ਆਈ ਤਾਜ਼ਾ ਵੱਡੀ ਖਬਰ
ਪਿਛਲੇ ਕਈ ਸਾਲਾਂ ਦਾ ਰਿਕਾਰਡ ਇਸ ਸਾਲ ਪੈਣ ਵਾਲੀ ਗਰਮੀ ਨੇ ਤੋੜ ਦਿੱਤਾ ਹੈ ਜਿਥੇ ਲੋਕਾਂ ਨੂੰ ਇਸ ਗਰਮੀ ਦੇ ਮੌਸਮ ਵਿੱਚ ਬਹੁਤ ਸਾਰੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ। ਜੁਲਾਈ ਮਹੀਨੇ ਦੇ ਵਿਚ ਜਿਥੇ ਉਮੀਦ ਨਾਲੋਂ ਵਧੇਰੇ ਬਰਸਾਤ ਦਰਜ ਕੀਤੀ ਗਈ। ਉਥੇ ਹੀ ਅਗਸਤ ਮਹੀਨੇ ਵਿਚ ਨਾਮਾਤਰ ਬਰਸਾਤ ਹੋਈ ਹੈ।ਪੰਜਾਬ ਦੇ ਬਹੁਤ ਸਾਰੇ ਜ਼ਿਲਿਆਂ ਵਿਚ ਜਿੱਥੇ ਕੁਝ ਜਗਹਾ ਤੇ ਬਰਸਾਤ ਹੋਈ ਹੈ ਉਥੇ ਹੀ ਕੁਝ ਜ਼ਿਲਿਆਂ ਅੰਦਰ ਨਾਮਾਤਰ ਬਰਸਾਤ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ।
ਸਤੰਬਰ ਮਹੀਨੇ ਦੇ ਵੀ ਇਸ ਇੱਕ ਹਫਤੇ ਦੇ ਅੰਦਰ ਪੰਜਾਬ ਦੇ ਕੁਝ ਖੇਤਰਾਂ ਦੇ ਵਿੱਚ ਹੀ ਮਾਮੂਲੀ ਬਰਸਾਤ ਹੋਈ ਹੈ ਜਿਸ ਨਾਲ ਲੋਕਾਂ ਨੂੰ ਇਸ ਗਰਮੀ ਤੋਂ ਰਾਹਤ ਮਿਲੀ ਹੈ ਅਤੇ ਜਿਨ੍ਹਾਂ ਖੇਤਰਾਂ ਵਿਚ ਬਰਸਾਤ ਨਹੀਂ ਹੋਈ ਉਨ੍ਹਾਂ ਨੂੰ ਅਜੇ ਵੀ ਗਰਮੀ ਦੇ ਦੌਰ ਵਿਚੋਂ ਗੁਜ਼ਰਨਾ ਪੈ ਰਿਹਾ ਹੈ। ਹੁਣ ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਹੋਣ ਵਾਲੇ ਤਿੰਨ ਦਿਨਾਂ ਦੇ ਵਿੱਚ ਮੀਂਹ ਨੂੰ ਲੈ ਕੇ ਜਾਣਕਾਰੀ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੌਸਮ ਵਿਭਾਗ ਵੱਲੋਂ ਜਿੱਥੇ ਆਉਣ ਵਾਲੇ ਤਿੰਨ ਦਿਨਾਂ ਦੇ ਮੌਸਮ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਜਲੰਧਰ ਜ਼ਿਲ੍ਹੇ ਦੇ ਵਿੱਚ ਸ਼ਹਿਰ ਵਾਸੀਆਂ ਨੂੰ ਗਰਮੀ ਤੋਂ ਰਾਹਤ ਮਿਲੇਗੀ ਅਤੇ ਤਾਪਮਾਨ ਵਿੱਚ ਵੀ ਬਦਲਾਅ ਦਰਜ ਕੀਤਾ ਜਾਵੇਗਾ।
ਉਥੇ ਹੀ ਬੁੱਧਵਾਰ ਤੋਂ ਲੈ ਕੇ 2 ਦਿਨਾਂ ਦੌਰਾਨ ਕੁਝ ਜਗਹਾ ਤੇ ਬਰਸਾਤ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਅਤੇ ਆਉਣ ਵਾਲੇ ਦੋ ਦਿਨਾਂ ਦੌਰਾਨ ਵੀ ਅਸਮਾਨ ਵਿੱਚ ਬੱਦਲ ਛਾਏ ਰਹਿਣਗੇ ਅਤੇ ਕੁਝ ਜਗਹਾ ਤੇ ਬਰਸਾਤ ਹੋਣ ਨਾਲ ਮੌਸਮ ਸੁਹਾਵਣਾ ਹੋ ਜਾਵੇਗਾ। ਉਥੇ ਹੀ ਆਉਣ ਵਾਲੇ ਤਿੰਨ ਦਿਨਾਂ ਦੇ ਵਿੱਚ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ ਬਰਸਾਤ ਹੋਵੇਗੀ ਅਤੇ ਬੱਦਲਵਾਈ ਅਤੇ ਗਰਜ ਨਾਲ ਮੀਂਹ ਪਵੇਗਾ।
ਮੌਸਮ ਵਿਗਿਆਨੀ ਡਾਕਟਰ ਦਲਜੀਤ ਸਿੰਘ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਮੌਸਮ ਵਿਚ ਜਿਥੇ ਬਦਲਾਅ ਨਜ਼ਰ ਆ ਰਿਹਾ ਹੈ ਉਥੇ ਹੀ ਆਉਣ ਵਾਲੇ ਦਿਨਾਂ ਵਿੱਚ ਵੀ ਮੌਸਮ ਅਜਿਹਾ ਹੀ ਬਦਲਿਆ ਦਿਖਾਈ ਦੇਵੇਗਾ। ਪੰਜਾਬ ਵਿੱਚ ਇਸ ਸਮੇਂ ਜਿਥੇ ਝੋਨੇ ਬਰਸਾਤ ਉਪਰ ਨਿਰਭਰ ਹਨ। ਉਥੇ ਹੀ ਜਲੰਧਰ ਵਿੱਚ ਕਾਫੀ ਬਰਸਾਤ ਹੋਈ ਹੈ, ਪਰ ਮੀਂਹ ਘੱਟ ਦਰਜ ਕੀਤਾ ਗਿਆ ਹੈ।
ਤਾਜਾ ਜਾਣਕਾਰੀ