ਦੁਬਾਰਾ ਫ਼ਿਰ ਤੋਂ ਲਾਗੂ ਹੋ ਸਕਦੀ ਹੈ ਮੁਕੰਮਲ ਤਾਲਾਬੰਦੀ ਅਤੇ ਕਰਫਿਊ
ਚੰਡੀਗੜ੍ਹ : ਪੰਜਾਬ ‘ਚ ਕੋਰੋਨਾ ਮਹਾਮਾਰੀ ਕਾਰਨ ਹਾਲਾਤ ਬੇਕਾਬੂ ਹੁੰਦੇ ਦਿਖਾਈ ਦੇ ਰਹੇ ਹਨ, ਜਿਸ ਤੋਂ ਬਾਅਦ ਸੂਬੇ ਅੰਦਰ ਮੁੜ ਮੁਕੰਮਲ ਤੌਰ ‘ਤੇ ਤਾਲਾਬੰਦੀ ਲਾਗੂ ਕਰਨ ਦੀ ਸੰਭਾਵਨਾ ਜ਼ਾਹਰ ਕੀਤੀ ਜਾ ਰਹੀ ਹੈ। ਇਸ ਬਾਰੇ ਇਕ ਟੀ. ਵੀ. ਚੈਨਲ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਜੇਕਰ ਪੰਜਾਬ ਅੰਦਰ ਕੋਰੋਨਾ ਦੇ ਕੇਸ ਵੱਡੀ ਗਿਣਤੀ ‘ਚ ਵੱਧ ਜਾਂਦੇ ਹਨ ਅਤੇ ਹਾਲਾਤ ਖ ਰਾ ਬ ਹੁੰਦੇ ਹਨ ਤਾਂ ਸੂਬੇ ਅੰਦਰ ਮੁੜ ਮੁਕੰਮਲ ਤੌਰ ‘ਤੇ ਤਾਲਾਬੰਦੀ ਕੀਤੀ ਜਾ ਸਕਦੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਵੱਧ ਰਹੇ ਖ ਤ ਰੇ ਨੂੰ ਦੇਖਦੇ ਹੋਏ ਕਿਸੇ ਵੀ ਸਮੇਂ ਵੀ ਸੂਬੇ ਦੀਆਂ ਸਰਹੱਦਾਂ ਸੀਲ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਹਾਲਾਤ ਵਿਗੜਦੇ ਹਨ ਤਾਂ ਸੂਬੇ ‘ਚ ਮੁੜ ਤਾਲਾਬੰਦੀ-1 ਵਾਲੀ ਸਥਿਤੀ ਪੈਦਾ ਹੋ ਜਾਵੇਗੀ। ਫਿਲਹਾਲ ਪੰਜਾਬ ‘ਚ ਹਫਤੇ ਦੇ ਆਖਰੀ ਦਿਨਾਂ ਸ਼ਨੀਵਾਰ ਅਤੇ ਐਤਵਾਰ ਦੀ ਤਾਲਾਬੰਦੀ ਲਾਗੂ ਹੈ, ਜਦੋਂ ਕਿ ਰਾਤ ਦਾ ਕਰਫਿਊ ਵੀ ਲਾਗੂ ਹੈ ਪਰ ਜੇਕਰ ਪੰਜਾਬ ਅੰਦਰ ਕੋਰੋਨਾ ਦੇ ਕੇਸ ਵੱਧਦੇ ਹਨ ਤਾਂ ਫਿਰ ਪੰਜਾਬ ਵਾਸੀ ਪੂਰੀ ਤਰ੍ਹਾਂ ਨਾਲ ਤਾਲਾਬੰਦੀ ਲਈ ਤਿਆਰ ਰਹਿਣ।
ਦੱਸਣਯੋਗ ਹੈ ਕਿ ਪੰਜਾਬ ‘ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਪੰਜਾਬ ‘ਚ ਹੁਣ ਤੱਕ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 4600 ਤੋਂ ਪਾਰ ਹੋ ਗਈ ਹੈ ਅਤੇ ਸੂਬੇ ਅੰਦਰ ਇਸ ਵਾਇਰਸ ਕਾਰਨ 114 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Home ਤਾਜਾ ਜਾਣਕਾਰੀ ਪੰਜਾਬ ਚ’ ਹਾਲਤ ਬੇਕਾਬੂ ਹੋਣ ਕਰਕੇ ਦੁਬਾਰਾ ਫ਼ਿਰ ਤੋਂ ਲਾਗੂ ਹੋ ਸਕਦੀ ਹੈ ਮੁਕੰਮਲ ਤਾਲਾਬੰਦੀ/ਕਰਫਿਊ – ਆਈ ਤਾਜਾ ਵੱਡੀ ਖਬਰ

ਤਾਜਾ ਜਾਣਕਾਰੀ