ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਗੁਰਦਾਸਪੁਰ ਦੇ ਪਿੰਡ ਕੋਠੇ ਘੁਰਾਲਾ ਬਾਈਪਾਸ ਦੇ ਨੇੜੇ ਵਾਪਰਿਆ ਦਰਦਨਾਕ ਹਾਦਸਾ, 2 ਸਕੇ ਭਰਾਵਾਂ ਦੀ ਮੌਕੇ ‘ਤੇ ਮੌਤ ,ਗੁਰਦਾਸਪੁਰ: ਆਏ ਦਿਨ ਪੰਜਾਬ ‘ਚ ਸੜਕੀ ਹਾਦਸਿਆਂ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਜਿਸ ਦੌਰਾਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ।
ਅਜਿਹਾ ਹੀ ਇੱਕ ਹੋਰ ਸੜਕੀ ਹਾਦਸਾ ਗੁਰਦਾਸਪੁਰ ਦੇ ਪਿੰਡ ਕੋਠੇ ਘੁਰਾਲਾ ਬਾਈਪਾਸ ਦੇ ਨੇੜੇ ਵਾਪਰਿਆ। ਜਿਸ ਕਾਰਨ ਦੋ ਸਕੇ ਭਰਾਵਾਂ ਦੀ ਮੌਕੇ ਤੇ ਮੌਤ ਹੋ ਗਈ।
ਮਿਲੀ ਜਾਣਕਾਰੀ ਗੁਰਦਾਸਪੁਰ ਦੇ ਪਿੰਡ ਕੋਠੇ ਘੁਰਾਲਾ ਬਾਈਪਾਸ ਦੇ ਨੇੜੇ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ ਦੌਰਾਨ ਇਹ ਹਾਦਸਾ ਵਾਪਰ ਗਿਆ।
ਮ੍ਰਿਤਕਾਂ ਦੀ ਪਹਿਚਾਣ ਪ੍ਰਿੰਸ ਅਤੇ ਬਬਲੂ ਵਾਸੀ ਬਟਾਲਾ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਉਥੇ ਹੀ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਦੇ ਲਈ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਭੇਜ ਦਿੱਤਾ ਹੈ।
ਤਾਜਾ ਜਾਣਕਾਰੀ