BREAKING NEWS
Search

ਪੰਜਾਬ ਚ ਮੌਸਮ ਵਿਭਾਗ ਵਲੋਂ ਆਈ ਵੱਡੀ ਖਬਰ, ਆਉਣ ਵਾਲੇ ਦਿਨਾਂ ਬਾਰੇ ਦਿੱਤੀ ਇਹ ਜਾਣਕਾਰੀ

ਆਈ ਤਾਜ਼ਾ ਵੱਡੀ ਖਬਰ 

ਇਸ ਸਮੁੱਚੇ ਪੰਜਾਬ ਵਿੱਚ ਭਾਰੀ ਗਰਮੀ ਨੇ ਕਹਿਰ ਮਚਾਇਆ ਹੋਇਆ ਹੈ ਉੱਥੇ ਹੀ ਇਸ ਗਰਮੀ ਦਾ ਅਸਰ ਪੂਰੇ ਦੇਸ਼ ਵਿੱਚ ਵੇਖਿਆ ਜਾ ਰਿਹਾ ਹੈ। ਇਸ ਪੈਣ ਵਾਲੀ ਗਰਮੀ ਨੇ ਜਿਥੇ ਪਿਛਲੇ ਕਈ ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ ਉਥੇ ਹੀ ਇਸ ਗਰਮੀ ਦੇ ਮੌਸਮ ਵਿੱਚ ਲੋਕਾਂ ਦੇ ਕੰਮ ਕਾਜ ਵੀ ਬਹੁਤ ਜ਼ਿਆਦਾ ਪ੍ਰਭਾਵਤ ਹੋ ਰਹੇ ਹਨ। ਉਥੇ ਹੀ ਇਸ ਗਰਮੀ ਦੇ ਮੌਸਮ ਵਿੱਚ ਬਿਜਲੀ ਦੇ ਲੱਗਣ ਵਾਲੇ ਕੱਟ ਵੀ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਮ੍ਹਣਾ ਕਰਨ ਲਈ ਮਜਬੂਰ ਕਰ ਰਹੇ ਹਨ। ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਸਮੇਂ ਸਮੇਂ ਤੇ ਜਾਰੀ ਕਰ ਦਿੱਤੀ ਜਾਂਦੀ ਹੈ ਤਾਂ ਜੋ ਮੌਸਮ ਦੇ ਸਮੇਂ ਦੇ ਅਨੁਸਾਰ ਆਪਣੇ ਕੰਮ ਕੀਤੇ ਜਾਣ।

ਹੁਣ ਪੰਜਾਬ ਦੇ ਮੌਸਮ ਬਾਰੇ ਮੌਸਮ ਵਿਭਾਗ ਵੱਲੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਕਿ ਆਉਣ ਵਾਲੇ ਦਿਨਾਂ ਬਾਰੇ ਜਾਣਕਾਰੀ ਦਿੱਤੀ ਗਈ ਹੈ। ਲੋਕਾਂ ਨੂੰ ਜਿੱਥੇ ਭਾਰੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਹੀ ਹੁਣ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਨਜ਼ਰ ਨਹੀਂ ਆ ਰਹੀ ਹੈ। 10 ਜੂਨ ਤੋਂ ਬਾਅਦ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ। ਪਟਿਆਲਾ ਅਤੇ ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ ਬੁਧਵਾਰ ਨੂੰ 46 ਡਿਗਰੀ ਸੈਲਸੀਅਸ ਤੋਂ ਬਾਅਦ ਦਰਜ ਕੀਤਾ ਗਿਆ ਹੈ।

ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਦੁਪਹਿਰ ਦੇ ਸਮੇਂ ਜਰੂਰੀ ਕੰਮ ਹੋਣ ਤੇ ਹੀ ਘਰ ਤੋਂ ਬਾਹਰ ਜਾਣ ਵਾਸਤੇ ਆਖਿਆ ਗਿਆ ਹੈ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਪਾਣੀ ਪੀਣ ਵਾਸਤੇ ਵੀ ਆਖਿਆ ਗਿਆ ਹੈ।

ਪੰਜਾਬ ਦੇ ਕਈ ਜ਼ਿਲਿਆਂ ਵਿਚ ਜਿਥੇ ਲੋਕਾਂ ਨੂੰ ਭਾਰੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਹੀ ਆਉਣ ਵਾਲੇ ਦਿਨਾਂ ਦੇ ਵਿਚਕਾਰ ਲੂ ਦਾ ਵਗਣਾ ਵੀ ਜਾਰੀ ਰਹੇਗਾ ਅਤੇ ਤੇਜ ਗਰਮ ਹਵਾਵਾਂ ਦਾ ਸਾਹਮਣਾ ਵੀ ਕਈ ਜ਼ਿਲਿਆਂ ਦੇ ਲੋਕਾਂ ਨੂੰ ਕਰਨਾ ਪੈ ਸਕਦਾ ਹੈ। ਉਥੇ ਹੀ ਰੋਪੜ ਦੇ ਲੋਕਾਂ ਨੂੰ ਕੁਝ ਰਾਹਤ ਮਿਲ ਸਕਦੀ ਹੈ। ਇਸ ਗਰਮੀ ਦੇ ਕਾਰਨ ਇਨਸਾਨ ਤੋਂ ਬਿਨਾਂ ਪਸ਼ੂ, ਪੰਛੀ ਅਤੇ ਜਾਨਵਰ ਵੀ ਪ੍ਰਭਾਵਿਤ ਹੋ ਰਹੇ ਹਨ।



error: Content is protected !!