ਆਈ ਤਾਜਾ ਵੱਡੀ ਖਬਰ

ਸੂਬੇ ਅੰਦਰ ਜਿਥੇ ਕਰੋਨਾ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਕਰੋਨਾ ਨੂੰ ਰੋਕਿਆ ਜਾ ਸਕੇ। ਉੱਥੇ ਹੀ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਉਲੰਘਣਾ ਕਰਨ ਤੇ ਪੁਲਸ ਪ੍ਰਸ਼ਾਸਨ ਨੂੰ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਵੀ ਦਿੱਤੇ ਗਏ ਹਨ। ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਜਿੱਥੇ ਸੂਬਾ ਸਰਕਾਰ ਵੱਲੋਂ ਰਾਤ ਦਾ ਕਰਫ਼ਿਊ ਲਾਗੂ ਕੀਤਾ ਗਿਆ ਹੈ ,ਉਥੇ ਹੀ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਕਰਫਿਊ ਲਾਗੂ ਕੀਤਾ ਗਿਆ ਹੈ। ਜਿਸ ਸਦਕਾ ਇਨ੍ਹਾਂ ਦਿਨਾਂ ਵਿੱਚ ਹੋਣ ਵਾਲੇ ਇਕੱਠ ਨੂੰ ਰੋਕਿਆ ਜਾ ਸਕੇ। ਉਥੇ ਹੀ ਸੂਬਾ ਸਰਕਾਰ ਵੱਲੋਂ ਵੱਖ-ਵੱਖ ਜ਼ਿਲਿਆਂ ਵਿਚ ਜ਼ਿਲ੍ਹਾ ਮੈਜਿਸਟ੍ਰੇਟਾਂ ਨੂੰ ਆਪਣੇ ਹਿਸਾਬ ਨਾਲ ਸਖ਼ਤੀ ਵਧਾਉਣ ਦੇ ਆਦੇਸ਼ ਵੀ ਦਿੱਤੇ ਗਏ ਹਨ।

ਪੰਜਾਬ ਵਿੱਚ ਲੱਗੇ ਕਰਫ਼ਿਊ ਨੂੰ ਲੈ ਕੇ ਇਥੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਬਹੁਤ ਸਾਰੇ ਜ਼ਿਲ੍ਹਾ ਮੈਜਿਸਟ੍ਰੇਟਾਂ ਵੱਲੋਂ ਕਈ ਤਰ੍ਹਾਂ ਦੀਆਂ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ ਉਥੇ ਹੀ ਹੁਣ ਐਸਐਸਪੀ ਰੂਪਨਗਰ ਡਾਕਟਰ ਅਖਿਲ ਚੌਧਰੀ ਵੱਲੋਂ ਵੀ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਜ਼ਿਲ੍ਹੇ ਵਿੱਚ 7 ਖੁੱਲ੍ਹੀਆਂ ਜੇਲ੍ਹ ਖੋਲ੍ਹੀਆਂ ਗਈਆਂ ਹਨ । ਤਾਂ ਜੋ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤੀ ਕੀਤੀ ਜਾ ਸਕੇ। ਐਸਐਸਪੀ ਵੱਲੋਂ ਜ਼ਿਲ੍ਹਾ ਰੂਪਨਗਰ ਦੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕਰੋਨਾ ਸਬੰਧੀ ਜਾਰੀ ਕੀਤੇ ਗਏ ਨਿਯਮਾਂ ਦੀਆਂ ਪੂਰੀ ਇਮਾਨਦਾਰੀ ਨਾਲ ਪਾਲਣਾ ਕਰਨ।

ਅਗਰ ਕੋਈ ਵੀ ਵਿਅਕਤੀ ਕਰੋਨਾ ਵਾਇਰਸ ਨੂੰ ਫੈਲਾਉਣ ਲਈ ਇਨ੍ਹਾਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਕਿਉਂਕਿ ਇਹ ਸਖ਼ਤ ਪਾਬੰਦੀਆਂ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਦੇਖਦੇ ਹੋਏ ਲਾਗੂ ਕੀਤੀਆਂ ਗਈਆਂ ਹਨ। ਸ਼ੁਰੂ ਕੀਤੀਆਂ ਗਈਆਂ ਇਹਨਾਂ ਜੇਲ੍ਹਾਂ ਵਿੱਚ 48 ਘੰਟਿਆਂ ਲਈ 250 ਵਿਅਕਤੀਆਂ ਨੂੰ ਰੱਖਿਆ ਗਿਆ ਹੈ।

ਜਿਨ੍ਹਾਂ ਵੱਲੋਂ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਉਲੰਘਣਾ ਕੀਤੀ ਗਈ, ਜਿਵੇਂ ਕਿ ਮਾਸਕ ਨਾ ਲਗਾਉਣ, ਸਮਾਜਕ ਦੂਰੀ ਨਾ ਰੱਖਣਾ ਅਤੇ ਕਰਫਿਊ ਦੇ ਆਦੇਸ਼ਾਂ ਦੀ ਉਲੰਘਣਾ ਕਰਨਾ ਸ਼ਾਮਲ ਹੈ। ਜਿੱਥੇ ਇਨ੍ਹਾਂ ਵਿਅਕਤੀਆਂ ਨੂੰ ਭਾਰੀ ਜੁਰਮਾਨਾ ਕੀਤਾ ਗਿਆ ਹੈ ਉਥੇ ਹੀ ਇਨ੍ਹਾਂ ਸਭ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਬਾਰੇ ਸਹੀ ਜਾਣਕਾਰੀ ਦਿੱਤੀ ਜਾਂਦੀ ਹੈ। ਕਈ ਲੋਕਾਂ ਖਿਲਾਫ਼ ਮੁਕੱਦਮੇ ਵੀ ਦਰਜ ਕੀਤੇ ਗਏ ਹਨ।


ਤਾਜਾ ਜਾਣਕਾਰੀ


