BREAKING NEWS
Search

ਪੰਜਾਬ ਚ ਸਕੂਲਾਂ ਨੂੰ ਬੰਦ ਕਰਨ ਤੋਂ ਬਾਅਦ ਹੁਣ ਆ ਗਈ ਇਹ ਵੱਡੀ ਖਬਰ ਸਕੂਲਾਂ ਤੋਂ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਵਿਚ ਜਿਥੇ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਚਿੰਤਾ ਵਿਚ ਹੈ, ਉਥੇ ਹੀ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ ਜਿਸਦੇ ਚਲਦੇ ਹੋਏ ਕਈ ਸੂਬਿਆਂ ਵਿੱਚ ਰਾਤ ਦਾ ਕਰਫਿਊ ਲਾਗੂ ਕੀਤਾ ਗਿਆ ਸੀ। ਤਾਮਿਲਨਾਡੂ ਤੇ ਹਰਿਆਣਾ ਦੇ ਪੰਜ ਜ਼ਿਲ੍ਹਿਆਂ ਵਿੱਚ ਤਾਲਾਬੰਦੀ ਵੀ ਕਰ ਦਿੱਤੀ ਗਈ। ਨਵੇਂ ਵਰ੍ਹੇ ਤੇ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵਧੇਰੇ ਚਿੰਤਾ ਵਿਚ ਨਜ਼ਰ ਆ ਰਹੀ ਹੈ ਜਿਸ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਵੀ ਸਖਤ ਕਦਮ ਚੁੱਕੇ ਜਾ ਰਹੇ ਹਨ। ਪਟਿਆਲਾ ਵਿੱਚ ਥਾਪਰ ਯੂਨੀਵਰਸਿਟੀ ਅਤੇ ਉਸ ਤੋਂ ਬਾਅਦ ਮੈਡੀਕਲ ਕਾਲਜ ਵਿੱਚ ਵਧੇਰੇ ਵਿਦਿਆਰਥੀਆਂ ਦੇ ਕਰੋਨਾ ਦੀ ਚਪੇਟ ਵਿੱਚ ਆਉਣ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਵੱਲੋਂ ਹੰਗਾਮੀ ਮੀਟਿੰਗ ਕਰਕੇ ਫੈਸਲਾ ਲੈਂਦੇ ਹੋਏ ਪੰਜਾਬ ਵਿਚ ਵਿਦਿਅਕ ਅਦਾਰਿਆਂ ਨੂੰ ਬੰਦ ਕਰਨ , ਰਾਤ ਦਾ ਕਰਫਿਊ ਅਤੇ ਹੋਰ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ।

ਹੁਣ ਪੰਜਾਬ ਵਿਚ ਸਕੂਲਾਂ ਨੂੰ ਬੰਦ ਕਰਨ ਤੋਂ ਬਾਅਦ ਇਹ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਵਿਦਿਅਕ ਅਦਾਰਿਆਂ ਨੂੰ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ ਉਥੇ ਹੀ ਕੁਝ ਨਿੱਜੀ ਸਕੂਲ ਅਤੇ ਅਧਿਆਪਕ ਵਰਗ ਵੀ ਅਦਾਰਿਆਂ ਨੂੰ ਬੰਦ ਕਰਨ ਦਾ ਵਿਰੋਧ ਕਰ ਰਿਹਾ ਹੈ। ਸਭ ਲੋਕਾਂ ਵੱਲੋਂ ਆਖਿਆ ਜਾ ਰਿਹਾ ਹੈ ਕਿ ਜਿੱਥੇ ਸੂਬਾ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਤੇ ਪਾਬੰਦੀਆਂ ਲਗਾਈਆਂ ਗਈਆਂ ਹਨ ਉਥੇ ਹੀ ਸਿਆਸੀ ਰੈਲੀਆਂ ਹੋ ਰਹੀਆਂ ਹਨ। ਇਸੇ ਕਾਰਨ ਹੀ ਨਿੱਜੀ ਸਕੂਲਾਂ ਨਾਲ ਸਬੰਧਿਤ ਹੋਰ ਜਥੇਬੰਦੀਆਂ ਵੱਲੋਂ ਵੀ ਸਰਕਾਰ ਦੇ ਇਸ ਫੈਸਲੇ ਦੀ ਸਖਤ ਸ਼ਬਦਾਂ ਵਿੱਚ ਆਲੋਚਨਾ ਕੀਤੀ ਜਾ ਰਹੀ ਹੈ।

ਕਿਉਂਕਿ ਵਿੱਦਿਅਕ ਅਦਾਰਿਆਂ ਦੇ ਬੰਦ ਹੋਣ ਕਾਰਨ ਹੋਰ ਵੀ ਬਹੁਤ ਸਾਰੇ ਕਾਰੋਬਾਰ ਤੇ ਅਸਰ ਹੋ ਰਿਹਾ ਹੈ। ਜਿੱਥੇ ਹੁਣ ਸਕੂਲ ਖੁੱਲਣ ਤੇ ਮੁੜ ਤੋਂ ਕਾਰੋਬਾਰੀਆਂ ਨੂੰ ਆਪਣੇ ਕੰਮ ਦੀ ਸ਼ੁਰੂਆਤ ਹੋਣ ਦੀ ਉਮੀਦ ਨਜ਼ਰ ਆ ਰਹੀ ਸੀ। ਉਥੇ ਹੀ ਮੁੜ ਤੋਂ ਵਿਦਿਅਕ ਅਦਾਰਿਆਂ ਨੂੰ ਬੰਦ ਕਰਕੇ ਉਨ੍ਹਾਂ ਸਾਰੇ ਲੋਕਾਂ ਦੀਆਂ ਉਮੀਦਾਂ ਉਪਰ ਪਾਣੀ ਫੇਰ ਦਿੱਤਾ ਗਿਆ ਹੈ।

ਸਕੂਲਾਂ ਦੇ ਬੰਦ ਹੋਣ ਕਾਰਨ ਜਿੱਥੇ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੋਈ ਹੈ ਉਥੇ ਹੀ ਵਰਦੀ ਅਤੇ ਕਿਤਾਬ ਵਿਕਰੇਤਾ ਵਿੱਚ ਵੀ ਨਿਰਾਸ਼ਾ ਵੇਖੀ ਜਾ ਰਹੀ ਹੈ। 15 ਜਨਵਰੀ ਤੱਕ ਸਰਕਾਰ ਵੱਲੋਂ ਸਕੂਲਾਂ ਨੂੰ ਬੰਦ ਕਰਨ ਦਾ ਆਦੇਸ਼ ਜਾਰੀ ਕੀਤਾ ਗਿਆ ਹੈ ਅਤੇ 16 ਜਨਵਰੀ ਨੂੰ ਐਤਵਾਰ ਹੈ। ਕਰੋਨਾ ਦੇ ਕਾਰਨ ਸਰਕਾਰ ਪਿਛਲੇ ਦੋ ਸਾਲਾਂ ਤੋਂ ਬੱਚਿਆਂ ਨਾਲ ਲੁਕਣ ਮੀਟੀ ਖੇਡ ਰਹੀ ਹੈ। ਜਿਸ ਨਾਲ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ।



error: Content is protected !!