BREAKING NEWS
Search

ਪੰਜਾਬ ਚ ਸਫ਼ਰ ਕਰਨ ਵਾਲਿਆਂ ਲਈ ਆਈ ਵੱਡੀ ਖਬਰ, ਇਸ ਦਿਨ ਇਹਨਾਂ ਵਲੋਂ ਚੱਕਾ ਜਾਮ ਕਰਨ ਦਾ ਕੀਤਾ ਐਲਾਨ

ਆਈ ਤਾਜ਼ਾ ਵੱਡੀ ਖਬਰ 

ਜਿਸ ਸਮੇਂ ਕੇਂਦਰ ਸਰਕਾਰ ਵੱਲੋਂ ਤਿੰਨ ਕਾਲੇ ਕਨੂੰਨਾਂ ਨੂੰ ਲਾਗੂ ਕੀਤਾ ਗਿਆ ਸੀ ਤਾਂ ਦੇਸ਼ ਭਰ ਦੇ ਕਿਸਾਨਾਂ ਵੱਲੋਂ ਇਕਜੁੱਟ ਹੋ ਕੇ ਕੇਂਦਰ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤੇ ਗਏ ਸਨ। ਵੱਖ-ਵੱਖ ਸੂਬਾ ਪੱਧਰੀ ਵਿਰੋਧ ਪ੍ਰਦਰਸ਼ਨ ਕੀਤੇ ਜਾਣ ਤੋਂ ਬਾਅਦ ਸਰਕਾਰ ਦੇ ਖਿਲਾਫ ਹੁੰਦੇ ਹੋਏ ਵੀ ਦੇਸ਼ ਦੇ ਕਿਸਾਨਾਂ ਵੱਲੋਂ ਦਿੱਲੀ ਦੀਆਂ ਸਰਹੱਦਾਂ ਤੇ ਇੱਕ ਸਾਲ ਤੋਂ ਵਧੇਰੇ ਸਮੇਂ ਤੱਕ ਸੰਘਰਸ਼ ਕੀਤਾ ਗਿਆ। ਜਿਸ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਤਿੰਨ ਵਿਵਾਦਤ ਕਾਲੇ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਗਿਆ ਸੀ ਅਤੇ ਕਿਸਾਨਾਂ ਦੇ ਨਾਲ ਇਸ ਸੰਘਰਸ਼ ਦੇ ਦੌਰਾਨ ਬਹੁਤ ਸਾਰੇ ਵਾਅਦੇ ਵੀ ਕੀਤੇ ਗਏ ਸਨ ਅਤੇ ਸੂਬਾ ਸਰਕਾਰਾਂ ਵੱਲੋਂ ਵੀ ਕਿਸਾਨਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿਵਾਇਆ ਗਿਆ ਸੀ।

ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਆਪਣੇ ਧਰਨੇ ਪ੍ਰਦਰਸ਼ਨ ਖਤਮ ਕੀਤੇ ਗਏ ਸਨ ਕਿਉਂਕਿ ਕਿਸਾਨਾਂ ਵੱਲੋਂ ਲਗਾਤਾਰ ਟੋਲ ਪਲਾਜ਼ਾ, ਮਾਲ, ਰੇਲਵੇ ਲਾਈਨਾਂ ਤੇ ਸੜਕਾਂ ਨੂੰ ਵੀ ਜਾਮ ਕੀਤਾ ਗਿਆ ਸੀ। ਜਿਸ ਦੇ ਚਲਦਿਆਂ ਹੋਇਆਂ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਵੀ ਕਰਨਾ ਪਿਆ ਸੀ। ਪਰ ਕਿਸਾਨਾਂ ਵੱਲੋਂ ਕਾਫੀ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਹਨ। ਹੁਣ ਪੰਜਾਬ ਵਿੱਚ ਇੱਕ ਸਫਰ ਕਰਨ ਵਾਲਿਆਂ ਲਈ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਸ ਦਿਨ ਇਨ੍ਹਾਂ ਵੱਲੋਂ ਚੱਕਾ ਜਾਮ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਦੇ ਅਨੁਸਾਰ ਹੁਣ ਪੰਜਾਬ ਵਿੱਚ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ 16 ਨਵੰਬਰ ਨੂੰ ਸੂਬੇ ਭਰ ਵਿੱਚ ਚੱਕਾ ਜਾਮ ਕੀਤੇ ਜਾਣ ਦਾ ਐਲਾਨ ਕਰ ਦਿਤਾ ਗਿਆ ਹੈ। ਜਿੱਥੇ ਪੰਜਾਬ ਦੇ ਕਿਸਾਨਾਂ ਵੱਲੋਂ ਸੂਬਾ ਸਰਕਾਰ ਦੇ ਉੱਪਰ ਇਲਜ਼ਾਮ ਲਗਾਏ ਗਏ ਹਨ ਕਿ ਆਮ ਆਦਮੀ ਪਾਰਟੀ ਵੱਲੋਂ ਕਿਸਾਨਾਂ ਦੀ ਅਣਦੇਖੀ ਕੀਤੀ ਗਈ ਹੈ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਗਿਆ ਹੈ ਜਿਸਦੇ ਚਲਦਿਆਂ ਕਿਸਾਨਾਂ ਵੱਲੋਂ ਵਿਰੋਧ ਵਿਚ ਇਹ ਮੋਰਚਾ ਖੋਲ ਦਿੱਤਾ ਗਿਆ ਹੈ ਜਿੱਥੇ ਹੁਣ ਸੂਬੇ ਭਰ ਵਿੱਚ 16 ਨਵੰਬਰ ਨੂੰ ਚੱਕਾ ਜਾਮ ਕੀਤਾ ਜਾਵੇਗਾ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤੇ ਜਾਣਗੇ।

ਕਿਸਾਨਾਂ ਨੇ ਕਿਹਾ ਹੈ ਕਿ ਜਿੱਥੇ ਮੁਖ ਮੰਤਰੀ ਮਾਨ ਦੀ ਸਰਕਾਰ ਵੱਲੋਂ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੀਟਿੰਗ ਦੇ ਵਿੱਚ ਮੰਨ ਲਈਆਂ ਗਈਆਂ ਸਨ ਪਰ ਇਸ ਦੇ ਬਾਵਜੂਦ ਅਜੇ ਤੱਕ ਸਰਕਾਰ ਵੱਲੋਂ ਕੋਈ ਵੀ ਫੈਸਲਾ ਲੈਂਦੇ ਹੋਏ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਹੈ।



error: Content is protected !!