BREAKING NEWS
Search

ਪੰਜਾਬ ਚ ਵਾਪਰਿਆ ਕਹਿਰ ਏਦਾਂ ਨੌਜਵਾਨ ਨੂੰ ਮੌਤ ਨੇ ਘੇਰਿਆ, 8 ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੇ ਭਿਆਨਕ ਸੜਕ ਹਾਦਸੇ ਜਿੱਥੇ ਵਾਹਨ ਚਾਲਕਾਂ ਦੀ ਅਣਗਹਿਲੀ ਦੇ ਚੱਲਦਿਆਂ ਵਾਪਰਦੇ ਹਨ ਜਿੱਥੇ ਬਹੁਤ ਸਾਰੇ ਵਾਹਨ ਚਾਲਕਾਂ ਵੱਲੋਂ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਜਿਸ ਕਾਰਨ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ। ਉਥੇ ਹੀ ਕੁਝ ਹਾਦਸੇ ਅਚਾਨਕ ਹੀ ਵਾਪਰ ਜਾਂਦੇ ਹਨ ਜਿਨ੍ਹਾਂ ਤੋਂ ਵਾਹਨ ਚਾਲਕ ਵੀ ਅਣਜਾਣ ਹੁੰਦਾ ਹੈ। ਜਿੱਥੇ ਅਜਿਹੇ ਹਾਦਸੇ ਸੜਕਾਂ ਤੇ ਘੁੰਮ ਰਹੇ ਆਵਾਰਾ ਪਸ਼ੂਆਂ ਦੇ ਕਾਰਨ ਵਾਪਰ ਰਹੇ ਹਨ ਜਿਸ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ। ਹੁਣ ਪੰਜਾਬ ਵਿੱਚ ਇੱਥੇ ਭਿਆਨਕ ਹਾਦਸਾ ਵਾਪਰਿਆ ਹੈ ਜਿਥੇ ਨੌਜਵਾਨ ਦੀ ਮੌਤ ਹੋਈ ਹੈ ਜਿਸ ਦਾ ਅੱਠ ਮਹੀਨੇ ਪਹਿਲਾਂ ਵਿਆਹ ਹੋਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬਾਘਾਪੁਰਾਣਾ ਦੇ ਅਧੀਨ ਆਉਂਦੇ ਪਿੰਡ ਲੰਗੇਆਣਾ ਤੋਂ ਸਾਹਮਣੇ ਆਈ ਹੈ।

ਜਿੱਥੇ ਇਸ ਸੜਕ ਦੇ ਕੋਲ ਇੱਕ ਅਵਾਰਾ ਪਸ਼ੂ ਦੀ ਟੱਕਰ ਇਕ ਮੋਟਰਸਾਈਕਲ ਨਾਲ ਹੋਈ ਹੈ ਜਿਥੇ ਇਸ ਹਾਦਸੇ ਦੇ ਵਿਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ ਹੈ। ਦੱਸਿਆ ਗਿਆ ਹੈ ਕਿ 27 ਸਾਲਾ ਮ੍ਰਿਤਕ ਨੌਜਵਾਨ ਲਵਦੀਪ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਰਾਜੇਆਣਾ ਉਸ ਸਮੇਂ ਇਸ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਿਆ ਜਿਸ ਸਮੇਂ ਉਹ ਆਪਣੀ ਭੈਣ ਦੇ ਪਿੰਡ ਕੋਟ ਕਰੋੜ ਤੋਂ ਵਾਪਸ ਆਪਣੇ ਘਰ ਜਾ ਰਿਹਾ ਸੀ। ਉਸ ਸਮੇਂ ਰਸਤੇ ਵਿੱਚ ਅਚਾਨਕ ਹੀ ਇੱਕ ਅਵਾਰਾ ਪਸ਼ੂ ਉਸਦੀ ਮੋਟਰਸਾਈਕਲ ਨਾਲ ਆ ਕੇ ਟਕਰਾ ਗਿਆ।

ਜਿਸ ਕਾਰਨ ਨੌਜਵਾਨ ਦੀ ਮੌਤ ਹੋ ਗਈ। ਦੱਸਿਆ ਗਿਆ ਹੈ ਕਿ ਨੌਜਵਾਨ ਤੀਜ ਦੇ ਤਿਉਹਾਰ ਦੇ ਮੌਕੇ ਤੇ ਆਪਣੀ ਭੈਣ ਨੂੰ ਤਿਉਹਾਰ ਦੇ ਕੇ ਆਇਆ ਸੀ। ਦੱਸਿਆ ਗਿਆ ਹੈ ਕਿ ਪਰਵਾਰ ਵਿੱਚ ਜਿੱਥੇ ਦੋ ਭਰਾ ਅਤੇ ਚਾਰ ਭੈਣਾਂ ਸਨ ਉਥੇ ਹੀ ਇਸ ਨੌਜਵਾਨ ਦੇ ਵੱਡੇ ਭਰਾ ਦੀ 2017 ਵਿਚ ਪਹਿਲਾਂ ਸੜਕ ਹਾਦਸੇ ਚ ਮੌਤ ਹੋ ਗਈ ਸੀ।

ਅਤੇ ਹੁਣ ਇਸ ਨੌਜਵਾਨ ਦੀ ਵੀ ਮੌਤ ਹੋ ਗਈ ਹੈ ਜਿਸ ਨਾਲ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਡਿੱਗ ਪਿਆ ਹੈ। ਮ੍ਰਿਤਕ ਨੌਜਵਾਨ ਦਾ ਅੱਠ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਹਵਾਲੇ ਕੀਤਾ ਗਿਆ ਹੈ ਉਥੇ ਹੀ ਇਸ ਹਾਦਸੇ ਕਾਰਨ ਪਿੰਡ ਵਿਚ ਸੋਗ ਦੀ ਲਹਿਰ ਹੈ।



error: Content is protected !!