BREAKING NEWS
Search

ਪੰਜਾਬ ਚ ਵਧੀ ਇੰਟਰਨੈਟ ਸੇਵਾ ਤੇ ਹੋਰ ਪਾਬੰਦੀ, ਕੱਲ ਦੁਪਹਿਰ ਏਨੇ ਵਜੇ ਤੱਕ ਕੀਤੀ ਬੰਦ

ਆਈ ਤਾਜਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਪੰਜਾਬ ਵਿੱਚ ਹਲਾਤਾਂ ਨੂੰ ਬੇਹਤਰ ਬਣਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਵੀ ਕੀਤੀਆਂ ਜਾਂਦੀਆਂ ਹਨ। ਪਰ ਕੁਝ ਕਾਰਨਾ ਦੇ ਚਲਦਿਆਂ ਹੋਇਆਂ ਜਿੱਥੇ ਕਈ ਇਸ ਤਰ੍ਹਾਂ ਦੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਜਿਸ ਨੂੰ ਲੈ ਕੇ ਸਰਕਾਰ ਅਤੇ ਪ੍ਰਸ਼ਾਸ਼ਨ ਵੱਲੋਂ ਸਖਤੀ ਵਰਤੀ ਜਾਂਦੀ ਹੈ ਅਤੇ ਬਹੁਤ ਸਾਰੀਆਂ ਪਾਬੰਦੀਆਂ ਲਗਾ ਦਿੱਤੀਆਂ ਜਾਂਦੀਆਂ ਹਨ। ਜਿਸ ਨਾਲ ਬਹੁਤ ਸਾਰੇ ਲੋਕ ਪ੍ਰਭਾਵਤ ਹੁੰਦੇ ਹਨ।ਹੁਣ ਪੰਜਾਬ ਚ ਵਧੀ ਇੰਟਰਨੈਟ ਸੇਵਾ ਤੇ ਹੋਰ ਪਾਬੰਦੀ, ਕੱਲ ਦੁਪਹਿਰ ਏਨੇ ਵਜੇ ਤੱਕ ਕੀਤੀ ਬੰਦ , ਜਿਸ ਬਾਰੇ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਪੰਜਾਬ ਅੰਦਰ ਇੰਟਰਨੈਟ ਸੇਵਾਵਾਂ ਨੂੰ ਬੰਦ ਕੀਤਾ ਗਿਆ ਹੈ ਅਤੇ ਸੋਮਵਾਰ 12 ਵਜੇ ਤੱਕ ਲਈ ਇਹ ਸੇਵਾਵਾਂ ਬੰਦ ਕੀਤੀਆਂ ਗਈਆਂ ਸਨ ਉੱਥੇ ਹੀ ਇਸ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਪੰਜਾਬ ਵਿੱਚ ਇੰਟਰਨੈੱਟ ਉਪਰ ਲਗਾਈ ਗਈ ਪਾਬੰਦੀ ਹੁਣ ਕੱਲ੍ਹ ਦੁਪਹਿਰ 12 ਵਜੇ ਤੱਕ ਲਈ ਜਾਰੀ ਰਹੇਗੀ। ਇੰਟਰਨੈੱਟ ਸੇਵਾਵਾਂ ਹੁਣ ਪੰਜਾਬ ਸਰਕਾਰ ਨੇ ਸੂਬੇ ਵਿੱਚ ਮੰਗਲਵਾਰ ਦੁਪਹਿਰ 12 ਵਜੇ ਤੱਕ ਮੁਅੱਤਲ ਕਰ ਦਿੱਤੀਆਂ ਹਨ।

ਇਸ ਲਈ ਪੰਜਾਬ ਵਿਚ ਇੰਟਰਨੈਟ ਸੇਵਾਵਾਂ ‘ਤੇ ਪਾਬੰਦੀ ਅਗਲੇ 24 ਘੰਟਿਆਂ ਲਈ ਵਧਾ ਦਿੱਤੀ ਗਈ ਹੈ। ਇੰਟਰਨੈੱਟ ਸੇਵਾਵਾਂ ਦੇ ਨਾਲ-ਨਾਲ ਹੀ ਐੱਸਐੱਮਐੱਸ ਸੇਵਾਵਾਂ ਵੀ ਹੁਣ ਬੰਦ ਰਹਿਣਗੀਆਂ। ਦੱਸ ਦਈਏ ਕਿ ਬੀਤੇ ਦਿਨੀਂ ਜਿੱਥੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਦੀ ਖਬਰ ਸਾਹਮਣੇ ਆਈ ਸੀ। ਉਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਅਮਨ ਅਤੇ ਸ਼ਾਂਤੀ ਨੂੰ ਸਥਾਪਤ ਕਰਨ ਵਾਸਤੇ ਹੀ ਇੰਟਰਨੈੱਟ ਸੇਵਾਵਾਂ ਨੂੰ ਬੰਦ ਕਰ ਦਿੱਤਾ ਗਿਆ ਸੀ।

ਇਸ ਤੋਂ ਇਲਾਵਾ ਪੰਜਾਬ ਵਿਚ ਹਸਪਤਾਲ ਸੇਵਾਵਾਂ ਅਤੇ ਹੋਰ ਜ਼ਰੂਰੀ ਸੇਵਾਵਾਂ ਅਤੇ ਬੈਂਕਿੰਗ ਸਹੂਲਤਾਂ ਉਪਰ ਕੋਈ ਅਸਰ ਨਹੀਂ ਹੋਵੇਗਾ। ਦੱਸ ਦੇਈਏ ਕਿ ਪੰਜਾਬ ਵਿਚ ਬ੍ਰਾਡਬੈਂਡ ਸੇਵਾਵਾਂ ਮੁਅੱਤਲ ਨਹੀਂ ਕੀਤੀਆਂ ਗਈਆਂ ਹਨ । ਇੰਟਰਨੈੱਟ ਸੇਵਾਵਾਂ ਵੀ ਪ੍ਰਭਾਵਤ ਹੋਣ ਨਾਲ ਜਿੱਥੇ ਲੋਕਾਂ ਦੇ ਜਨਜੀਵਨ ਉਪਰ ਵੀ ਅਸਰ ਹੋਇਆ ਹੈ ਅਤੇ ਕਈ ਲੋਕਾਂ ਦੇ ਕੰਮ ਕਾਜ ਠੱਪ ਹੋ ਗਏ ਹਨ ਉਥੇ ਹੀ ਬਹੁਤ ਸਾਰੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ।



error: Content is protected !!