=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਮੌਸਮ ਵਿਭਾਗ ਵਲੋਂ ਅਗਲੇ 5 ਦਿਨਾਂ ਲਈ ਯੈਲੋ ਅਲਰਟ ਕੀਤਾ ਜਾਰੀ, ਖਿੱਚ ਲਵੋ ਤਿਆਰੀ

ਆਈ ਤਾਜਾ ਵੱਡੀ ਖਬਰ 

ਮੌਸਮ ਨੇ ਬਦਲਿਆ ਆਪਣਾ ਮਿਜ਼ਾਜ। ਹੁਣ ਮੌਸਮ ਨੂੰ ਦੇਖਦੇ ਹੋਏ ਪੰਜਾਬ ‘ਚ ਮੌਸਮ ਵਿਭਾਗ ਵਲੋਂ ਅਗਲੇ 5 ਦਿਨਾਂ ਲਈ ਯੈਲੋ ਅਲਰਟ ਕੀਤਾ ਗਿਆ ਜਾਰੀ। ਬੀਤੀ ਰਾਤ ਪੰਜਾਬ ਵਿੱਚ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ-ਨਾਲ ਮੀਂਹ ਪਿਆ। ਰਾਤ ਦੇ ਸਮੇਂ ਪਏ ਮੀਂਹ ਤੇ ਠੰਡੀਆਂ ਹਵਾਵਾਂ ਦੇ ਕਾਰਨ ਸੂਬੇ ਦਾ ਔਸਤ ਘੱਟੋ-ਘੱਟ ਤਾਪਮਾਨ ਪਿਛਲੇ ਦਿਨ ਦੇ ਮੁਕਾਬਲੇ 2.9 ਡਿਗਰੀ ਹੇਠਾਂ ਆ ਗਿਆ ਹੈ। ਇਸੇ ਦੇ ਚਲਦਿਆ ਹੁਣ ਇਹ ਤਾਪਮਾਨ ਆਮ ਨਾਲੋਂ 2.2 ਡਿਗਰੀ ਘੱਟ ਰਹਿਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ। ਜਾਣਕਾਰੀ ਦੇ ਅਨੁਸਾਰ ਸੋਮਵਾਰ ਤੋਂ ਪੂਰੇ ਪੰਜਾਬ ਵਿੱਚ ਫਿਰ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ।

ਉਥੇ ਹੀ ਹੁਣ ਮੌਸਮ ਵਿਭਾਗ ਵੱਲੋਂ ਵੀ ਪੰਜਾਬ ਵਿੱਚ ਅਗਲੇ 5 ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੇ ਮੁਤਾਬਿਕ ਬੀਤੀ ਰਾਤ ਗੁਰਦਾਸਪੁਰ ਵਿੱਚ ਸਭ ਤੋਂ ਵੱਧ 17.2 MM ਮੀਂਹ ਦਰਜ ਕੀਤਾ ਗਿਆ। ਉਥੇ ਹੀ ਫਿਰੋਜ਼ਪੁਰ ਵਿੱਚ 17 MM ਅਤੇ ਲੁਧਿਆਣਾ ਵਿੱਚ 12.3 MM ਬਾਰਿਸ਼ ਦਰਜ ਕੀਤੀ ਗਈ ਇਸ ਤੋਂ ਇਲਾਵਾ ਬਰਨਾਲਾ ਵਿੱਚ 13 MM ਬਾਰਿਸ਼ ਦਰਜ ਕੀਤੀ ਗਈ। ਜਿਸ ਕਾਰਨ ਸਵੇਰੇ ਘੱਟੋ-ਘੱਟ ਤਾਪਮਾਨ ਵਿੱਚ ਰਿਕਾਰਡ ਗਿਰਾਵਟ ਦਰਜ ਕੀਤੀ ਗਈ।

ਦੱਸ ਦਈਏ ਕਿ ਅੱਜ ਪੰਜਾਬ ਦਾ ਸਭ ਤੋਂ ਠੰਡਾ ਸ਼ਹਿਰ ਲੁਧਿਆਣਾ ਰਿਹਾ, ਲੁਧਿਆਣਾ ‘ਚ ਘੱਟੋ-ਘੱਟ ਤਾਪਮਾਨ 22.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਪਰ ਮੋਹਾਲੀ 26.1 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਤੇ ਇਹ ਸਭ ਤੋਂ ਗਰਮ ਸ਼ਹਿਰ ਰਿਹਾ।

ਜਾਣਕਾਰੀ ਦੇ ਅਨੁਸਾਰ ਸੋਮਵਾਰ ਨੂੰ ਪੂਰੇ ਮਾਝੇ ਅਤੇ ਦੁਆਬੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸੇ ਕਰਕੇ ਮੌਸਮ ਵਿਭਾਗ ਵੱਲੋ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਪੰਜਾਬ ਭਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਜਦਕਿ ਦੂਜੇ ਪਾਸੇ ਮਾਲਵੇ ਦੇ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਨੂੰ ਛੱਡ ਕੇ ਹਰ ਜ਼ਿਲ੍ਹੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ । ਇਸ ਦੌਰਾਨ ਸ਼ਹਿਰਾਂ ਦਾ ਵੱਧ ਤੋਂ ਵੱਧ ਤਾਪਮਾਨ ਵੀ 3 ਤੋਂ 5 ਡਿਗਰੀ ਤੱਕ ਡਿੱਗ ਜਾਵੇਗਾ। ਜਿਸ ਕਾਰਨ ਤਾਪਮਾਨ ਮੁੜ 40 ਡਿਗਰੀ ਤੋਂ ਹੇਠਾਂ ਪਹੁੰਚ ਜਾਵੇਗਾ।




error: Content is protected !!