹੋਣ ਵਾਲੀ ਬਰਫਬਾਰੀ ਦਾ ਅਸਰ ਮੈਦਾਨੀ ਖੇਤਰਾਂ ਵਿਚ ਦੇਖਿਆ ਜਾ ਰਿਹਾ ਹੈ। ਉਥੇ ਹੀ ਬਠਿੰਡਾ ਸਭ ਤੋਂ ਠੰਡਾ ਸ਼ਹਿਰ ਬੁੱਧਵਾਰ ਨੂੰ ਰਿਹਾ ਹੈ। ਠੰਡੀਆਂ ਹਵਾਵਾਂ ਦੇ ਕਾਰਣ ਠੰਡ ਵਿੱਚ ਵਾਧਾ ਹੋਇਆ ਹੈ।
ਤਾਜਾ ਜਾਣਕਾਰੀ