BREAKING NEWS
Search

ਪੰਜਾਬ ਚ ਵਾਪਰਿਆ ਕਹਿਰ ਅਸਮਾਨੋਂ ਆਈ ਮੌਤ ਨੇ ਲਈਆਂ ਕੀਮਤੀ ਜਾਨਾ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪਿਛਲੇ ਕੁਝ ਮਹੀਨਿਆਂ ਤੋਂ ਸੂਬੇ ਅੰਦਰ ਵੱਖ-ਵੱਖ ਹਾਦਸੇ ਹੋਣ ਦੀਆਂ ਖ਼ਬਰਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਜਿੱਥੇ ਕੁਝ ਹਾਦਸੇ ਇਨਸਾਨ ਦੀ ਗਲਤੀ ਨਾਲ ਵਾਪਰ ਜਾਂਦੇ ਹਨ, ਤੇ ਕੁਝ ਕੁਦਰਤੀ ਕਰੋਪੀ ਨਾਲ। ਉਥੇ ਹੀ ਕੁਝ ਅਜਿਹੇ ਹਾਦਸੇ ਵੀ ਹੁੰਦੇ ਹਨ ਜੋ ਘਰਾਂ ਦੀਆਂ ਆਰਥਿਕ ਹਾਲਤਾਂ ਕਾਰਨ ਵਾਪਰਦੇ ਹਨ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਵੱਖ-ਵੱਖ ਹਾਦਸਿਆਂ ਵਿੱਚ ਲੋਕਾਂ ਦੀ ਜਾਨ ਚਲੀ ਗਈ ਹੈ। ਇਸ ਦੁਨੀਆਂ ਤੋਂ ਜਾਣ ਵਾਲੇ ਲੋਕਾਂ ਦੀ ਕਮੀ ਉਨ੍ਹਾਂ ਦੇ ਪਰਿਵਾਰ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹਰ ਰੋਜ਼ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਵਾਪਰਨ ਵਾਲੇ ਅਜਿਹੇ ਹਾਦਸਿਆਂ ਦਾ ਦੇਸ਼ ਦੇ ਹਲਾਤਾਂ ਤੇ ਵੀ ਗਹਿਰਾ ਅਸਰ ਪੈਂਦਾ ਹੈ।

ਪੰਜਾਬ ਵਿੱਚ ਇੱਥੇ ਵਾਪਰਿਆ ਕਹਿਰ ,ਜਿਥੇ ਅਸਮਾਨੋਂ ਆਈ ਮੌਤ ਨੇ ਲਈਆਂ ਕੀਮਤੀ ਜਾਨਾਂ। ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮੋਗੇ ਦੀ ਰਾਮਗੰਜ ਮੰਡੀ ਤੋਂ ਸਾਹਮਣੇ ਆਈ ਹੈ। ਜਿੱਥੇ ਅੱਜ ਦੁਪਹਿਰ ਉਸ ਸਮੇਂ ਹਾਹਾਕਾਰ ਮਚ ਗਈ ਜਦੋਂ ਇਸ ਜਗਾ ਤੇ ਇਕ ਪੁਰਾਣੇ ਘਰ ਦੇ ਮਲਬੇ ਦੇ ਅਚਾਨਕ ਡਿੱਗ ਜਾਣ ਕਾਰਨ ਘਰ ਵਿੱਚ ਰਹਿ ਰਹੀਆਂ ਮਾਵਾਂ ਧੀਆਂ ਇਸ ਮਲਬੇ ਹੇਠ ਦੱਬੀਆਂ ਗਈਆਂ।

ਮਲਬੇ ਹੇਠ ਦੱਬੀਆਂ ਹੋਈਆਂ ਮਾਵਾਂ ਧੀਆਂ ਨੂੰ ਜਦੋ ਸਥਾਨਕ ਲੋਕਾਂ ਵੱਲੋਂ ਕਾਫੀ ਜੱਦੋਜਹਿਦ ਤੋਂ ਬਾਅਦ ਮਲਬੇ ਵਿੱਚੋਂ ਕੱਢਿਆ ਗਿਆ ਤਾਂ, ਮਾਵਾਂ-ਧੀਆਂ ਨੇ ਬੇਹੋਸ਼ੀ ਦੀ ਹਾਲਤ ਵਿੱਚ ਸਨ। ਜਿਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਲੋਕਾਂ ਵੱਲੋਂ ਜਲਦੀ ਹੀ ਉਨ੍ਹਾਂ ਨੂੰ ਮੋਗਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ। ਹਸਪਤਾਲ ਦੇ ਸਟਾਫ਼ ਵੱਲੋਂ ਮਾਵਾਂ ਧੀਆਂ ਨੂੰ ਬਚਾਉਣ ਦੀ ਬਹੁਤ ਕੋਸ਼ਿਸ਼ ਕੀਤੀ ਗਈ ਪਰ ਕੁਝ ਸਮੇਂ ਬਾਅਦ ਇਲਾਜ ਦੌਰਾਨ ਹੀ ਦੋਹਾਂ ਦੀ ਮੌਤ ਹੋ ਗਈ।

ਜਿਸ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਸਥਾਨਕ ਲੋਕਾਂ ਵੱਲੋਂ ਦੱਸਿਆ ਗਿਆ ਹੈ ਕਿ ਘਰ ਦੇ ਚੁਬਾਰੇ ਦੀਆਂ ਛੱਤਾ ਕਾਫੀ ਪੁਰਾਣੀਆਂ ਤੇ ਕਮਜ਼ੋਰ ਸਨ। ਘਰ ਕਾਫੀ ਪੁਰਾਣਾ ਸੀ ਤੇ ਕਾਫੀ ਖਸਤਾ ਹਾਲਤ ਵਿੱਚ ਸੀ ਜਿਸ ਕਾਰਨ ਘਰ ਦੇ ਚੁਬਾਰੇ ਸਮੇਤ ਕਮਰੇ ਦੀਆਂ ਛੱਤਾਂ ਡਿੱਗ ਗਈਆਂ। ਜਿਸ ਕਾਰਨ ਇਹ ਸਾਰਾ ਹਾਦਸਾ ਵਾਪਰ ਗਿਆ।



error: Content is protected !!